ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਦੇ ਘਰ ਬੇਟੀ ਨੇ ਲਿਆ ਜਨਮ, ਪ੍ਰਸ਼ੰਸਕ ਦੇ ਰਹੇ ਵਧਾਈ

written by Rupinder Kaler | January 11, 2021

ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਤੇ ਉਹਨਾਂ ਦੀ ਪਤਨੀ ਅਨੁਸ਼ਕਾ ਸ਼ਰਮਾ ਮਾਤਾ ਪਿਤਾ ਬਣ ਗਏ ਹਨ । ਅਨੁਸ਼ਕਾ ਨੇ ਬੇਟੀ ਨੂੰ ਜਨਮ ਦਿੱਤਾ ਹੈ । ਇਸ ਜੋੜੀ ਦੀ ਬੇਟੀ ਦਾ ਜਨਮ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਹੋਇਆ ਹੈ । ਇਸ ਦੀ ਜਾਣਕਾਰੀ ਵਿਰਾਟ ਕੋਹਲੀ ਨੇ ਖੁਦ ਦਿੱਤੀ ਹੈ । ਹੋਰ ਪੜ੍ਹੋ : ਗੁਰਲੇਜ ਅਖਤਰ ਨੇ ਪੁੱਤਰ ਦਾਨਵੀਰ ਦੇ ਨਾਲ ਬਣਾਇਆ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ ਬਾਲੀਵੁੱਡ ਐਕਟਰ ਰਣਦੀਪ ਹੁੱਡਾ ਨੇ ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਦਿੱਤੀ ਸ਼ਰਧਾਂਜਲੀ, ਪਰਮਾਤਮਾ ਅੱਗੇ ਜਲਦੀ ਸਭ ਠੀਕ ਕਰਨ ਲਈ ਕੀਤੀ ਅਰਦਾਸ anushka-sharma ਉਹਨਾਂ ਨੇ ਆਪਣੀ ਪੋਸਟ ਵਿੱਚ ਲਿਖਿਆ ‘ਸਾਨੂੰ ਦੋਹਾਂ ਨੂੰ ਇੱਕ ਗੱਲ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਦੁਪਿਹਰੇ ਸਾਡੇ ਘਰ ਬੇਟੀ ਨੇ ਜਨਮ ਲਿਆ ਹੈ । ਇਹ ਸਾਡੀ ਕਿਸਮਤ ਹੈ ਕਿ ਸਾਨੂੰ ਸਾਡੀ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਦਾ ਮੌਕਾ ਮਿਲਿਆ । Anushka-Sharma ਅਸੀਂ ਜਾਣਦੇ ਹਾਂ ਕਿ ਤੁਸੀਂ ਸਮਝਦੇ ਹੋਵੋਗੇ ਕਿ ਇਸ ਸਮੇਂ ਸਾਨੂੰ ਥੋੜੀ ਪ੍ਰਾਈਵੇਸੀ ਚਾਹੀਦੀ ਹੈ’ । ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਖ਼ਬਰ ਦੇ ਬਾਹਰ ਆਉਣ ਤੋਂ ਬਾਅਦ ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ । ਲੋਕ ਸੋਸ਼ਲ ਮੀਡੀਆ ਤੇ ਲਗਾਤਾਰ ਕਮੈਂਟ ਕਰਕੇ ਇਸ ਜੋੜੀ ਨੂੰ ਵਧਾਈ ਦੇ ਰਹੇ ਹਨ ।

0 Comments
0

You may also like