ਧਨੀਆ ਸਿਰਫ ਖਾਣੇ ਦਾ ਸਵਾਦ ਹੀ ਨਹੀਂ ਵਧਾਉਂਦਾ ਬਲਕਿ ਕਈ ਬਿਮਾਰੀਆਂ ਨੂੰ ਵੀ ਰੱਖਦਾ ਹੈ ਦੂਰ

written by Rupinder Kaler | January 14, 2021

ਧਨੀਏ ਦੇ ਪੱਤੇ ਪੋਟਾਸ਼ੀਅਮ, ਕੈਲਸ਼ੀਅਮ, ਵਿਟਾਮਿਨ ਸੀ ਤੇ ਮੈਗਨੀਸ਼ੀਅਮ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ,ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਦਾ ਖਾਤਮਾ ਹੋ ਜਾਂਦਾ ਹੈ। ਧਨੀਆ ਪੱਤੇ ਵਿਚ ਕਈ ਕਿਸਮਾਂ ਦੇ ਗੁਣ ਪਾਏ ਜਾਂਦੇ ਹਨ, ਜੋ ਸਿਹਤ ਨੂੰ ਹਮੇਸ਼ਾ ਤੰਦਰੁਸਤ ਰੱਖਦੇ ਹਨ। ਪੱਤਿਆਂ ਵਿਚ 'ਵਿਟਾਮਿਨ ਸੀ', 'ਵਿਟਾਮਿਨ ਕੇ' ਅਤੇ ਪ੍ਰੋਟੀਨ ਵੀ ਪਾਏ ਜਾਂਦੇ ਹਨ।

green-coriander

ਹੋਰ ਪੜ੍ਹੋ :

ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਨੇ ਨਵੀਂ ਲੁੱਕ ਨਾਲ ਸਾਂਝਾ ਕੀਤਾ ਵੀਡੀਓ

ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਗਾਇਕ ਕਾਕੇ ਦਾ ਚੱਲਿਆ ਸਿੱਕਾ, ਕੁਝ ਹੀ ਮਹੀਨਿਆਂ ’ਚ ਬਣਾਏ ਕਰੋੜਾਂ ਪ੍ਰਸ਼ੰਸਕ

green-coriander

ਇਹ ਕੈਲਸੀਅਮ, ਫਾਸਫੋਰਸ, ਪੋਟਾਸ਼ੀਅਮ, ਥਿਆਮੀਨ, ਨਿਆਸੀਨ ਤੇ ਕੈਰੋਟੀਨ ਨਾਲ ਵੀ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ ਇਸ ਵਿਚ ਫਾਈਬਰ, ਆਇਰਨ ਅਤੇ ਮੈਗਨੀਸ਼ੀਅਮ ਵੀ ਪਾਏ ਜਾਂਦੇ ਹਨ। ਘੱਟ ਕੈਲੋਰੀ ਹੋਣ ਦੇ ਕਾਰਨ, ਇਹ ਭਾਰ ਘਟਾਉਣ ਲਈ ਵੀ ਵਰਤਿਆ ਜਾਂਦਾ ਹੈ।

green-coriander

ਧਨੀਏ ਦੇ ਪੱਤਿਆਂ ਦਾ ਜੂਸ ਸਰੀਰ ਨੂੰ ਡੀਟਾਕਸ ਕਰਨ ਦਾ ਕੰਮ ਕਰਦਾ ਹੈ। ਇਸ ਤੋਂ ਇਲਾਵਾ ਕੋਲੈਸਟ੍ਰੋਲ ਦੇ ਪੱਧਰ ਨੂੰ ਸੰਤੁਲਿਤ ਰੱਖਣ ਲਈ ਵੀ ਧਨੀਏ ਦੇ ਪੱਤੇ ਵਰਤੇ ਜਾਂਦੇ ਹਨ। ਇਸ ਦੇ ਨਾਲ ਹੀ ਧਨੀਏ ਦੇ ਪੱਤੇ ਸ਼ੂਗਰ ਦੇ ਮਰੀਜ਼ਾਂ ਲਈ ਵੀ ਫਾਇਦੇਮੰਦ ਹੁੰਦੇ ਹਨ। ਇਸ ਵਿਚ ਮੌਜੂਦ 'ਵਿਟਾਮਿਨ ਕੇ' ਅਲਜ਼ਾਈਮਰ ਰੋਗ ਨੂੰ ਰੋਕਣ ਲਈ ਕੰਮ ਕਰਦਾ ਹੈ।

0 Comments
0

You may also like