ਬਾਲੀਵੁੱਡ ਤੋਂ ਬਾਅਦ ਟੌਲੀਵੁੱਡ 'ਚ ਕੋਰੋਨਾ ਨੇ ਦਿੱਤੀ ਦਸਤਕ, ਸਾਊਥ ਸੁਪਰਸਟਾਰ ਮਹੇਸ਼ ਬਾਬੂ ਹੋਏ ਕੋਰੋਨਾ ਪੌਜ਼ੀਟਿਵ

written by Pushp Raj | January 07, 2022

ਕੋਰੋਨਾ ਵਾਇਰਸ ਨੇ ਮੁੜ ਇੱਕ ਵਾਰ ਦੇਸ਼ ਭਰ ਦੇ ਲੋਕਾਂ ਨੂੰ ਆਪਣੀ ਚਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ। ਰੋਜ਼ਾਨਾ ਹਜ਼ਾਰਾਂ ਦੀ ਗਿਣਤੀ 'ਚ ਲੋਕ ਇਸ ਮਹਾਂਮਾਰੀ ਦੀ ਚਪੇਟ 'ਚ ਆ ਰਹੇ ਹਨ। ਬਾਲੀਵੁੱਡ ਤੋਂ ਬਾਅਦ ਹੁਣ ਕੋਰੋਨਾ ਵਾਇਰਸ ਨੇ ਟੌਲੀਵੁੱਡ ਵਿੱਚ ਵੀ ਦਸਤਕ ਦੇ ਦਿੱਤੀ ਹੈ। ਸੁਪਰ ਸਟਾਰ ਮਹੇਸ਼ ਬਾਬੂ ਵੀ ਕੋਰੋਨਾ ਸੰਕਰਮਿਤ ਹੋ ਗਏ ਹਨ।

MAHESH BABU image From instagram

ਮਹੇਸ਼ ਬਾਬੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਸ਼ੇਅਰ ਕਰਦੇ ਹੋਏ ਖ਼ੁਦ ਦੇ ਕੋਰੋਨਾ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਮੇਰਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ। ਮੈਨੂੰ ਹੱਲਕੇ ਲੱਛਣ ਸੀ, ਜਿਸ ਤੋਂ ਬਾਅਦ ਮੈਂ ਆਪਣਾ ਟੈਸਟ ਕਰਵਾਇਆ। ਲਗਾਤਾਰ ਸਾਵਧਾਨੀ ਵਰਤਣ ਦੇ ਬਾਵਜੂਦ ਮੈਂ ਕੋਰੋਨਾ ਸੰਕਰਮਿਤ ਹੋ ਗਿਆ। ਮੈਂ ਖ਼ੁਦ ਨੂੰ ਘਰ ਵਿੱਚ ਆਈਸੋਲੇਟ ਕਰ ਲਿਆ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਵੀ ਲੋਕ ਬੀਤੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾ ਲੈਣ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਕੋਰੋਨਾ ਵੈਕਸੀਨ ਨਹੀਂ ਲਗਵਾਈ ਹੈ, ਉਹ ਵੈਕਸੀਨ ਜ਼ਰੂਰ ਲਗਵਾਉਣ।

 

View this post on Instagram

 

A post shared by Mahesh Babu (@urstrulymahesh)

ਇਸ ਦੇ ਨਾਲ-ਨਾਲ ਮਹੇਸ਼ ਬਾਬੂ ਲੋਕਾਂ ਕੋਰੋਨਾ ਬਾਰੇ ਜਾਗਰੂਕ ਵੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਜਿਨ੍ਹਾਂ ਲੋਕਾਂ ਨੇ ਅਜੇ ਤੱਕ ਕੋਰੋਨਾ ਵੈਕਸੀਨ ਨਹੀਂ ਲਗਵਾਈ ਹੈ, ਉਹ ਵੈਕਸੀਨ ਲਗਵਾ ਲੈਣ ਤਾਂ ਜੋ ਅਸੀਂ ਕੋਰੋਨਾ ਦੇ ਲੱਛਣਾਂ ਨੂੰ ਘਟਾਉਣ ਦੇ ਨਾਲ-ਨਾਲ ਹਸਪਤਾਲ 'ਚ ਭਰਤੀ ਹੋਣ ਦੇ ਜੋਖ਼ਮ ਨੂੰ ਘੱਟ ਕਰ ਸਕੀਏ। ਕਿਰਪਾ ਕਰਕੇ ਸਾਰੇ ਹੀ ਲੋਕ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ।

MAHESH BABU PICS image From instagram

ਹੋਰ ਪੜ੍ਹੋ : ਮਸ਼ਹੂਰ ਅਦਾਕਾਰਾ ਸਵਰਾ ਭਾਸਕਰ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ, ਕੋਰੋਨਾ ਦੀ ਚਪੇਟ 'ਚ ਆਇਆ ਪਰਿਵਾਰ

ਦੱਸ ਦਈਏ ਕਿ ਮਹੇਸ਼ ਬਾਬੂ ਆਪਣੇ ਪਰਿਵਾਰ ਦੇ ਨਾਲ ਨਵਾਂ ਸਾਲ ਮਨਾਉਣ ਲਈ ਦੁਬਈ ਗਏ ਸੀ, ਉਹ ਕੁਝ ਦਿਨਾਂ ਪਹਿਲਾਂ ਹੀ ਉਥੋਂ ਵਾਪਸ ਪਰਤੇ ਹਨ। ਮਹੇਸ਼ ਬਾਬੂ ਨੇ ਭਾਰਤ ਵਾਪਸ ਆ ਕੇ ਟੈਸਟ ਕਰਵਾਇਆ ਤਾਂ ਉਹ ਪੌਜ਼ੀਟਿਵ ਪਾਏ ਗਏ, ਜਦੋਂ ਕਿ ਅਜੇ ਤੱਕ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਹੋਰ ਮੈਂਬਰ ਦੇ ਕੋਰੋਨਾ ਪੌਜ਼ੀਟਿਵ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਬਾਲੀਵੁੱਡ ਅਤੇ ਟੀਵੀ ਜਗਤ ਦੇ ਕਈ ਸੈਲੇਬਸ ਵੀ ਕੋਵਿਡ ਪੌਜ਼ੀਟਿਵ ਹਨ। ਕੋਰੋਨਾ ਪੀੜਤ ਇਹ ਸਾਰੇ ਹੀ ਸਿਤਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ।

You may also like