ਕੋਰੋਨਾ ਵਾਇਰਸ ਦਾ ਕਹਿਰ : ਯੁਵਰਾਜ ਸਿੰਘ ਆਪਣੀ ਪਤਨੀ ਨਾਲ ਇਸ ਬਿਤਾ ਰਹੇ ਸਮਾਂ, ਪਤਨੀ ਨੇ ਦਿੱਤਾ ਖ਼ਾਸ ਸੁਨੇਹਾ
ਕੋਰੋਨਾ ਵਾਇਰਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਕੇ ਰੱਖ ਦਿੱਤੀਆਂ ਹਨ । ਇਸ ਵਾਇਰਸ ਨੇ ਦੁਨੀਆ ਭਰ ‘ਚ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਹੁਣ ਤੱਕ ਇਸ ਵਾਇਰਸ ਦੇ ਨਾਲ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ । ਭਾਰਤ ਦੀ ਗੱਲ ਕਰੀਏ ਤਾਂ ਇੱਥੇ ਵੀ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ । ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬੀਤੇ ਦਿਨੀਂ ਲਾਕਡਾਊਨ ਦਾ ਹੁਕਮ ਦਿੱਤਾ ਸੀ ।
ਹੋਰ ਵੇਖੋ:ਗਿੱਪੀ ਗਰੇਵਾਲ ਤੇ ਯੁਵਰਾਜ ਹੰਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਇਸ ਗੱਲ ਦਾ ਕੀਤਾ ਸਮਰਥਨ
https://www.instagram.com/p/B-J9ULHplHx/
ਜਿਸ ਤੋਂ ਬਾਅਦ ਪੂਰੇ ਦੇਸ਼ ‘ਚ ਆਵਾਜਾਈ ਬੰਦ ਕਰ ਦਿੱਤੀ ਗਈ ਸੀ ਅਤੇ ਲੋਕਾਂ ਨੇ ਸਰਕਾਰ ਦੇ ਹੁਕਮਾਂ ਦਾ ਪਾਲਣ ਕਰਦੇ ਹੋਏ ਸੋਸ਼ਲ ਡਿਸਟੈਂਸ ਬਣਾਈ ਰੱਖਿਆ ।ਲੋਕ ਆਪਣੇ ਘਰਾਂ ‘ਚ ਬੰਦ ਹੋ ਕੇ ਰਹਿ ਗਏ ਹਨ ਅਤੇ ਘਰਾਂ ਚੋਂ ਬਾਹਰ ਨਹੀਂ ਨਿਕਲ ਰਹੇ । ਉੱਥੇ ਹੀ ਸੈਲੀਬ੍ਰੇਟੀਜ਼ ਵੀ ਆਪੋ ਆਪਣਾ ਸਮਾਂ ਘਰਾਂ ‘ਚ ਹੀ ਬਿਤਾ ਰਹੇ ਨੇ । ਕ੍ਰਿਕੇਟਰ ਯੁਵਰਾਜ ਸਿੰਘ ਵੀ ਆਪਣੀ ਪਤਨੀ ਨਾਲ ਸਮਾਂ ਬਿਤਾ ਰਹੇ ਨੇ ।
https://www.instagram.com/p/B9GVHuhjVoB/
ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਆਪਣੀ ਪਤਨੀ ਦੇ ਨਾਲ ਨਜ਼ਰ ਆ ਰਹੇ ਨੇ ।ਉਨ੍ਹਾਂ ਦੀ ਪਤਨੀ ਹੇਜ਼ਲ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਨਜ਼ਰ ਆ ਰਹੀ ਹੈ ।ਇਸ ਵੀਡੀਓ ‘ਚ ਜਿੱਥੇ ਉਹ ਸਿਹਤ ਮੁਲਾਜ਼ਮਾਂ ਦਾ ਧੰਨਵਾਦ ਕਰ ਰਹੇ ਹਨ, ਉੱਥੇ ਹੀ ਵਾਇਰਸ ਨੂੰ ਲੈ ਕੇ ਵੀ ਚਿੰਤਾ ਜਤਾਈ ।ਯੁਵਰਾਜ ਸਿੰਘ ਨੇ ਇਸ ਵਾਇਰਸ ਨਾਲ ਲੜਨ ਲਈ ਸਭ ਨੂੰ ਇੱਕ ਜੁਟ ਹੋਣ ਦੀ ਅਪੀਲ ਕੀਤੀ ।