Advertisment

ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰਾਂ ਨੂੰ ਅਦਾਲਤ ਵੱਲੋਂ ਸੰਮਨ ਜਾਰੀ

author-image
By Rupinder Kaler
New Update
ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰਾਂ ਨੂੰ ਅਦਾਲਤ ਵੱਲੋਂ ਸੰਮਨ ਜਾਰੀ
Advertisment
ਲਾਲ ਕਿਲ੍ਹਾ ਮਾਮਲੇ ਨੂੰ ਲੈ ਕੇ ਦਿੱਲੀ ਦੀ ਇੱਕ ਅਦਾਲਤ ਨੇ ਅਦਾਕਾਰ
Advertisment
ਦੀਪ ਸਿੱਧੂ ਸਮੇਤ ਇਸ ਮਾਮਲੇ ਦੇ ਹੋਰ ਮੁਲਜਮਾਂ ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਵਿੱਚ ਦੀਪ ਸਿੱਧੂ ‘ਤੇ ਹੰਗਾਮੇ ਦਾ ਮੁੱਖ ਸਾਜ਼ਿਸ਼ਕਰਤਾ ਹੋਣ ਦਾ ਇਲਜ਼ਾਮ ਹੈ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਇਸ ਮਾਮਲੇ ਵਿੱਚ ਸਿੱਧੂ ਨੂੰ 9 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਦੋ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ 17 ਅਪ੍ਰੈਲ ਨੂੰ ਉਹ ਜ਼ਮਾਨਤ ‘ਤੇ ਰਿਹਾਅ ਹੋਇਆ ਸੀ। daljeet kalsi with deep sidhu ਹੋਰ ਪੜ੍ਹੋ : ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬੀ ਕਲਾਕਾਰਾਂ ’ਤੇ ਦਰਜ ਕੀਤੇ ਕੇਸਾਂ ’ਤੇ ਚੁੱਕੇ ਗਏ ਸਵਾਲ publive-image ਮਾਮਲੇ ਦੀ ਗੱਲ ਕੀਤੀ ਜਾਵੇ ਤਾਂ 26 ਜਨਵਰੀ ਨੂੰ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਪਰੇਡ ਦੌਰਾਨ ਕੁੱਝ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋਈ ਸੀ, ਜਿਸ ਵਿੱਚ ਕਿਸਾਨਾਂ ਸਣੇ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸੀ। ਪੁਲਿਸ ਨੇ 17 ਜੂਨ ਨੂੰ ਸੁਪਪਲੲਮੲਨਟੳਰੇ ਚਾਰਜਸ਼ੀਟ ਦਾਖਲ ਕੀਤੀ ਸੀ। ਦਿੱਲੀ ਦੀ ਇੱਕ ਅਦਾਲਤ ਨੇ 19 ਜੂਨ ਨੂੰ ਗਣਤੰਤਰ ਦਿਵਸ ਹੰਗਾਮੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ ਸੀ। publive-image ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ। ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਅਜੇ ਵੀ ਨਿਆਂਇਕ ਹਿਰਾਸਤ ਵਿੱਚ ਹਨ। ਇਨ੍ਹਾਂ ਦੋਵਾਂ ਨੂੰ ਛੱਡ ਕੇ ਬਾਕੀ ਸਾਰੇ ਮੁਲਜ਼ਮ ਜ਼ਮਾਨਤ ’ਤੇ ਬਾਹਰ ਹਨ।
Advertisment

Stay updated with the latest news headlines.

Follow us:
Advertisment
Advertisment
Latest Stories
Advertisment