ਅਦਾਲਤ ਵੱਲੋਂ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ

written by Rupinder Kaler | September 08, 2021

ਪੰਜਾਬੀ ਗਾਇਕ ਗੁਰਦਾਸ ਮਾਨ (Gurdas Maan) ਦੀ ਜ਼ਮਾਨਤ ਦੀ ਅਰਜੀ ਰੱਦ ਹੋ ਗਈ ਹੈ । ਮਾਣਯੋਗ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਅਰਜੀ ਨੂੰ ਰੱਦ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਅਦਾਲਤ ਨੇ ਵਕੀਲਾਂ ਦੀ ਬਹਿਸ ਤੋਂ ਬਾਅਦ ਫੈਸਲਾ ਅੱਜ ਤੱਕ ਲਈ ਸੁਰੱਖਿਅਤ ਰੱਖ ਲਿਆ ਸੀ ।

Pic Courtesy: Instagram

ਹੋਰ ਪੜ੍ਹੋ :

ਸ਼ਾਹਿਦ ਕਪੂਰ ਨੇ ਪਤਨੀ ਮੀਰਾ ਨੂੰ ਰੋਮਾਂਟਿਕ ਅੰਦਾਜ਼ ਦੇ ਨਾਲ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਤੇ ਕਲਾਕਾਰ ਵੀ ਕਰ ਰਹੇ ਨੇ ਮੀਰਾ ਰਾਜਪੂਤ ਨੂੰ ਵਿਸ਼

gurdas maan Pic Courtesy: Instagram

ਇਸ ਸਭ ਦੇ ਚਲਦੇ ਅਦਾਲਤ ਨੇ ਗੁਰਦਾਸ ਮਾਨ (Gurdas Maan)  ਦੀ ਜ਼ਮਾਨਤ ਅਰਜ਼ੀ ਰੱਜ ਕਰ ਦਿੱਤੀ ਹੈ । ਮਾਮਲੇ ਦੀ ਗੱਲ ਕੀਤੀ ਜਾਵੇ ਤਾਂ ਕੁਝ ਦਿਨ ਪਹਿਲਾਂ ਗੁਰਦਾਸ ਮਾਨ (Gurdas Maan)  ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਲਾਡੀ ਸ਼ਾਹ ਜੀ ਦੀ ਦਰਗਾਹ ’ਤੇ ਹੋਏ ਇੱਕ ਪ੍ਰੋਗਰਾਮ ਵਿੱਚ ਲਾਡੀ ਸ਼ਾਹ ਦੀ ਤੁਲਨਾ ਗੁਰੁ ਅਮਰਦਾਸ ਜੀ ਨਾਲ ਕਰ ਦਿੱਤੀ ਸੀ ।

 

View this post on Instagram

 

A post shared by Gurdas Maan (@gurdasmaanjeeyo)

ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਸੀ । ਜਲੰਧਰ ਵਿੱਚ ਗੁਰਦਾਸ ਮਾਨ (Gurdas Maan) ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ । ਹਾਲਾਂ ਕਿ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਤੇ ਇਸ ਮਾਮਲੇ ਵਿੱਚ ਮੁਆਫੀ ਵੀ ਮੰਗ ਲਈ ਸੀ ।

0 Comments
0

You may also like