
Covid-19 new variant: ਚੀਨ, ਜਾਪਾਨ, ਦੱਖਣੀ ਕੋਰੀਆ ਸਣੇ ਕਈ ਦੇਸ਼ਾਂ ਵਿੱਚ ਵਧਦੇ ਕੋਰੋਨਾ ਸੰਕ੍ਰਮਣ ਨੂੰ ਲੈ ਕੇ ਭਾਰਤ ਅਲਰਟ ਹੋ ਗਿਆ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਵੀ ਦੇਸ਼ਵਾਸੀਆਂ ਦੇ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਲਈ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਵਿਸ਼ਵ ਭਰ ਦੇ ਦੇਸ਼ਾਂ ਲਈ ਨਵੀਂ ਗਾਈਡਲਾਈਨਸ ਜਾਰੀ ਕੀਤੀ ਹੈ।
ਕੀ ਨੇ WHO ਵੱਲੋਂ ਜਾਰੀ ਕੀਤੀ ਗਈ ਨਵੀਂ ਗਾਈਡਲਾਈਨਸ
WHO ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ, ਚੀਨ ਨੇ ਰਵਾਨਗੀ ਤੋਂ ਪਹਿਲਾਂ ਸਿੰਗਾਪੁਰ, ਹਾਂਗਕਾਂਗ, ਦੱਖਣੀ ਕੋਰੀਆ, ਥਾਈਲੈਂਡ ਅਤੇ ਜਾਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਟੈਸਟ ਲਾਜ਼ਮੀ ਕਰ ਦਿੱਤਾ ਹੈ, ਜੋ ਕਿ 72 ਘੰਟਿਆਂ ਤੋਂ ਵੱਧ ਪੁਰਾਣਾ ਨਹੀਂ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਸਵੈ-ਘੋਸ਼ਣਾ ਪੱਤਰ ਵੀ ਭਰਨਾ ਹੋਵੇਗਾ।
ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਆਪਣੇ ਨਗਾਰਿਕਾਂ ਨੂੰ ਕੋਰੋਨਾ ਦੇ ਲੱਛਣ ਤੇ ਧਿਆਨ ਦੇਣ ਤੇ ਇਸ ਪ੍ਰਤੀ ਜਾਗਰੂਕ ਰਹਿਣ ਲਈ ਕਿਹਾ ਹੈ।
WHO ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਕੋਰੋਨਾ ਦੇ ਨਵੇਂ ਸੰਕਰਮਣ ਵਿਚਾਲੇ ਲੋਕਾਂ ਨੂੰ ਇੱਕ ਦੇਸ਼ ਤੋਂ ਦੂਜੇ ਦੇਸ਼ ਵਿੱਚ ਯਾਤਰਾ ਕਰਨ ਤੋਂ ਬਚਣਾ ਚਾਹੀਦਾ ਹੈ। ਜੇਕਰ ਫਿਰ ਵੀ ਕਿਸੇ ਕਾਰਨ ਯਾਤਰਾ ਕਰਨੀ ਪੈਂਦੀ ਹੈ ਤਾਂ ਵੈਕਸੀਨੇਸ਼ਨ ਜ਼ਰੂਰ ਕਰਵਾਉਣਾ ਚਾਹੀਦਾ ਹੈ।

ਦੱਸ ਦਈਏ ਕਿ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕ੍ਰੋਨ ਨੂੰ ਲੈ ਕੇ ਕਈ ਦੇਸ਼ ਪਹਿਲਾਂ ਤੋਂ ਹੀ ਸਾਵਧਾਨ ਹੋ ਗਏ ਹਨ। ਇਸ ਤੋਂ ਪਹਿਲਾਂ ਅਮਰੀਕਾ ਨੇ ਚੀਨ, ਹਾਂਗਕਾਂਗ ਅਤੇ ਮਕਾਊ ਤੋਂ ਆਉਣ ਵਾਲੇ ਯਾਤਰੀਆਂ ਲਈ ਕੋਰੋਨਾ ਦੀ ਨੈਗੇਟਿਵ ਰਿਪੋਰਟ ਨੂੰ ਲਾਜ਼ਮੀ ਕਰ ਦਿੱਤਾ ਹੈ। ਯੂਐਸ ਹੈਲਥ ਏਜੰਸੀ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, "ਇਹ ਫੈਸਲਾ ਚੀਨ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ।"
ਏਜੰਸੀ ਨੇ ਕਿਹਾ ਕਿ 5 ਜਨਵਰੀ ਤੋਂ ਬਾਅਦ ਚੀਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਕੋਰੋਨਾ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਹੋਵੇਗੀ, ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਐਂਟਰੀ ਦਿੱਤੀ ਜਾਵੇਗੀ।

ਹੋਰ ਪੜ੍ਹੋ: Health Tips: ਸਰਦੀਆਂ 'ਚ ਇਮਿਊਨਿਟੀ ਵਧਾਉਣ ਲਈ ਕਰੋਂ ਇਨ੍ਹਾਂ ਫਲਾਂ ਦਾ ਸੇਵਨ
ਸਾਰੀਆਂ ਮੀਡੀਆ ਰਿਪੋਰਟਾਂ ਦੇ ਮੁਤਾਬਕ, ਚੀਨ ਵਿੱਚ ਪਿਛਲੇ 20 ਦਿਨਾਂ ਵਿੱਚ 250 ਮਿਲੀਅਨ ਲੋਕ ਕੋਰੋਨਾ ਪਾਜ਼ੀਟਿਵ ਹੋ ਪਾਏ ਗਏ ਹਨ। ਹਾਲਾਂਕਿ ਪੀਟੀਸੀ ਪੰਜਾਬੀ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ ਹੈ।
"Mandatory pre-departure RT-PCR testing (to be conducted within 72 hrs prior to undertaking the journey) introduced for passengers in all international flights from China, Singapore, Hong Kong, South Korea, Thailand and Japan": MoHFW pic.twitter.com/z4AhnljzIT
— ANI (@ANI) January 2, 2023