ਕ੍ਰਿਕੇਟਰ ਹਰਭਜਨ ਸਿੰਘ ਸਾਗ ਬਨਾਉਣ ‘ਚ ਆਪਣੀ ਮਾਂ ਦੀ ਮਦਦ ਕਰਦੇ ਆਏ ਨਜ਼ਰ, ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ ਇਹ ਵੀਡੀਓ

written by Lajwinder kaur | January 08, 2021

ਸਰਦ ਰੁੱਤ ‘ਚ ਸਾਰੇ ਹੀ ਪੰਜਾਬੀ ਬਹੁਤ ਹੀ ਚਾਅ ਦੇ ਨਾਲ ਸਾਗ ਤੇ ਮੱਕੀ ਦੀ ਰੋਟੀ ਖਾਂਦੇ ਨੇ । ਸਾਗ ਅਜਿਹਾ ਪਕਵਾਨ ਹੈ ਜੋ ਹਰ ਇੱਕ ਪੰਜਾਬੀ ਦੀ ਪਸੰਦੀਦਾ ਖਾਣਾ ਹੈ । ਅਜਿਹੇ ‘ਚ ਕ੍ਰਿਕੇਟਰ ਹਰਭਜਨ ਸਿੰਘ ਵੀ ਸਾਗ ਦੇ ਨਾਲ ਆਪਣਾ ਪਿਆਰ ਜ਼ਾਹਿਰ ਕਰਦੇ ਹੋਏ ਨਜ਼ਰ ਆ ਰਹੇ ਨੇ ।

harbhajan singh with family  ਹੋਰ ਪੜ੍ਹੋ : ਗਿੱਪੀ ਗਰੇਵਾਲ ਆਪਣੇ ਛੋਟੇ ਬੇਟੇ ਗੁਰਬਾਜ਼ ਦੇ ਨਾਲ ਕੁਝ ਇਸ ਤਰ੍ਹਾਂ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆਇਆ ਪਿਓ-ਪੁੱਤ ਦਾ ਇਹ ਅੰਦਾਜ਼

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਬਣਾਈ ਸ਼ੇਅਰ ਕੀਤੀ ਹੈ । ਇਸ ਵੀਡੀਓ ‘ਚ ਤੁਸੀਂ ਦੇਖ ਸਕਦੇ ਹੋਏ ਉਹ ਆਪਣੀ ਮਾਂ ਦੇ ਨਾਲ ਸਾਗ ਕੱਟਦੇ ਹੋਏ ਦਿਖਾਈ ਦੇ ਰਹੇ ਨੇ । ਵੀਡੀਓ ‘ਚ ਗੁਰਦਾਸ ਮਾਨ ਦਾ ਮਸ਼ਹੂਰ ਗੀਤ ‘ਆਪਣਾ ਪੰਜਾਬ ਹੋਵੇ’ ਵੀ ਸੁਣਨ ਨੂੰ ਮਿਲ ਰਿਹਾ ਹੈ ।

inside pic of harbhajan singh

ਇਸ ਵੀਡੀਓ ਨੂੰ ਵੱਡੀ ਗਿਣਤੀ ‘ਚ ਲੋਕ ਦੇਖ ਚੁੱਕੇ ਨੇ । ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।ਦਰਸ਼ਕਾਂ ਨੂੰ ਹਰਭਜਨ ਸਿੰਘ ਦਾ ਇਹ ਅੰਦਾਜ਼ ਖੂਬ ਪਸੰਦ ਆ ਰਿਹਾ ਹੈ ।

harbhajan singh with mother

 

 

0 Comments
0

You may also like