ਕ੍ਰਿਕੇਟਰ ਹਾਰਦਿਕ ਪਾਂਡਿਆ ਨੇ ਬੇਟੇ ਅਗਸਤਯ ਨਾਲ ਖੇਡਦੇ ਹੋਏ ਸ਼ੇਅਰ ਕੀਤਾ ਇਹ ਕਿਊਟ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਪਿਉ-ਪੁੱਤ ਦਾ ਇਹ ਅੰਦਾਜ਼, ਦੇਖੋ ਵੀਡੀਓ

written by Lajwinder kaur | December 19, 2021

ਟੀਮ ਇੰਡੀਆ ਦੇ ਮਸ਼ਹੂਰ ਕ੍ਰਿਕਟਰ ਹਾਰਦਿਕ ਪਾਂਡਿਆ Hardik Pandya ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਨਜ਼ਰ ਆਉਂਦੇ ਹਨ। ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ। ਉਹ ਕਦੇ ਪਤਨੀ ਨਤਾਸ਼ਾ ਨਾਲ ਤਾਂ ਕਦੇ ਬੇਟੇ ਅਗਸਤਯ ਦੇ ਨਾਲ ਆਪਣੀਆਂ ਪੋਸਟਾਂ ਨੂੰ ਸ਼ੇਅਰ ਕਰਦੇ ਰਹਿੰਦੇ ਨੇ। ਇਸ ਸਿਲਸਿਲੇ ਨੂੰ ਅੱਗੇ ਵਧਾਉਂਦੇ ਹੋਏ ਕ੍ਰਿਕੇਟਰ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੇ ਬੇਟੇ ਅਗਸਤਯ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ।

hardik pandya wished his son first birthday Image Source: Instagram

ਹੋਰ ਪੜ੍ਹੋ : ਪਰੇਸ਼ ਰਾਵਲ ਦੀ ਗੋਦ ‘ਚ ਬੈਠੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !

ਪਿਉ-ਪੁੱਤ ਦਾ ਇਹ ਕਿਊਟ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਹਾਰਦਿਕ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਇਸ ਵੀਡੀਓ ਚ ਦੇਖ ਸਕਦੇ ਹੋ ਉਹ ਆਪਣੇ ਪੁੱਤਰ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਨੇ। ਇਸ ਪੋਸਟ ਉੱਤੇ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੀਬ੍ਰਿਟੀਜ਼ ਤੱਕ ਇਸ 'ਤੇ ਪ੍ਰਤੀਕਿਰਿਆ ਦੇ ਰਹੇ ਹਨ। ਵੀਡੀਓ ਬਹੁਤ ਹੀ ਪਿਆਰਾ ਹੈ ਤੁਸੀਂ ਦੇਖ ਸਕਦੇ ਹੋ ਅਗਸਤਯ ਆਪਣੇ ਪਾਪਾ ਦੀ ਨਕਲ ਕਰ ਰਿਹਾ ਹੈ। ਅਗਸਤ ਦਾ ਇਹ ਮਾਸੂਮ ਅੰਦਾਜ਼ ਹਰ ਇੱਕ ਖੂਬ ਪਸੰਦ ਆ ਰਿਹਾ ਹੈ।

ਹੋਰ ਪੜ੍ਹੋ : ਨਵੀਂ ਵਿਆਹੀ ਅਦਾਕਾਰਾ ਕੈਟਰੀਨਾ ਕੈਫ ਨੇ ਸਾਂਝੀ ਕੀਤੀ ਆਪਣੇ ਮਹਿੰਦੀ ਵਾਲੇ ਹੱਥਾਂ ਦੀ ਇਹ ਤਸਵੀਰ

Hardik Image Source: Instagram

ਇਸ ਨੂੰ ਸ਼ੇਅਰ ਕਰਦੇ ਹੋਏ ਹਾਰਦਿਕ ਨੇ ਲਿਖਿਆ, 'ਉਸ ਨਾਲ ਖੇਡਣਾ ਬਰਕਤ ਹੈ'। ਇਸ ਦੇ ਨਾਲ ਹੀ ਉਨ੍ਹਾਂ ਨੇ ਦਿਲ ਦਾ ਇਮੋਜੀ ਵੀ ਬਣਾਇਆ ਹੈ। ਇਸ ਵੀਡੀਓ ਨੂੰ 2 ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਹਾਰਦਿਕ ਦੀ ਇਸ ਪੋਸਟ 'ਤੇ ਉਨ੍ਹਾਂ ਦੀ ਪਤਨੀ ਨਤਾਸ਼ਾ ਨੇ 3 ਦਿਲ ਦੇ ਇਮੋਜੀ ਬਣਾਏ ਹਨ। ਵੀਡੀਓ 'ਤੇ ਟਿੱਪਣੀ ਕਰਦੇ ਹੋਏ ਇਕ ਸੋਸ਼ਲ ਮੀਡੀਆ ਯੂਜ਼ਰ ਨੇ ਲਿਖਿਆ, 'ਬੈਸਟ ਫਾਦਰ ਸਨ ਡੂਓ'। ਤਾਂ ਇਕ ਹੋਰ ਯੂਜ਼ਰ ਨੇ ਲਿਖਿਆ, 'ਅਗਸਤਿਆ ਇਜ਼ ਸੁਪਰ ਕਿਊਟ'। ਇਸ ਤਰ੍ਹਾਂ ਕਈ ਪ੍ਰਸ਼ੰਸਕਾਂ ਦੇ ਕਮੈਂਟ ਆਏ ਨੇ। ਦੱਸ ਦਈਏ ਹਾਰਦਿਕ ਤੇ ਨਤਾਸ਼ਾ ਪਿਛਲੇ ਸਾਲ ਮਾਪੇ ਬਣੇ ਸੀ।

 

You may also like