ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸੜਕ ਹਾਦਸੇ 'ਚ ਹੋਏ ਗੰਭੀਰ ਜ਼ਖਮੀ, ਫੈਨਜ਼ ਕਰ ਰਹੇ ਨੇ ਜਲਦ ਠੀਕ ਹੋਣ ਦੀ ਦੁਆ

written by Pushp Raj | December 30, 2022 11:58am

Rishabh Pant Accident: ਭਾਰਤੀ ਟੀਮ ਦੇ ਵਿਕੇਟਕੀਪਰ ਤੇ ਬੱਲੇਬਾਜ਼ ਰਿਸ਼ਭ ਪੰਤ ਨੂੰ ਲੈ ਕੇ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਰਿਸ਼ਭ ਪੰਤ ਸ਼ੁੱਕਰਵਾਰ ਸਵੇਰੇ ਦਿੱਲੀ ਤੋਂ ਰੁੜਕੀ ਸਥਿਤ ਆਪਣੇ ਘਰ ਪਰਤ ਰਹੇ ਸਨ, ਇਸ ਦੌਰਾਨ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਫੈਨਜ਼ ਜਲਦ ਹੀ ਕ੍ਰਿਕਟਰ ਦੇ ਠੀਕ ਹੋਣ ਦੀ ਦੁਆ ਕਰ ਰਹੇ ਹਨ।

Image Source:Instagram

ਜਾਣਕਾਰੀ ਮੁਤਾਬਕ ਦਿੱਲੀ-ਦੇਹਰਾਦੂਨ ਹਾਈਵੇਅ 'ਤੇ ਰੇਲਗੱਡੀ ਨਾਲ ਟਕਰਾਉਣ ਤੋਂ ਬਾਅਦ ਰਿਸ਼ਭ ਦੀ ਕਾਰ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਹਸਪਤਾਲ 'ਚ ਦਾਖਲ ਕਰਵਾਇਆ।

ਇਸ ਹਾਦਸੇ ਵਿੱਚ ਰਿਸ਼ਭ ਗੰਭੀਰ ਜ਼ਖਮੀ ਹੋ ਗਏ ਹਨ। ਰਿਸ਼ਭ ਦੇ ਸਿਰ, ਪਿੱਠ ਅਤੇ ਲੱਤ 'ਤੇ ਸੱਟਾਂ ਲੱਗੀਆਂ ਹਨ। ਰਿਸ਼ਭ ਨੂੰ ਜ਼ਖਮੀ ਹਾਲਤ 'ਚ ਦੇਹਰਾਦੂਨ ਦੇ ਇੱਕ ਨਿੱਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ।

Image Source:Instagram

ਜਾਣਕਾਰੀ ਮੁਤਾਬਕ ਰਿਸ਼ਭ ਪੰਤ ਖ਼ੁਦ ਕਾਰ ਚਲਾ ਰਹੇ ਸੀ। ਸੂਤਰਾਂ ਮੁਤਾਬਕ ਇਹ ਹਾਦਸਾ ਗੱਡੀ ਚਲਾਉਂਦੇ ਸਮੇਂ ਨੀਂਦ ਆਉਣ ਕਾਰਨ ਵਾਪਰਿਆ। ਕਾਰ 'ਚ ਰਿਸ਼ਭ ਪੰਤ ਇਕੱਲੇ ਸਨ। ਹਾਦਸੇ ਤੋਂ ਬਾਅਦ ਕਾਰ 'ਚ ਅੱਗ ਲੱਗ ਗਈ, ਜਿਸ ਤੋਂ ਬਾਅਦ ਸਥਾਨਕ ਲੋਕਾਂ ਨੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ।

ਰਿਸ਼ਭ ਪੰਤ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਿਸ਼ਭ ਦੀ ਹਾਲਤ ਫਿਲਹਾਲ ਸਥਿਰ ਹੈ। ਰਿਸ਼ਭ ਦਿੱਲੀ ਤੋਂ ਉਤਰਾਖੰਡ ਦੇ ਰੁੜਕੀ ਸਥਿਤ ਆਪਣੇ ਘਰ ਜਾ ਰਿਹਾ ਸੀ ਇਸ ਦੌਰਾਨ ਇਹ ਹਾਦਸਾ ਵਾਪਰਿਆ।

Image Source:Instagram

ਹੋਰ ਪੜ੍ਹੋ: ਪੀਐਮ ਮੋਦੀ ਦੀ ਮਾਤਾ ਦੇ ਦਿਹਾਂਤ 'ਤੇ ਵਿਵੇਕ ਅਗਨੀਹੋਤਰੀ ਤੇ ਅਨੁਪਮ ਖੇਰ ਸਣੇ ਬਾਲੀਵੁੱਡ ਸੈਲਬਸ ਨੇ ਪ੍ਰਗਟਾਇਆ ਸੋਗ

ਰਿਸ਼ਭ ਪੰਤ ਨਾਲ ਹੋਏ ਹਾਦਸੇ ਦੀ ਖ਼ਬਰ ਮਿਲਦੇ ਹੀ ਪ੍ਰਸ਼ੰਸਕਾਂ 'ਚ ਵੀ ਦੁਖ ਦੀ ਲਹਿਰ ਛਾ ਗਈ। ਪ੍ਰਸ਼ੰਸਕ ਲਗਾਤਾਰ ਟਵੀਟ ਕਰ ਕੇ ਖਿਡਾਰੀ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੇ ਜਲਦੀ ਠੀਕ ਹੋਣ ਲਈ ਭਗਵਾਨ ਮਹਾਦੇਵ ਜੀ ਤੋਂ ਪ੍ਰਾਰਥਨਾ ਕਰਦਾ ਹਾਂ', ਦੂਜੇ ਯੂਜ਼ਰ ਨੇ ਲਿਖਿਆ 'ਜਲਦੀ ਠੀਕ ਹੋ ਜਾਓ ਰਿਸ਼ਭ ਪੰਤ.. ਤੁਸੀਂ ਫਾਈਟਰ ਹੋ'।

You may also like