ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕ੍ਰਿਕੇਟਰ ਸ਼ਿਖਰ ਧਵਨ ਨੇ ਘਰ ‘ਚ ਕਰਵਾਇਆ ਸੀ ਪਾਠ, ਸਾਂਝਾ ਕੀਤਾ ਵੀਡੀਓ
Shikhar Dhawan video: ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਤੇ ਉਤਸ਼ਾਹ ਦੇ ਨਾਲ ਪੂਰੀ ਦੁਨੀਆ ਵਿੱਚ ਮਨਾਇਆ ਗਿਆ । ਸੰਗਤਾਂ ਨੇ ਗੁਰੂ ਘਰ ਪਹੁੰਚ ਗੁਰਬਾਣੀ ਤੇ ਕੀਰਤਨ ਦਾ ਅਨੰਦ ਮਾਣਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ । ਅਜਿਹਾ ਵਿੱਚ ਭਾਰਤੀ ਕ੍ਰਿਕੇਟਰ ਸ਼ਿਖਰ ਧਵਨ ਨੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਪਣੇ ਘਰ ਵਿੱਚ ਪਾਠ ਕਰਵਾਇਆ।
ਹੋਰ ਪੜ੍ਹੋ : ਰਾਜੂ ਸ਼੍ਰੀਵਾਸਤਵ 'Hostel Daze' ਸੀਜ਼ਨ-3 'ਚ ਆਖਰੀ ਵਾਰ ਕਾਮੇਡੀ ਕਰਦੇ ਆਉਣਗੇ ਨਜ਼ਰ, ਟੀਜ਼ਰ ਦੇਖ ਪ੍ਰਸ਼ੰਸਕ ਹੋਏ ਭਾਵੁਕ
image source: Instagram
ਕ੍ਰਿਕੇਟਰ ਸ਼ਿਖਰ ਧਵਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਘਰ ਵਿੱਚ ਕਰਵਾਏ ਪਾਠ ਦੀਆਂ ਕੁਝ ਝਲਕੀਆਂ ਦਿਖਾਈਆਂ ਹਨ। ਇਸ ਤੋਂ ਇਲਾਵਾ ਉਹ ਵਾਹਿਗੁਰੂ ਜੀ ਦਾ ਜਾਪ ਵੀ ਕਰਦੇ ਹੋਏ ਨਜ਼ਰ ਆਏ।
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- ‘ਅੱਜ ਸੇਵਾ ਕਰਨ ਦਾ ਮੌਕਾ ਮਿਲਿਆ...ਤੇ ਇਹ ਵੀ ਨਸੀਬਾਂ ਵਾਲਿਆਂ ਨੂੰ ਮਿਲਦਾ ਹੈ, ਬਾਬਾ ਜੀ ਦਾ ਜਿੰਨਾ ਸ਼ੁਕਰਾਨਾ ਕਰੀਏ ਉਨ੍ਹਾਂ ਘੱਟ ਹੈ...ਗੁਰੂ ਨਾਨਕ ਦੇਵੀ ਜੀ ਦੇ ਆਗਮਨ ਗੁਰਪੁਰਬ ਦੀ ਸਭ ਨੂੰ ਲੱਖ-ਲੱਖ ਵਧਾਈਆਂ’। ਹਰ ਕੋਈ ਪ੍ਰਾਥਨਾ ਵਾਲੇ ਇਮੋਜ਼ੀ ਕਮੈਂਟ ਬਾਕਸ ਵਿੱਚ ਪੋਸਟ ਕਰ ਰਹੇ ਹਨ।
image source: Instagram
ਸ਼ਿਖਰ ਧਵਨ ਇੱਕ ਭਾਰਤੀ ਕ੍ਰਿਕੇਟਰ ਹਨ। ਉਹ ਮੁੱਖ ਤੌਰ 'ਤੇ ਬੱਲੇਬਾਜ਼ ਦੀ ਭੂਮਿਕਾ ਨਿਭਾਉਂਦੇ ਹਨ ਅਤੇ ਖੱਬੇ ਹੱਥ ਨਾਲ ਬੱਲੇਬਾਜ਼ੀ ਕਰਦੇ ਹਨ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਪ੍ਰਸ਼ੰਸਕਾਂ ਦੇ ਨਾਲ ਮਜ਼ੇਦਾਰ ਵੀਡੀਓਜ਼ ਸਾਂਝੀਆਂ ਕਰਦੇ ਹਨ।
image source: Instagram
View this post on Instagram