ਮੰਡੀ ‘ਚ ਮੀਂਹ ਨਾਲ ਭਿੱਜ ਗਈ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ, ਰੇਸ਼ਮ ਸਿੰਘ ਅਨਮੋਲ ਨੇ ਸਾਂਝਾ ਕੀਤਾ ਵੀਡੀਓ

written by Shaminder | October 26, 2021

ਰੇਸ਼ਮ ਸਿੰਘ ਅਨਮੋਲ (Resham Singh Anmol) ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਵੀਡੀਓਜ਼ ਅਤੇ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਸ ਨੇ ਬੀਤੇ ਦਿਨ ਬਰਸਾਤ ਦੇ ਨਾਲ ਹੋਏ ਅਨਾਜ ਦੇ ਨੁਕਸਾਨ ਬਾਰੇ ਦੱਸਿਆ ਹੈ । ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ਕਿ ‘ਇਸ ਦੇਸ਼ ਵਿੱਚ ਕ੍ਰਿਕਟ ਗਰਾਊਂਡ ਇੱਕ ਮਿੰਟ ‘ਚ ਕਵਰ ਕਰ ਦਿੰਦੇ, ਪਰ ਕਿਸਾਨ ਦੀ ਫਸਲ ਢੱਕਣ ਦੇ ਲਈ ਕੋਈ ਪ੍ਰਬੰਧ ਨਹੀਂ ਹਨ’।

image From instagram

ਹੋਰ ਪੜ੍ਹੋ : ਇਹ ਮੰਨਤ ਪੂਰੀ ਕਰਨ ਲਈ ਸ਼ਿਲਪਾ ਸ਼ੈੱਟੀ ਨੇ ਮੁੰਨਵਾਏ ਸਨ ਅੱਧੇ ਸਿਰ ਦੇ ਵਾਲ

ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਮੰਡੀ ‘ਚ ਬਿਨਾਂ ਕਿਸੇ ਤਰਪਾਲ ਤੋਂ ਖੁੱਲੇ ਅਸਮਾਨ ਦੇ ਥੱਲੇ ਝੋਨੇ ਦੀ ਫਸਲ ਪਈ ਹੋਈ ਹੈ ਅਤੇ ਉਤੋਂ ਮੀਂਹ ਅਤੇ ਗੜੇ੍ਹਮਾਰੀ ਹੋ ਰਹੀ ਹੈ । ਝੋਨੇ ਦੀ ਸਾਰੀ ਫਸਲ ਖਰਾਬ ਹੋ ਚੁੱਕੀ ਹੈ । ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਖਰਾਬ ਹੋ ਚੁੱਕੀ ਹੈ ।

singer resham singh anmol shared delhi border image from rainy date image From instagram

ਪਰ ਇਸ ਦੀ ਪ੍ਰਸ਼ਾਸਨ ਨੂੰ ਕੋਈ ਵੀ ਪਰਵਾਹ ਨਹੀਂ ਹੈ ।ਰੇਸ਼ਮ ਸਿੰਘ ਅਨਮੋਲ ਖੁਦ ਵੀ ਇੱਕ ਕਿਸਾਨ ਹਨ ਅਤੇ ਉਹ ਕਿਸਾਨਾਂ ਦੇ ਦਰਦ ਨੂੰ ਬਹੁਤ ਚੰਗੀ ਤਰ੍ਹਾਂ ਜਾਣਦੇ ਵੀ ਹਨ । ਉਹ ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਵੀ ਹੋਏ ਸਨ ਅਤੇ ਕਿਸਾਨਾਂ ਦੇ ਸਮਰਥਨ ‘ਚ ਲਗਾਤਾਰ ਵੀਡੀਓਜ਼ ਅਤੇ ਪੋਸਟਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਹ ਕਿਸਾਨਾਂ ਦੇ ਹੱਕ ‘ਚ ਹੁਣ ਤੱਕ ਕਈ ਗੀਤ ਵੀ ਕੱਢ ਚੁੱਕੇ ਹਨ । ਰੇਸ਼ਮ ਸਿੰਘ ਅਨਮੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਆਉਣ ਵਾਲੇ ਦਿਨਾਂ ‘ਚ ਉਹ ਕਈ ਪ੍ਰਾਜੈਕਟਸ ‘ਚ ਨਜ਼ਰ ਆਉਣਗੇ ।

You may also like