ਗਿੱਪੀ ਗਰੇਵਾਲ ਦੇ ਬੇਟੇ ਗੁਰਬਾਜ਼ ਗਰੇਵਾਲ ਦੀ ਇਹ ਕਿਊਟ ਤਸਵੀਰ ਹੋ ਰਹੀ ਵਾਇਰਲ

written by Shaminder | March 04, 2022

ਗਿੱਪੀ ਗਰੇਵਾਲ (Gippy Grewal) ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ । ਉਨ੍ਹਾਂ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।ਗਿੱਪੀ ਗਰੇਵਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਆਪਣੇ ਬੇਟੇ (Son) ਦੇ ਨਾਲ ਸ਼ੇਅਰ ਕੀਤੀ ਹੈ । ਇਸ ਤਸਵੀਰ ‘ਚ ਗਿੱਪੀ ਗਰੇਵਾਲ ਦਾ ਸਭ ਤੋਂ ਛੋਟਾ ਬੇਟਾ ਗੁਰਬਾਜ਼ ਗਰੇਵਾਲ ਨਜ਼ਰ ਆ ਰਿਹਾ ਹੈ । ਇਸ ਤਸਵੀਰ ‘ਚ ਤੁਸੀਂ ਵੇਖ ਸਕਦੇ ਹੋ ਕਿ ਗੁਰਬਾਜ਼ ਗਰੇਵਾਲ ਨੇ ਜੂੜਾ ਕੀਤਾ ਹੋਇਆ ਹੈ । ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਹ ਤਸਵੀਰ ਲਗਾਤਾਰ ਵਾਇਰਲ ਹੋ ਰਹੀ ਹੈ ।

Gippy Grewal and sons image From instagram

ਹੋਰ ਪੜ੍ਹੋ : ਲਾਈਵ ਸ਼ੋਅ ਦੇ ਦੌਰਾਨ ਏਪੀ ਢਿੱਲੋਂ ‘ਤੇ ਇੱਕ ਸ਼ਖਸ ਨੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼

ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ਰਿਲੀਜ਼ ਹੋਈ ਸੀ ‘ਸ਼ਾਵਾ ਨੀ ਗਿਰਧਾਰੀ ਲਾਲ’ ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਗਿੱਪੀ ਗਰੇਵਾਲ ਜਲਦ ਹੀ ਆਪਣੀ ਅਗਲੀ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਜੈਸਮੀਨ ਭਸੀਨ ਦੇ ਨਾਲ ਆਉਣ ਵਾਲੀ ਇਸ ਫ਼ਿਲਮ ਦਾ ਨਾਮ ‘ਹਨੀਮੂਨ’ ਹੈ ।

Gippy Grewal image From instagram

ਗਿੱਪੀ ਗਰੇਵਾਲ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਥਾਂ ਬਨਾਉਣ ਦੇ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਇਸੇ ਮਿਹਨਤ ਦੀ ਬਦੌਲਤ ਹੀ ਉਸ ਦਾ ਨਾਮ ਪੰਜਾਬੀ ਦੇ ਸਿਰਮੌਰ ਗਾਇਕਾਂ ਅਤੇ ਅਦਾਕਾਰਾਂ ਦੀ ਸੂਚੀ ‘ਚ ਆਉਂਦਾ ਹੈ ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਕਮਾਲ ਦਿਖਾਇਆ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ । ਗਿੱਪੀ ਗਰੇਵਾਲ ਆਪਣੇ ਪਰਿਵਾਰ ਦੇ ਨਾਲ ਅਕਸਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ ਅਤੇ ਬੀਤੇ ਦਿਨ ਵੀ ਉਨ੍ਹਾਂ ਨੇ ਆਪਣੀ ਮਾਤਾ ਜੀ ਦੇ ਬਰਥਡੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ ।

You may also like