
ਭਾਰਤੀ ਸਿੰਘ (Bharti Singh)ਦਾ ਆਪਣੇ ਬੇਟੇ ਗੋਲਾ (Gola) ਦੇ ਨਾਲ ਇੱਕ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਕਾਮੇਡੀਅਨ ਆਪਣੇ ਕਿਊਟ ਬੇਟੇ ਦੇ ਨਾਲ ਨਜ਼ਰ ਆ ਰਹੀ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕਾਮੇਡੀਅਨ ਆਪਣੇ ਬੇਟੇ ਬਾਰੇ ਦੱਸ ਰਹੀ ਹੈ ਕਿ ਉਸ ਨੇ ਛੇ ਦੰਦ ਕੱਢੇ ਹਨ ਅਤੇ ਗੋਲਾ ਟਰੈਵਲ ਬਹੁਤ ਜ਼ਿਆਦਾ ਕਰਦਾ ਹੈ ।
ਹੋਰ ਪੜ੍ਹੋ : ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ ‘ਚ ਗਾਏ ਇਸ ਗੀਤ ਨੇ ਯਾਦ ਦਿਵਾਈ ਮਲਿਕਾ ਪੁਖਰਾਜ ਦੀ, ਜਾਣੋ ਕੌਣ ਨੇ ਮਲਿਕਾ ਪੁਖਰਾਜ
ਇਸ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ । ਭਾਰਤੀ ਸਿੰਘ ਅਕਸਰ ਆਪਣੇ ਬੇਟੇ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ ।ਉਸ ਦੇ ਬੇਟੇ ਦੀਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।

ਭਾਰਤੀ ਸਿੰਘ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਆਪਣੀ ਬਿਹਤਰੀਨ ਕਾਮੇਡੀ ਦੇ ਲਈ ਜਾਣੀ ਜਾਂਦੀ ਹੈ ।ਉਸ ਦੇ ਵੱਲੋਂ ਕ੍ਰਿਏਟ ਕੀਤੇ ਗਏ ਲੱਲੀ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਭਾਰਤੀ ਸਿੰਘ ਨੇ ਗੁਜਰਾਤੀ ਮੂਲ ਦੇ ਹਰਸ਼ ਲਿੰਬਾਚੀਆ ਦੇ ਨਾਲ ਕੁਝ ਸਾਲ ਪਹਿਲਾਂ ਵਿਆਹ ਕਰਵਾਇਆ ਸੀ ।
ਇਸ ਵਿਆਹ ‘ਚ ਬਾਲੀਵੁੱਡ ਅਤੇ ਟੀਵੀ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ । ਵਿਆਹ ਤੋਂ ਬਾਅਦ ਦੋਵਾਂ ਦੇ ਘਰ ਇੱਕ ਪਿਆਰੇ ਜਿਹੇ ਪੁੱਤਰ ਗੋਲਾ ਦਾ ਜਨਮ ਹੋਇਆ । ਜਿਸ ਦੀਆਂ ਤਸਵੀਰਾਂ ਦੋਵੇਂ ਜਣੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ ।
View this post on Instagram