ਗਿੱਪੀ ਗਰੇਵਾਲ ਦੀ ‘ਡਾਕਾ’ ਫ਼ਿਲਮ ਦਾ ਟ੍ਰੇਲਰ ਰਿਲੀਜ਼, ਐਕਸ਼ਨ, ਡਰਾਮਾ ’ਤੇ ਰੋਮਾਂਸ ਨਾਲ ਭਰਪੂਰ ਹੋਵੇਗੀ ਫ਼ਿਲਮ

written by Rupinder Kaler | October 05, 2019

ਗਿੱਪੀ ਗਰੇਵਾਲ ਦੀ ‘ਡਾਕਾ’ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ । ਗਿੱਪੀ ਦੇ ਪ੍ਰਸ਼ੰਸਕਾਂ ਵੱਲੋਂ ਇਸ ਫ਼ਿਲਮ ਦੇ ਟ੍ਰੇਲਰ ਦਾ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ ।ਟ੍ਰੇਲਰ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ । ਜਿਸ ਤਰ੍ਹਾਂ ਦਾ ਟ੍ਰੇਲਰ ਹੈ ਉਸ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਫ਼ਿਲਮ ਵਿੱਚ ਲੋਕਾਂ ਦੇ ਮਨੋਰੰਜ਼ਨ ਲਈ ਹਰ ਮਸਾਲਾ ਮੌਜੂਦ ਹੈ । ਇਸ ਫ਼ਿਲਮ ਵਿੱਚ ਐਕਸ਼ਨ ਵੀ ਹੈ ਡਰਾਮਾ ਤੇ ਰੋਮਾਂਸ ਵੀ ਹੈ ।

https://www.instagram.com/p/B3OZBqqAmsz/

ਜਿਸ ਤਰ੍ਹਾਂ ਦੇ ਐਕਸ਼ਨ ਸੀਨ ਟ੍ਰੇਲਰ ਵਿੱਚ ਦਿਖਾਏ ਗਏ ਹਨ, ਉਹਨਾਂ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਇਦ ਹੀ ਕਿਸੇ ਪੰਜਾਬੀ ਫ਼ਿਲਮ ਵਿੱਚ ਇਸ ਤਰ੍ਹਾਂ ਦੇ ਐਕਸ਼ਨ ਸੀਨ ਫ਼ਿਲਮਾਏ ਗਏ ਹੋਣ । ਫ਼ਿਲਮ ਦੀ ਗੱਲ ਕੀਤੀ ਜਾਵੇ ਤਾਂ ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਦੇ ਨਾਲ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਜ਼ਰੀਨ ਖਾਨ ਨਜ਼ਰ ਆਉਣਗੇ।

https://www.instagram.com/p/B2-6aEkA63-/

ਇਨ੍ਹਾਂ ਦੋਵਾਂ ਤੋਂ ਇਲਾਵਾ ਫ਼ਿਲਮ ‘ਚ ਰਾਣਾ ਰਣਬੀਰ, ਹੌਬੀ ਧਾਲੀਵਾਲ ਵਰਗੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਇਸ ਫ਼ਿਲਮ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਉਹਨਾਂ ਦੀ ਧਰਮ ਪਤਨੀ ਰਵਨੀਤ ਕੌਰ ਗਰੇਵਾਲ ਕਰ ਰਹੇ ਹਨ।

‘ਡਾਕਾ’ ਫ਼ਿਲਮ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਲੇਬਲ ਹੇਠ ਇੱਕ ਨਵੰਬਰ ਨੂੰ ਰਿਲੀਜ਼ ਕੀਤੀ ਜਾਵੇਗੀ।ਹੁਣ ਦੇਖਣਾ ਹੋਵੇਗਾ ਗਿੱਪੀ ਗਰੇਵਾਲ 1 ਨਵੰਬਰ ਨੂੰ ਸਿਨੇਮਾ ‘ਤੇ ਕਿਹੋ ਜਿਹਾ ਡਾਕਾ ਮਾਰਦੇ ਹਨ।

0 Comments
0

You may also like