ਜੇਲ੍ਹ ’ਚੋਂ ਬਾਹਰ ਆਉਣ ਤੋਂ ਬਾਅਦ ਗਾਇਕ ਦਲੇਰ ਮਹਿੰਦੀ ਨੇ ਪਰਿਵਾਰ ਤੇ ਭਰਾ ਮੀਕਾ ਸਿੰਘ ਨਾਲ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਹੋਈਆਂ ਵਾਇਰਲ

written by Lajwinder kaur | September 20, 2022

Daler Mehndi News: ਬਾਲੀਵੁੱਡ ਦੇ ਨਾਮੀ ਗਾਇਕ ਦਲੇਰ ਮਹਿੰਦੀ ਜੋ ਕਿ ਕਬੂਤਰਬਾਜ਼ੀ ਮਾਮਲੇ ‘ਚ ਮਿਲੀ ਸਜ਼ਾ ਨੂੰ ਕੱਟਣ ਲਈ ਜੇਲ੍ਹ ਗਏ ਹੋਏ ਸਨ। ਪਰ ਹਾਲ ਹੀ ‘ਚ ਦਲੇਰ ਮਹਿੰਦੀ ਨੂੰ ਕੁਝ ਦਿਨ ਪਹਿਲਾਂ ਹੀ ਇਸ ਮਾਮਲੇ ਤੋਂ ਰਾਹਤ ਮਿਲੀ ਹੈ ਤੇ ਉਨ੍ਹਾਂ ਨੂੰ ਜੇਲ੍ਹ ਤੋਂ ਜ਼ਮਾਨਤ ਮਿਲੀ ਹੈ।

ਜਿਸ ਤੋਂ ਬਾਅਦ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਦਲੇਰ ਮਹਿੰਦੀ ਆਪਣੇ ਭਰਾ ਮੀਕਾ ਸਿੰਘ ਅਤੇ ਕੁਝ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਦੇਰ ਰਾਤ ਨਤਮਸਤਕ ਹੋਏ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਹਨ।

inside image of daler mehndi and mika singh image source instagram

ਹੋਰ ਪੜ੍ਹੋ : ਹੈਪੀ ਰਾਏਕੋਟੀ ਦੇ ਨਵੇਂ ਗੀਤ ‘ਜਾ ਤੇਰੇ ਬਿਨਾਂ’ ਦਾ ਫਰਸਟ ਲੁੱਕ ਆਇਆ ਸਾਹਮਣੇ, ਤਾਨੀਆ ਦੇ ਨਾਲ ਦੇਖਣ ਨੂੰ ਮਿਲ ਰਹੀ ਹੈ ਰੋਮਾਂਟਿਕ ਕਮਿਸਟਰੀ

ਦਲੇਰ ਮਹਿੰਦੀ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਣ ਤੋਂ ਬਾਅਦ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਵਾਹਿਗੁਰੂ ਦੇ ਚਰਨਾਂ ’ਚ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੇਰ ਮਹਿੰਦੀ ਨੇ ਕਿਹਾ ਕਿ ‘ਮੈਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅੱਜ ਇੱਥੇ ਪਹੁੰਚਿਆ ਹਾਂ। ਉਨ੍ਹਾਂ ਨੇ ਕਿਹਾ ਕਿ ਜਿਸ ਦੇ ਸਿਰ ਦੇ ਉੱਪਰ ਵਾਹਿਗੁਰੂ ਜੀ ਦਾ ਹੱਥ ਹੁੰਦਾ ਹੈ ਉਹ ਬੰਦਾ ਕਦੇ ਵੀ ਨਿਰਾਸ਼ ਜਾਂ ਦੁਖੀ ਨਹੀਂ ਹੁੰਦਾ’।

daler with family image source instagram

ਦੱਸ ਦੇਈਏ ਕਿ ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ 19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਇੱਕ ਮਾਮਲੇ ’ਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਉਹ ਪਟਿਆਲਾ ਸੈਂਟਰਲ ਜੇਲ੍ਹ ’ਚ ਬੰਦ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਵੱਡੀ ਰਾਹਤ ਦਿੰਦਿਆਂ ਸਜ਼ਾ ਮੁਅੱਤਲ ਕਰ ਦਿੱਤੀ ਹੈ, ਜਿਸ ਤਹਿਤ ਹੁਣ ਉਹ ਜੇਲ੍ਹ ਤੋਂ ਬਾਹਰ ਆਏ ਹਨ। ਦੱਸ ਦਈਏ ਦਲੇਰ ਮਹਿੰਦੀ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਸੁਪਰ ਹਿੱਟ ਫ਼ਿਲਮਾਂ ਲਈ ਵੀ ਗੀਤ ਗਾ ਚੁੱਕੇ ਹਨ।

mika and daler image source instagram

 

You may also like