ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅੱਜ ਹੈ ਗੁਰਤਾ ਗੱਦੀ ਦਿਵਸ, ਦਰਸ਼ਨ ਔਲਖ ਨੇ ਸੰਗਤਾਂ ਨੂੰ ਦਿੱਤੀ ਵਧਾਈ

written by Shaminder | May 23, 2022

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Sri Guru Hargobind sahib)  ਦਾ ਅੱਜ ਗੁਰਤਾ ਗੱਦੀ ਦਿਵਸ (guru gaddi divas ) ਦੇਸ਼ ਅਤੇ ਦੁਨੀਆ ‘ਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ । ਇਸ ਮੌਕੇ ‘ਤੇ ਅਦਾਕਾਰ ਦਰਸ਼ਨ ਔਲਖ ਨੇ ਇਸ ਮੌਕੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰੂ ਸਾਹਿਬ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸੰਗਤਾਂ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਪੁਰਬ ਦੀ ਵਧਾਈ ਦਿੱਤੀ ਹੈ ।ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ "ਧੰਨੁ ਧੰਨੁ ਪਿਤਾ ਧੰਨੁ ਧੰਨੁ ਕੁਲੁ !ਧੰਨੁ ਧੰਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ!!"

Guru Hargobind sahib ji-min image from instagram

ਹੋਰ ਪੜ੍ਹੋ : ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਗਾਇਕ ਰਵਿੰਦਰ ਗਰੇਵਾਲ ਅਤੇ ਸੁਖਸ਼ਿੰਦਰ ਸ਼ਿੰਦਾ ਨੇ ਦਿੱਤੀ ਵਧਾਈ

ਧੰਨ ਧੰਨ ਛੇਵੇਂ ਪਾਤਸਾਹਿ ਸ੍ਰੀ ਅਕਾਲ ਤਖਤ ਦੇ ਸਿਰਜਨਹਾਰ ਮੀਰੀ ਪੀਰੀ ਦੇ ਮਾਲਕ ਸੀ੍ ਗੁਰੂ ਹਰਗੋਬਿੰਦ ਸਾਹਿਬ ਜੀ ਨੇ   ਸ੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਜੀ ਦੇ ਗ੍ਰਹਿ ਗੁਰੂ ਕੀ ਵਡਾਲੀ(ਅੰਮਿ੍ਤਸਰ)ਵਿਖੇ ਅਵਤਾਰ ਧਾਰਿਆ ਸੀ !

guru hargobind ji,,-mi

image From googleਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਦਰਸ਼ਨ ਔਲਖ ਅਤੇ ਬਿੰਨੂ ਢਿੱਲੋਂ

ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਸੰਗਤਾਂ ਵੀ ਗੁਰੂ ਘਰ ‘ਚ ਨਤਮਸਤਕ ਹੋ ਰਹੀਆਂ ਹਨ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣ ਰਹੀਆਂ ਹਨ ।ਮੀਰੀ ਪੀਰੀ ਦੇ ਮਾਲਕ ਹਰਗੋਬਿੰਦ ਸਾਹਿਬ ਜੀ ਨੇ ਦੋ ਤਲਵਾਰਾਂ ਧਾਰਨ ਕੀਤੀਆਂ ਸਨ ਜੋ ਕਿ ਬਾਬਾ ਬੁੱਢਾ ਸਾਹਿਬ ਜੀ ਨੇ ਉਨ੍ਹਾਂ ਨੂੰ ਧਾਰਨ ਕਰਵਾਈਆਂ ਸਨ ।

Darshan Aulakh image From instagram

ਦਰਸ਼ਨ ਔਲਖ ਸਣੇ ਕਈ ਹੋਰ ਕਲਾਕਾਰਾਂ ਨੇ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਵਧਾਈ ਦਿੱਤੀ ਹੈ । ਦਰਸ਼ਨ ਔਲਖ ਅਕਸਰ ਸੋਸ਼ਲ ਮੀਡੀਆ ‘ਤੇ ਸਰਗਰਮ ਦਿਖਾਈ ਦਿੰਦੇ ਹਨ । ਉਹ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਸਬੰਧਤ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ ।

You may also like