
ਬੀਤੇ ਦਿਨ ਗੀਤਕਾਰ ਸਵਰਨ ਸੀਵੀਆ (Swarn Sivia) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ (Death) ਹੋ ਗਿਆ । ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪੰਜਾਬੀ ਗਾਇਕ ਹਰਜੀਤ ਹਰਮਨ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਗੀਤਕਾਰ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ‘ਅਮਰ ਲਿਖਤਾਂ ਲਿਖਣ ਵਾਲੇ ਸਵਰਨ ਸਿਵੀਆ ਸਾਡੇ ਚ ਨਹੀਂ ਰਹੇ ,, ਬੇਹੱਦ ਅਫ਼ਸੋਸ ਗੀਤਕਾਰ ਬੇਸ਼ੱਕ ਦੁਨੀਆਂ ਤੋਂ ਚਲੇ ਜਾਂਦੇ ਨੇ ਪਰ ਉਹਨਾਂ ਦੇ ਲਿਖੇ ਅੱਖਰ ਰਹਿੰਦੀ ਦੁਨੀਆਂ ਤੱਕ ਉਹਨਾਂ ਨੂੰ ਜਿਉਂਦਾ ਰੱਖਦੇ ਨੇ’।

ਹੋਰ ਪੜ੍ਹੋ : ਪੰਜਾਬੀ ਸਿਤਾਰਿਆਂ ਨੇ ਵੀ ਗੁਰਦਾਸ ਮਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਇਸ ਤੋਂ ਇਲਾਵਾ ਦਰਸ਼ਨ ਔਲਖ ਨੇ ਵੀ ਸਵਰਨ ਸੀਵੀਆ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੂੰ ਯਾਦ ਕੀਤਾ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਦੁਖਦਾਇਕ ਖ਼ਬਰ 'ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ' ਦੇ ਰਚੇਤਾ ਸਵਰਨ ਸਿਵੀਆ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਵਾਹਿਗੁਰੂ ਜੀ ਚਰਨਾ ਵਿੱਚ ਨਿਵਾਸ ਦੇਣ’।

ਸਵਰਨ ਸੀਵੀਆ ਦੇ ਦਿਹਾਂਤ ਤੋਂ ਬਾਅਦ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ । ਸਵਰਨ ਸੀਵੀਆ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਸਨ । ਉਨ੍ਹਾਂ ਦੇ ਹਿੱਟ ਗੀਤਾਂ ‘ਚ ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ, ਮਾਝੇ ਮਾਲਵੇ ਦੁਆਬੇ ਦੀਆਂ ਜੱਟੀਆਂ ਸਣੇ ਕਈ ਗੀਤ ਸ਼ਾਮਿਲ ਹਨ ।

ਉਨ੍ਹਾਂ ਦੇ ਲਿਖੇ ਗੀਤ ਅਮਰ ਸਿੰਘ ਚਮਕੀਲਾ, ਹਰਭਜਨ ਮਾਨ, ਸਰਦੂਲ ਸਿਕੰਦਰ ਸਣੇ ਕਈ ਵੱਡੇ ਗਾਇਕਾਂ ਨੇ ਗਾਏ ਸਨ ।