ਟੀਕਰੀ ਬਾਰਡਰ ‘ਤੇ ਸ਼ਹੀਦ ਹੋਈਆਂ ਬੀਬੀਆਂ ਨੂੰ ਦਰਸ਼ਨ ਔਲਖ ਨੇ ਦਿੱਤੀ ਸ਼ਰਧਾਂਜਲੀ, ਟਰੱਕ ਨੇ 3 ਬੀਬੀਆਂ ਨੂੰ ਦਿੱਤਾ ਸੀ ਦਰੜ
ਟੀਕਰੀ ਬਾਰਡਰ ‘ਤੇ ਸ਼ਹੀਦ ਹੋਈਆਂ ਬੀਬੀਆਂ ਨੂੰ ਦਰਸ਼ਨ ਔਲਖ ਨੇ ਦਿੱਤੀ ਸ਼ਰਧਾਂਜਲੀ, ਟਰੱਕ ਨੇ 3 ਬੀਬੀਆਂ ਨੂੰ ਦਿੱਤਾ ਸੀ ਦਰੜ
ਕਿਸਾਨਾਂ ਦਾ ਧਰਨਾ ਪ੍ਰਦਰਸ਼ਨ (Farmers Protest ) ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਜਾਰੀ ਹੈ । ਕਿਸਾਨ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨਾ ਦੇ ਰਹੇ ਹਨ । ਇਸ ਧਰਨੇ ਪ੍ਰਦਰਸ਼ਨ ਦੇ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ । ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ । ਬੀਤੇ ਦਿਨ ਵੀ ਟੀਕਰੀ ਬਾਰਡਰ (Tikri Border ) ‘ਤੇ ਤਿੰਨ ਕਿਸਾਨ ਬੀਬੀਆਂ ਦੀ ਮੌਤ ਹੋ ਗਈ । ਇਹ ਉਸ ਸਮੇਂ ਹੋਇਆ ਜਦੋਂ ਇਹ ਕਿਸਾਨ ਬੀਬੀਆਂ ਧਰਨੇ ‘ਚ ਭਾਗ ਲੈਣ ਤੋਂ ਬਾਅਦ ਆਪਣੇ ਘਰਾਂ ਨੂੰ ਪਰਤ ਰਹੀਆਂ ਸਨ । ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਇਨ੍ਹਾਂ ਕਿਸਾਨ ਬੀਬੀਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ ।

ਹੋਰ ਪੜ੍ਹੋ : ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਆਪਣੇ ਵਿਆਹ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ
ਉਨ੍ਹਾਂ ਨੇ ਇਨ੍ਹਾਂ ਬੀਬੀਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਕਿ ‘ਵਾਹਿਗੁਰੂ ਜੀ ਟੀਕਰੀ ਬਾਰਡਰ ‘ਤੇ ਸ਼ਹੀਦ ਹੋਈਆਂ ਬੀਬੀਆਂ ਨੂੰ ਆਪਣੇ ਚਰਨਾਂ ਦੇ ਵਿੱਚ ਨਿਵਾਸ ਬਖਸ਼ਣ ।ਮਨੂ ਸਾਡੀ ਦਾਤਰੀ... ਅਸੀ ਮਨੂ ਦੇ ਸੋਏ ਜੀਓ ਜੀਓ ਮਨੂ ਵਡ ਦਾ ... ਅਸੀ ਦੂਨ ਸਵਾਏ ਹੋਏ ।
image From Instagram
ਦਰਸ਼ਨ ਔਲਖ ਵੱਲੋਂ ਸਾਂਝੀ ਕੀਤੀ ਗਈ ਇਸ ਪੋਸਟ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰਕੇ ਸ਼ਰਧਾਂਜਲੀ ਦੇ ਰਹੇ ਹਨ । ਦਰਸ਼ਨ ਔਲਖ ਲਗਾਤਾਰ ਕਿਸਾਨਾਂ ਦੇ ਹੱਕ ‘ਚ ਪੋਸਟਾਂ ਅਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ । ਉਹ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਦੇ ਧਰਨੇ ‘ਚ ਵੀ ਸ਼ਾਮਿਲ ਹੋਏ ਹਨ । ਕਿਸਾਨਾਂ ਦੇ ਹੱਕ ‘ਚ ਉਹ ਲਗਾਤਾਰ ਆਵਾਜ਼ ਬੁਲੰਦ ਕਰ ਰਹੇ ਹਨ ਅਤੇ ਕਿਸਾਨਾਂ ਦੇ ਸਮਰਥਨ ‘ਚ ਆਮ ਲੋਕਾਂ ਨੂੰ ਅੱਗੇ ਆਉਣ ਦੇ ਲਈ ਪੁਰਜ਼ੋਰ ਅਪੀਲ ਕਰ ਰਹੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਉਹ ਬਤੌਰ ਅਦਾਕਾਰ, ਲੇਖਕ ਅਤੇ ਡਾਇਰੈਕਸ਼ਨ ਦੇ ਖੇਤਰ ‘ਚ ਕੰਮ ਕਰ ਰਹੇ ਹਨ । ਇਸ ਤੋਂ ਪਹਿਲਾਂ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ । ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਜੰਮੂ ਕਸ਼ਮੀਰ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ‘ਤੇ ਫ਼ਿਲਮ ਬਨਾਉਣ ਦਾ ਵੀ ਐਲਾਨ ਕਰ ਚੁੱਕੇ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
