ਦਰਸ਼ਨ ਔਲਖ ਨੇ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ‘ਤੇ ਗੁਰੂ ਸਾਹਿਬ ਨੂੰ ਕੀਤਾ ਯਾਦ

Written by  Shaminder   |  September 10th 2021 11:32 AM  |  Updated: September 10th 2021 11:32 AM

ਦਰਸ਼ਨ ਔਲਖ ਨੇ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ‘ਤੇ ਗੁਰੂ ਸਾਹਿਬ ਨੂੰ ਕੀਤਾ ਯਾਦ

ਅਦਾਕਾਰ ਦਰਸ਼ਨ ਔਲਖ (Darshan Aulakh)  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ (Sri Guru Ramdas Sahib ji)  ਨੂੰ ਯਾਦ ਕੀਤਾ ਹੈ ।ਇਸ ਮੌਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥

guru ram das ji Image From Google

ਹੋਰ ਪੜ੍ਹੋ : ਰਾਜਸਥਾਨ ਵਿੱਚ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਨੇ ਮੰਗੀ ਮੁਆਫੀ, ਬਜ਼ੁਰਗ ਦੀ ਕੁੱਟਮਾਰ ਕਰਕੇ ਲਾਹੀ ਸੀ ਦਸਤਾਰ

ਚੌਥੇ ਪਾਤਸਾਹਿ ਸਾਹਿਬ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ, ਅੱਜ ਦੇ ਦਿਹਾੜੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋਤੀ ਜੋਤਿ ਸਮਾਏ ਸੀ ਗੁਰੂ ਸਾਹਿਬ ਜੀ ਦੇ "ਜੋਤੀ ਜੋਤਿ ਪੁਰਬ" ਦਿਵਸ, ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥

Darshan -min Image From Instagram

ਦਰਸ਼ਨ ਔਲਖ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਕਸਰ ਗੁਰੂ ਪੁਰਬ ਦੇ ਮੌਕੇ ‘ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪੰਜਾਬੀ ਇੰਡਸਟਰੀ ‘ਚ ਪਿਛਲੇ ਲੰਮੇ ਸਮੇਂ ਤੋਂ ਜੁੜੇ ਹੋਏ ਹਨ । ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਦੇ ਵਿੱਚ ਵੀ ਕੰਮ ਕੀਤਾ ਹੈ । ਪਿਛਲੇ ਕਈ ਮਹੀਨਿਆਂ ਤੋਂ ਉਹ ਕਿਸਾਨਾਂ ਦੇ ਅੰਦੋਲਨ ਦੇ ਨਾਲ ਜੁੜੇ ਹੋਏ ਹਨ । ਉਹ ਲਗਾਤਾਰ ਕਿਸਾਨਾਂ ਨੂੰ ਸਮਰਥਨ ਦੇ ਰਹੇ ਹਨ ਅਤੇ ਕਿਸਾਨਾਂ ਦੇ ਹੱਕ ‘ਚ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network