ਪੰਜਾਬੀ ਸਿਨੇਮਾ ਦਿਵਸ ‘ਤੇ ਦਰਸ਼ਨ ਔਲਖ ਨੇ ਤਸਵੀਰ ਕੀਤੀ ਸਾਂਝੀ, ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੂੰ ਦਿੱਤੀ ਵਧਾਈ

written by Shaminder | March 29, 2022

ਅਦਾਕਾਰ ਦਰਸ਼ਨ ਔਲਖ (Darshan Aulakh)  ਨੇ ਪੰਜਾਬੀ ਸਿਨੇਮਾ ਦਿਵਸ (Punjabi Cinema Day) ਦੇ ਮੌਕੇ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਦਾਕਾਰ ਨੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੂੰ ਟੈਗ ਕਰਦੇ ਹੋਏ ਇਸ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ । ਦਰਸ਼ਨ ਔਲਖ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

Darshan Aulakh ,, image From instagram

ਹੋਰ ਪੜ੍ਹੋ : ਦਰਸ਼ਨ ਔਲਖ ਨੇ ਆਪਣੀ ਮਾਤਾ ਜੀ ਦੇ ਨਾਲ ਸਾਂਝਾ ਕੀਤਾ ਭਾਵੁਕ ਵੀਡੀਓ

ਦੱਸ ਦਈਏ ਕਿ ਪੰਜਾਬੀ ਸਿਨੇਮਾ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕੀਤੀ ਹੈ । ਪੰਜਾਬੀ ਇੰਡਸਟਰੀ ‘ਚ ਨਿੱਤ ਨਵੇਂ ਕੰਟੈਂਟ ‘ਤੇ ਫ਼ਿਲਮਾਂ ਬਣ ਰਹੀਆਂ ਹਨ ਅਤੇ ਬਾਲੀਵੁੱਡ ਦੇ ਕਈ ਸਿਤਾਰੇ ਵੀ ਪੰਜਾਬੀ ਇੰਡਸਟਰੀ ਦਾ ਰੁਖ ਕਰ ਰਹੇ ਹਨ । ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ।

Punjabi stars

ਇਸ ਤੋਂ ਇਲਾਵਾ ਉਹ ਬਾਲੀਵੁੱਡ ਇੰਡਸਟਰੀ ‘ਚ ਵੀ ਸਰਗਰਮ ਰਹੇ ਹਨ ਅਤੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ ।ਦਰਸ਼ਨ ਔਲਖ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨੀਂ ਉਨ੍ਹਾਂ ਨੇ ਆਪਣੀ ਮਾਤਾ ਜੀ ਨੂੰ ਯਾਦ ਕਰਦੇ ਹੋਏ ਇੱਕ ਖੂਬਸੂਰਤ ਵੀਡੀਓ ਸਾਂਝਾ ਕੀਤਾ ਸੀ । ਦਰਸ਼ਨ ਔਲਖ ਜਲਦ ਹੀ ਪੰਜਾਬੀ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।

You may also like