ਦਰਸ਼ਨ ਅੋਲਖ ਵੱਲੋਂ ਸ਼ੇਅਰ ਕੀਤੀ ਇਹ ਵੀਡੀਓ ਲੋਕਾਂ ਨੂੰ ਆ ਰਹੀ ਹੈ ਖੂਬ ਪਸੰਦ

Written by  Rupinder Kaler   |  March 27th 2021 01:16 PM  |  Updated: March 27th 2021 01:16 PM

ਦਰਸ਼ਨ ਅੋਲਖ ਵੱਲੋਂ ਸ਼ੇਅਰ ਕੀਤੀ ਇਹ ਵੀਡੀਓ ਲੋਕਾਂ ਨੂੰ ਆ ਰਹੀ ਹੈ ਖੂਬ ਪਸੰਦ

ਅਦਾਕਾਰ ਦਰਸ਼ਨ ਔਲਖ ਏਨੀਂ ਦਿਨੀਂ ਕਿਸਾਨੀ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ । ਉਹਨਾਂ ਵੱਲੋਂ ਕਿਸਾਨਾਂ ਦੇ ਨਾਲ ਮਿਲ ਕੇ ਥਾਂ ਥਾਂ ਤੇ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਿਸ ਕਰਾਇਆ ਜਾ ਸਕੇ । ਇਸ ਸਭ ਦੇ ਚੱਲਦੇ ਉਹਨਾਂ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਹੈ । ਜਿਹੜੀ ਕਿ ਉਹਨਾ ਦੇ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਹੀ ਹੈ ।

Darshan Aulakh pays obeisance at Sachkhand Sri Harmandir Sahib image credit: instagram.com/darshan_aulakh

ਇਸ ਵੀਡੀਓ ਵਿੱਚ ਦੋ ਬੀਬੀਆਂ ਕਵੀਸ਼ਰੀ ਰਾਹੀਂ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਬਿਆਨ ਕਰ ਰਹੀਆਂ ਹਨ । ਦਰਸ਼ਨ ਅੋਲਖ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਖੁਬ ਪਸੰਦ ਕੀਤਾ ਜਾ ਰਿਹਾ ਹੈ । ਲੋਕ ਕਮੈਂਟ ਕਰਕੇ ਇਸ ਤੇ ਆਪਣਾ ਪ੍ਰਤੀਕਰਮ ਵੀ ਦੇ ਰਹੇ ਹਨ ।

darshan aulakh

ਹੋਰ ਪੜ੍ਹੋ :

ਸਵੀਤਾਜ ਬਰਾੜ ਐਮੀ ਵਿਰਕ ਦੇ ਨਾਲ ਨਵੇਂ ਗੀਤ ‘ਖੱਬੀ ਸੀਟ’ ‘ਚ ਆਉਣਗੇ ਨਜ਼ਰ

Darshan-Aulakh

ਤੁਹਾਨੂੰ ਦੱਸ ਦਿੰਦੇ ਹਾਂ ਕਿ ਕਿਸਾਨ ਖੇਤੀ ਬਿੱਲਾਂ ਨੂੰ ਵਾਪਿਸ ਕਰਵਾਉਣ ਲਈ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ । ਬੀਤੇ ਦਿਨ ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ 'ਚ ਭਰਵਾਂ ਹੁੰਗਾਰਾ ਮਿਲਿਆ। ਕੱਲ੍ਹ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਆਦਾਤਰ ਥਾਂਵਾਂ 'ਤੇ ਆਵਾਜਾਈ ਤੇ ਬਾਜ਼ਾਰ ਬੰਦ ਦੇਖਣ ਨੂੰ ਮਿਲੇ।

ਸਿਰਫ ਜ਼ਰੂਰੀ ਕੰਮਾਂ ਲਈ ਹੀ ਲੋਕ ਘਰੋਂ ਬਾਹਰ ਨਿਕਲਦੇ ਦਿਖਾਈ ਦਿੱਤੇ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network