ਦਰਸ਼ਨ ਔਲਖ ਲੈ ਕੇ ਆ ਰਹੇ ਨੇ ਨਵਾਂ ਗੀਤ “ਸਤਲੁਜ ਦਾ ਪਾਣੀ”, ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਪੋਸਟਰ

written by Lajwinder kaur | June 18, 2021

ਪੰਜਾਬੀ ਐਕਟਰ ਦਰਸ਼ਨ ਔਲਖ ਜੋ ਕੇ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਬਹੁਤ ਜਲਦ ਆਪਣਾ ਨਵਾਂ ਗੀਤ ਸਤਲੁਜ ਦਾ ਪਾਣੀ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਗੀਤ ਦਾ ਪੋਸਟਰ ਸਾਂਝਾ ਕੀਤਾ ਹੈ।

actor darshan aulkha shared his pic from golden temple image source-instagram
ਹੋਰ ਪੜ੍ਹੋ : ਨਿੰਜਾ ਨੇ ਪ੍ਰਸ਼ੰਸਕਾਂ ਦੇ ਨਾਲ ਸਾਂਝਾ ਕੀਤਾ ਆਪਣੇ ਨਵੇਂ ਗੀਤ ‘TERE NAALON’ ਦਾ ਪੋਸਟਰ, ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਖੂਬ ਪਸੰਦ
: ਮਲਕੀਤ ਰੌਣੀ ਨੇ ਖੇਤਾਂ ਤੋਂ ਤਸਵੀਰਾਂ ਸ਼ੇਅਰ ਕਰਦੇ ਹੋਏ ਦਿੱਤਾ ਖ਼ਾਸ ਸੁਨੇਹਾ, ਹਰ ਇੱਕ ਨੂੰ ਆ ਰਿਹਾ ਹੈ ਖੂਬ ਪਸੰਦ
DARSHAN AULAKH SHARED POSTER OF HIS UPCOMING SONG SATLUJ DA PAANI POSTER image source-instagram
ਉਨ੍ਹਾਂ ਨੇ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ - ਇਤਿਹਾਸ ਦੇ ਪੰਨਿਆਂ ਦਾ ਸੱਚ ਬੋਲਦਾ “ਸਤਲੁਜ ਦਾ ਪਾਣੀ” ਅਮਨਦੀਪ ਸਿੰਘ ਅਮਨ ਗਲਾਸਗੋ ਦਾ ਲਿਖਿਆ ਪੀ.ਟੀ.ਸੀ. ਤੇ ਦਰਸ਼ਨ ਔਲ਼ਖ ਦੀ ਪੇਸ਼ਕਸ਼ “SATLUJ DA PAANI” ਦੋਸਤੋ ਕੁਝ ਚੰਗੇ ਨੂੰ ਸ਼ੇਅਰ ਜ਼ਰੂਰ ਕਰਿਆ ਕਰੋ ਜੀ 🙏’ । ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਇਸ ਗੀਤ ਨੂੰ ਆਪਣਾ ਪੂਰਾ ਸਪੋਰਟ ਦਿੰਦੇ ਹੋਏ ਨਜ਼ਰ ਆ ਰਹੇ ਨੇ।
punjabi Actor darshan aulkha image source-instagram
ਜੇ ਗੱਲ ਕਰੀਏ ਇਸ ਗੀਤ ਦੇ ਬੋਲਾਂ ਦੀ ਤਾਂ ਉਹ ਅਮਨਦੀਪ ਸਿੰਘ ਅਮਨ ਗਲਾਸਗੋ ਵੱਲੋਂ ਲਿਖੇ ਗਏ ਨੇ ਤੇ ਮਿਊਜ਼ਿਕ Simar Nick ਦਾ ਹੋਵੇਗਾ। ਇਹ ਪੂਰਾ ਗੀਤ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ 20 ਜੂਨ ਨੂੰ ਰਿਲੀਜ਼ ਹੋਵੇਗਾ। ਇਸ ਤੋਂ ਇਲਾਵਾ ਇਸ ਗੀਤ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਕੀਤਾ ਜਾਵੇਗਾ।

0 Comments
0

You may also like