
ਸਰਹੱਦਾਂ ਦੀ ਰਾਖੀ ਕਰਨ ਵਾਲੇ ਜਵਾਨ ਜਿਨ੍ਹਾਂ ਦੀ ਬਦੌਲਤ ਅਸੀਂ ਰਾਤ ਨੂੰ ਸੁੱਖ ਦੀ ਨੀਂਦ ਸੌਂਦੇ ਹਾਂ । ਉਹ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਰਾਤਾਂ ਨੂੰ ਜਾਗ ਕੇ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਕਿ ਅਸੀਂ ਚੈਨ ਦੇ ਨਾਲ ਸੌਂਅ ਸਕੀਏ ।ਇਹ ਜਵਾਨ (Army Jawan) ਨਾ ਤਾਂ ਆਪਣੇ ਸੁੱਖ ਚੈਨ ਦੀ ਪਰਵਾਹ ਕਰਦੇ ਹਨ ਅਤੇ ਹਰ ਔਖੇ ਸੌਖੇ ਹਾਲਾਤਾਂ ਅਤੇ ਮੌਸਮ ‘ਚ ਸਰਹੱਦਾਂ ਦੀ ਰਾਖੀ ‘ਚ ਜੁਟੇ ਰਹਿੰਦੇ ਹਨ । ਦਰਸ਼ਨ ਔਲਖ (Darshan Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ ।

ਹੋਰ ਪੜ੍ਹੋ : ਆਪਣੀ ਮਾਂ ਨੂੰ ਯਾਦ ਕਰ ਭਾਵੁਕ ਹੋਏ ਅਦਾਕਾਰ ਦਰਸ਼ਨ ਔਲਖ ਅਤੇ ਬਿੰਨੂ ਢਿੱਲੋਂ
ਇਸ ਵੀਡੀਓ ‘ਚ ਫੌਜੀ ਵੀਰ ਦਿਖਾਈ ਦੇ ਰਹੇ ਹਨ ਜੋ ਰੁੱਖਾਂ ਦੀ ਛਾਂ ਹੇਠ ਆਰਾਮ ਕਰਦੇ ਹੋਏ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।ਦਰਸ਼ਨ ਔਲਖ ਅਕਸਰ ਇਸ ਤਰ੍ਹਾਂ ਦੇ ਵੀਡੀਓਜ਼ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕਰਦੇ ਰਹਿੰਦੇ ਹਨ ।

ਹੋਰ ਪੜ੍ਹੋ : ਪੰਜਾਬ ਫੇਰੀ ‘ਤੇ ਪ੍ਰਸਿੱਧ ਫ਼ਿਲਮ ਮੇਕਰ ਇਮਤਿਆਜ਼ ਅਲੀ, ਦਰਸ਼ਨ ਔਲਖ ਦੇ ਨਾਲ ਦਾਣਾ ਮੰਡੀ ‘ਚ ਘੁੰਮਦੇ ਆਏ ਨਜ਼ਰ
ਦਰਸ਼ਨ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਉਹ ਅਦਾਕਾਰੀ ਕਰ ਚੁੱਕੇ ਹਨ । ਆਉਣ ਵਾਲੇ ਦਿਨਾਂ ‘ਚ ਉਹ ਹੋਰ ਵੀ ਕਈ ਪ੍ਰਾਜੈਕਟ ‘ਚ ਕੰਮ ਕਰਦੇ ਨਜ਼ਰ ਆਉਣਗੇ ।

ਦਰਸ਼ਨ ਔਲਖ ਅਕਸਰ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੇ ਕਰਦੇ ਰਹਿੰਦੇ ਹਨ । ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਮਤਿਆਜ਼ ਅਲੀ ਦੇ ਨਾਲ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਸਨ । ਦਰਸ਼ਨ ਔਲਖ ਨੇ ਕਿਸਾਨ ਅੰਦੋਲਨ ‘ਚ ਵੀ ਵਧ ਚੜ ਕੇ ਭਾਗ ਲਿਆ ਸੀ । ਇਸ ਦੌਰਾਨ ਅਦਾਕਾਰ ਨੇ ਆਪਣੇ ਭਾਸ਼ਣਾਂ ਅਤੇ ਗੀਤਾਂ ਦੇ ਨਾਲ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਸੀ ।
View this post on Instagram