ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨਜ਼ਰ ਆਉਣਗੇ ਦਰਸ਼ਨ ਰਾਵਲ ਦੇ ਨਵੇਂ ਗੀਤ 'ਚ, ਗਾਇਕ ਨੇ ਸਾਂਝੀ ਕੀਤੀ ਤਸਵੀਰ

Written by  Lajwinder kaur   |  March 16th 2020 05:41 PM  |  Updated: March 16th 2020 05:41 PM

ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨਜ਼ਰ ਆਉਣਗੇ ਦਰਸ਼ਨ ਰਾਵਲ ਦੇ ਨਵੇਂ ਗੀਤ 'ਚ, ਗਾਇਕ ਨੇ ਸਾਂਝੀ ਕੀਤੀ ਤਸਵੀਰ

ਟੀਵੀ ਦੇ ਰਿਆਲਟੀ ਸ਼ੋਅ ਬਿੱਗ ਬੌਸ 13 ਦੇ ਚਰਚਿਤ ਕੰਟੈਸਟੇਂਸ ਰਹਿ ਚੁੱਕੇ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਨੇ ਆਪਣੀ ਕਮਿਸਟਰੀ ਦੇ ਨਾਲ ਕਾਫੀ ਸੁਰਖੀਆਂ ਬਟੋਰੀਆਂ ਸਨ । ਹੁਣ ਸ਼ੋਅ ਤੋਂ ਬਾਹਰ ਆਉਣ ਤੋਂ ਬਾਅਦ ਵੀ ਦੋਵਾਂ ਦੀ ਕਮਿਸਟਰੀ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ । ਜੀ ਹਾਂ ਦੋਵੇਂ ਇੱਕ ਹੋਰ ਰਿਆਲਟੀ ਸ਼ੋਅ ‘ਚ ਨਜ਼ਰ ਆ ਰਹੇ ਨੇ । ਇਸ ਤੋਂ ਇਲਾਵਾ ਬਹੁਤ ਜਲਦ ਦੋਵੇਂ ਇਕੱਠੇ ਗੀਤ ‘ਚ ਨਜ਼ਰ ਆਉਣਗੇ ।

ਹੋਰ ਵੇਖੋ:37 ਸਾਲ ਦੇ ਹੋਏ Yo Yo Honey Singh, ਪਰਿਵਾਰ ਵਾਲਿਆਂ ਨੇ ਕੁਝ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼, ਪੰਜਾਬੀ ਸਿਤਾਰੇ ਵੀ ਕਰ ਰਹੇ ਨੇ ਬਰਥਡੇਅ ਵਿਸ਼

ਜੀ ਹਾਂ ਬਾਲੀਵੁੱਡ ਸਿੰਗਰ ਦਰਸ਼ਨ ਰਾਵਲ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੇ ਨਾਲ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ,  ‘ਇਹ ਦੋ ਖ਼ੂਬਸੂਰਤ ਲੋਕਾਂ ਦੇ ਨਾਲ ਆ ਰਿਹਾ ਹੈ ਇੱਕ ਖ਼ੂਬਸੂਰਤ ਗਾਣਾ ਸਿਰਫ਼ ਤੇ ਸਿਰਫ਼ ਤੁਹਾਡੇ ਲਈ’

ਫੋਟੋ ‘ਚ ਦਰਸ਼ਨ ਰਾਵਲ ਸ਼ਹਿਨਾਜ਼ ਗਿੱਲ ਤੇ ਸਿਧਾਰਥ ਸ਼ੁਕਲਾ ਦੇ ਨਾਲ ਨਜ਼ਰ ਆ ਰਿਹਾ ਹੈ । ਇਹ ਫੋਟੋ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਹੁਣ ਤੱਕ ਇਸ ਪੋਸਟ ਨੂੰ ਛੇ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਕਮੈਂਟਸ । ਪ੍ਰਸ਼ੰਸਕ Sidnaaz ਨਾਂਅ ਦੇ ਨਾਲ ਫੇਮਸ ਇਸ ਜੋੜੀ ਨੂੰ ਗੀਤ ‘ਚ ਦੇਖਣ ਲਈ ਬੜੀ ਹੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਨੇ । ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network