
Sidharth Kiara Wedding: ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਜੋੜੀ ਇੱਕ ਸਿਧਾਰਥ ਮਲਹੋਤਰਾ ਤੇ ਕਿਆਰਾ ਅਡਵਾਨੀ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹਨ। ਹਾਲਾਂਕਿ ਦੋਹਾਂ ਨੇ ਆਪਣੇ ਵਿਆਹ ਨੂੰ ਲੈ ਕੇ ਕੋਈ ਆਫੀਸ਼ੀਅਲ ਅਨਾਊਂਸਮੈਂਟ ਨਹੀਂ ਕੀਤੀ ਹੈ, ਪਰ ਸੂਤਰਾਂ ਦੀ ਮੰਨੀਏ ਤਾਂ ਹਲਦੀ ਤੋਂ ਲੈ ਕੇ ਸੰਗੀਤ ਮਹਿੰਦੀ, ਸਥਾਨ ਆਦਿ ਦੀਆਂ ਤਰੀਕਾਂ ਤੈਅ ਹੋ ਚੁੱਕੀਆਂ ਹਨ। ਤਾਂ ਆਓ ਜਾਣਦੇ ਹਾਂ ਇਸ ਜੋੜੀ ਦੇ ਵਿਆਹ ਦੀ ਤਰੀਕ ਤੇ ਪ੍ਰੀ ਵੈਡਿੰਗ ਫੰਕਸ਼ਨ ਬਾਰੇ।

ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਨੂੰ ਇਕੱਠੇ ਸਪਾਟ ਕੀਤਾ ਜਾਂਦਾ ਹੈ ਅਤੇ ਪ੍ਰਸ਼ੰਸਕ ਉਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਅਜਿਹਾ ਲੱਗਦਾ ਹੈ ਕਿ ਜੋੜਾ ਖ਼ੁਦ ਇਸ ਬਾਰੇ ਕੁਝ ਵੀ ਜ਼ਾਹਰ ਨਹੀਂ ਕਰਨਾ ਚਾਹੁੰਦਾ। ਫਿਲਹਾਲ ਖਬਰਾਂ ਹਨ ਕਿ ਦੋਹਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਯਾਨੀ ਮਹਿੰਦੀ, ਸੰਗੀਤ, ਹਲਦੀ ਲਈ 4 ਅਤੇ 5 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਹੈ।
ਕਿਆਰਾ ਅਤੇ ਸਿਧਾਰਥ ਦੇ ਵਿਆਹ ਨੂੰ ਲੈ ਕੇ ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਦੋਵਾਂ ਦਾ ਸ਼ਾਨਦਾਰ ਵਿਆਹ ਹੋਣ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਵਿਆਹ ਪੰਜਾਬੀ ਰੀਤੀ-ਰਿਵਾਜਾਂ ਨਾਲ ਹੋਵੇਗਾ। ਇਹ ਜੋੜਾ 6 ਫਰਵਰੀ 2023 ਨੂੰ ਰਾਜਸਥਾਨ ਦੇ ਜੈਸਲਮੇਰ ਹੋਟਲ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇਗਾ।

ਸੰਗੀਤ ਦੇ ਫੰਕਸ਼ਨ ਦੀ ਗੱਲ ਕਰੀਏ ਤਾਂ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਨੇ ਇਸ ਲਈ ਖਾਸ ਤਿਆਰੀਆਂ ਕੀਤੀਆਂ ਹਨ। ਜਾਣਕਾਰੀ ਮੁਤਾਬਕ ਦੋਵੇਂ ਆਪਣੇ ਵਿਆਹ ਦੇ ਸੰਗੀਤ 'ਚ ਆਪਣੀ ਫਿਲਮ 'ਸ਼ੇਰਸ਼ਾਹ' ਦਾ ਗੀਤ 'ਰਾਤਾਂ ਲੰਬੀਆਂ-ਲੰਬੀਆਂ' ਸ਼ਾਮਿਲ ਕਰ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਕਿਆਰਾ ਅਤੇ ਸਿਧਾਰਥ ਦੇ ਰਿਸ਼ਤੇ ਦੀਆਂ ਚਰਚਾਵਾਂ ਵੀ ਇਸ ਫ਼ਿਲਮ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ ਅਤੇ ਇਹ ਫ਼ਿਲਮ ਦੋਵਾਂ ਲਈ ਬਹੁਤ ਮਹੱਤਵਪੂਰਨ ਹੈ।

ਹੋਰ ਪੜ੍ਹੋ: ਕਪਿਲ ਸ਼ਰਮਾ ਦੀ ਪਾਰਟੀ ਦਾ ਹਿੱਸਾ ਬਣੇ ਪੰਜਾਬੀ ਗਾਇਕ ਨਿੰਜਾ ਨੇ ਆਪਣੇ ਗੀਤਾ ਨਾਲ ਜਿੱਤੀ ਮਹਫਿਲ
ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਿਆਰੀਆਂ ਦੇ ਨਾਲ-ਨਾਲ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਸਿਧਾਰਥ ਅਤੇ ਕਿਆਰਾ ਦੇ ਵਿਆਹ 'ਚ ਕਰਨ ਜੌਹਰ ਤੋਂ ਲੈ ਕੇ ਮਨੀਸ਼ ਮਲਹੋਤਰਾ, ਅਸ਼ਵਨੀ ਯਾਰਡੀ ਵਰਗੇ ਸੈਲੇਬਸ ਸ਼ਾਮਿਲ ਹੋਣਗੇ ਅਤੇ ਅਜਿਹੀਆਂ ਖ਼ਬਰਾਂ ਹਨ ਕਿ ਜੋੜਾ ਵਿਆਹ ਤੋਂ ਬਾਅਦ ਆਪਣੇ ਬਾਲੀਵੁੱਡ ਦੋਸਤਾਂ ਲਈ ਇੱਕ ਸ਼ਾਨਦਾਰ ਰਿਸੈਪਸ਼ਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ।