Dear Mama: ਸਿੱਧੂ ਮੂਸੇਵਾਲਾ ਦੇ ਮਾਂ ਨਾਲ ਭਾਵੁਕ ਪਲ, ਦਰਸ਼ਕਾਂ ਦੀਆਂ ਅੱਖਾਂ 'ਚ ਆ ਰਹੇ ਨੇ ਅੱਥਰੂ
Dear Mama: ਸਿੱਧੂ ਮੂਸੇਵਾਲਾ ਦੇ ਮਾਂ ਨਾਲ ਭਾਵੁਕ ਪਲ, ਦਰਸ਼ਕਾਂ ਦੀਆਂ ਅੱਖਾਂ 'ਚ ਆ ਰਹੇ ਨੇ ਅੱਥਰੂ
ਸਿੱਧੂ ਮੂਸੇਵਾਲਾ ਜੋ ਕਿ ਪੰਜ ਤੱਤਾਂ ‘ਚ ਵਲੀਨ ਹੋ ਗਏ ਹਨ। ਪ੍ਰਸ਼ੰਸਕ ਅਤੇ ਕਰੀਬੀ ਇਹ ਵਿਸ਼ਵਾਸ ਨਹੀਂ ਕਰ ਪਾ ਰਹੇ ਹਨ ਕਿ ਉਹ ਹੁਣ ਇਸ ਦੁਨੀਆ 'ਚ ਨਹੀਂ ਰਹੇ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ 29 ਮਈ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸਿੱਧੂ ਮੂਸੇਵਾਲਾ ਦੀਆਂ ਬਹੁਤ ਸਾਰੀਆਂ ਪੁਰਾਣੀਆਂ ਵੀਡੀਓਜ਼ ਤੇ ਸਿੱਧੂ ਦੇ ਗੀਤਾਂ ਨੂੰ ਦਰਸ਼ਕ ਵਾਰ-ਵਾਰ ਦੇਖ ਰਹੇ ਹਨ। ਦੋ ਸਾਲ ਪਹਿਲਾਂ ਆਏ ਸਿੱਧੂ ਮੂਸੇਵਾਲਾ ਦਾ ਗੀਤ Dear Mama ਦਾ ਵੀਡੀਓ ਦੇਖ ਕੇ ਦਰਸ਼ਕ ਭਾਵੁਕ ਹੋ ਰਹੇ ਨੇ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਅਫਸਾਨਾ ਖ਼ਾਨ ਦਾ ਰੋ-ਰੋ ਬੁਰਾ ਹਾਲ, ਕਿਹਾ- 'ਯਾ ਰੱਬਾ ਸਾਡਾ ਭਰਾ ਵਾਪਿਸ ਦੇਦੇ'

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ 2020 'ਚ ਰਿਲੀਜ਼ ਹੋਇਆ ਉਨ੍ਹਾਂ ਦਾ ਗੀਤ Dear Mama ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਸਿੱਧੂ ਮੂਸੇਵਾਲਾ ਨੇ ਦੋ ਸਾਲ ਪਹਿਲਾਂ ਆਪਣੇ ਮੰਮੀ ਦੇ ਜਨਮ ਦਿਨ 'ਤੇ ਇਹ ਗੀਤ ਤੋਹਫੇ ਦੇ ਰੂਪ 'ਚ ਪੇਸ਼ ਕੀਤਾ ਸੀ। ਇਸ ਗੀਤ ਦੇ ਰਾਹੀ ਉਨ੍ਹਾਂ ਨੇ ਆਪਣੀ ਮਾਂ ਪ੍ਰਤੀ ਆਪਣਾ ਪਿਆਰ ਜ਼ਾਹਿਰ ਕੀਤਾ ਸੀ। ਇਹ ਗੀਤ ਇਸ ਲਈ ਵੀ ਖ਼ਾਸ ਸੀ, ਕਿਉਂਕਿ ਇਸ ਮਿਊਜ਼ਿਕ ਵੀਡੀਓ 'ਚ ਸਿੱਧੂ ਮੂਸੇਵਾਲਾ ਦੇ ਮਾਪਿਆ ਨੇ ਫੀਚਰਿੰਗ ਕੀਤੀ ਸੀ। ਇਸ ਗੀਤ ‘ਚ ਮਾਂ-ਪੁੱਤ ਦਾ ਇੱਕ-ਦੂਜੇ ਲਈ ਪਿਆਰ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਮਿਊਜ਼ਿਕ ਵੀਡੀਓ 'ਚ ਸਿੱਧੂ ਮੂਸੇਵਾਲਾ ਦੀ ਮਾਂ ਨੇ ਉਨ੍ਹਾਂ ਦੀ ਮਾਂ ਦਾ ਕਿਰਦਾਰ ਨਿਭਾਇਆ ਹੈ।

ਇਸ ਗੀਤ ਦਾ ਮਿਊਜ਼ਿਕ ਵੀਡੀਓ ਦੇਖ ਸਕੇ ਦਰਸ਼ਕਾਂ ਦਾ ਅੱਥਰੂ ਹੀ ਨਹੀਂ ਰੁੱਕ ਰਹੇ । ਇਸ ਗੀਤ ਦੇ ਬੋਲ ‘ਮਾਂ ਮੈਨੂੰ ਲੱਗਦਾ ਰਹਿੰਦਾ ਮੈਂ ਜਵਾ ਤੇਰੇ ਵਰਗਾ ਆ’ ਹਰ ਇੱਕ ਦੇ ਦਿਲ ਨੂੰ ਛੂਹ ਰਹੇ ਨੇ। ਜੋ ਕਿ ਤੁਹਾਨੂੰ ਭਾਵਨਾਵਾਂ ਨਾਲ ਭਰੀ ਦੁਨੀਆ ‘ਚ ਲੈ ਜਾਵੇਗਾ।
ਇਸ ਗਾਣੇ ਦੇ ਮਿਊਜ਼ਿਕ ਵੀਡੀਓ ਸਿੱਧੂ ਮੂਸੇਵਾਲਾ ਦੀਆਂ ਅਣਦੇਖੀਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ। 'ਡੀਅਰ ਮੰਮਾ' 15 ਮਈ 2020 ਨੂੰ ਰਿਲੀਜ਼ ਹੋਈ ਸੀ, ਜਿਸ ਨੂੰ 37 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।
image From instagram
ਤੁਹਾਨੂੰ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਲੱਖਾਂ ਲੋਕ ਫਾਲੋ ਕਰਦੇ ਹਨ। ਸਿੱਧੂ ਮੂਸੇਵਾਲਾ ਨੇ ਆਪਣੇ ਕਾਲਜ ਦੇ ਦਿਨਾਂ ਵਿੱਚ ਸੰਗੀਤ ਵੱਲ ਕਦਮ ਵਧਾਏ ਸਨ। ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸਿੱਧੂ ਮੂਸੇਵਾਲਾ ਅਣਗਿਣਤੀ ਸੁਪਰ ਹਿੱਟ ਗੀਤ ਦੇ ਚੁੱਕੇ ਹਨ। ਉਹ ਪੰਜਾਬੀ ਮਿਊਜ਼ਿਕ ਜਗਤ ਦੇ ਹਮੇਸ਼ਾ ਚਮਕਦਾ ਸਿਤਾਰਾ ਰਹੇਗਾ। ਉਹ ਆਪਣੇ ਪਿੱਛੇ ਆਪਣੇ ਕਈ ਕਮਾਲ ਦੇ ਗੀਤ ਛੱਡ ਗਏ ਹਨ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
