ਦੀਦਾਰ ਕੌਰ ਆਪਣੇ ਨਵੇਂ ਗੀਤ ‘ਮੁੰਡਾ ਲੰਡਨ ਦਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

Written by  Lajwinder kaur   |  March 13th 2020 02:19 PM  |  Updated: March 13th 2020 02:19 PM

ਦੀਦਾਰ ਕੌਰ ਆਪਣੇ ਨਵੇਂ ਗੀਤ ‘ਮੁੰਡਾ ਲੰਡਨ ਦਾ’ ਦੇ ਨਾਲ ਹੋਏ ਦਰਸ਼ਕਾਂ ਦੇ ਰੁਬਰੂ, ਦੇਖੋ ਵੀਡੀਓ

ਪੰਜਾਬੀ ਗਾਇਕਾ ਦੀਦਾਰ ਕੌਰ ਆਪਣੇ ਨਵੇਂ ਸਿੰਗਲ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ ।  ਜੀ ਹਾਂ ਮੁੰਡਾ ਲੰਡਨ ਦਾ (Munda London Da) ਟਾਈਟਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦੀਦਾਰ ਕੌਰ (Deedar Kaur) ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਸ ਗੀਤ ਨੂੰ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ ।

ਹੋਰ ਵੇਖੋ:ਪਿਓ ਧੀ ਦੇ ਖ਼ੂਬਸੂਰਤ ਰਿਸ਼ਤੇ ਨੂੰ ਬਿਆਨ ਕਰਦਾ ਗੀਤ ‘ਸ਼ਮਲਾ’ ਬਲਰਾਜ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਦੀਦਾਰ ਕੌਰ ਤੇ  Peji Shahkoti ਨੇ ਮਿਲਕੇ ਲਿਖੇ ਨੇ । ਇਸ ਚੱਕਵੀਂ ਬੀਟ ਵਾਲੇ ਸੌਂਗ ਨੂੰ ਮਿਊਜ਼ਿਕ Peji Shahkoti ਨੇ ਹੀ ਦਿੱਤਾ ਹੈ । ਗਾਣੇ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਦੀਦਾਰ ਕੌਰ ।

ਗਾਣੇ ਦਾ ਸ਼ਾਨਦਾਰ ਵੀਡੀਓ ਤਿਆਰ ਕੀਤਾ ਹੈ ਹੈਰੀ ਸਿੰਘ ਤੇ ਪ੍ਰੀਤ ਸਿੰਘ ਨੇ । ਗੀਤ ਨੂੰ ਟਾਈਮ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ  । ਦਰਸ਼ਕਾਂ ਵੱਲੋਂ ਗੀਤ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ । ਦੀਦਾਰ ਕੌਰ ਇਸ ਤੋਂ ਪਹਿਲਾਂ ਵੀ ਕਈ ਗੀਤਾਂ ਨੂੰ ਆਪਣੀ ਆਵਾਜ਼ ਦੇ ਚੁੱਕੇ ਨੇ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network