ਦੀਪ ਢਿੱਲੋਂ ਨੇ ਪੁੱਤਰ ਦੇ ਪਹਿਲੇ ਜਨਮਦਿਨ ‘ਤੇ ਕਰਵਾਇਆ ਪਾਠ, ਗਾਇਕਾ ਜੈਸਮੀਨ ਜੱਸੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Written by  Lajwinder kaur   |  January 06th 2022 04:08 PM  |  Updated: January 06th 2022 04:09 PM

ਦੀਪ ਢਿੱਲੋਂ ਨੇ ਪੁੱਤਰ ਦੇ ਪਹਿਲੇ ਜਨਮਦਿਨ ‘ਤੇ ਕਰਵਾਇਆ ਪਾਠ, ਗਾਇਕਾ ਜੈਸਮੀਨ ਜੱਸੀ ਨੇ ਸਾਂਝੀਆਂ ਕੀਤੀਆਂ ਤਸਵੀਰਾਂ

ਗਾਇਕਾ ਜੈਸਮੀਨ ਜੱਸੀ jaismeen jassi ਜੋ ਕਿ ਇੱਕ ਵਾਰ ਫਿਰ ਤੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਐਕਟਿਵ ਹੋ ਗਈ ਹੈ। ਪਿਛਲੇ ਸਾਲ ਜੈਸਮੀਨ ਨੇ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਦਾ ਖੁਲਾਸਾ ਉਨ੍ਹਾਂ ਆਪਣੇ ਪੁੱਤਰ ਦੇ ਪਹਿਲੇ ਜਨਮਦਿਨ ਦੇ ਮੌਕੇ ਉੱਤੇ ਕੀਤਾ ਹੈ। ਹੁਣ ਉਹ ਲਗਾਤਾਰ ਆਪਣੇ ਬੇਟੇ ਦੀਆਂ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਦੀਆਂ ਸਟੋਰੀਆਂ 'ਚ ਕੁਝ ਵੀਡੀਓਜ਼ ਪੋਸਟ ਕੀਤੀਆਂ ਨੇ।

ਹੋਰ ਪੜ੍ਹੋ : ਸੰਨੀ ਦਿਓਲ ਨੇ ਮਨਾਲੀ ਤੋਂ ਇੱਕ ਮਜ਼ਾਕੀਆ ਵੀਡੀਓ ਸ਼ੇਅਰ ਕੀਤਾ ਅਤੇ ਭੈਣ ਈਸ਼ਾ ਦਿਓਲ ਨੇ ਦਿੱਤੀ ਆਪਣੀ ਇਹ ਟਿੱਪਣੀ, ਦੇਖੋ ਵੀਡੀਓ

happy birthday nivaz son of deep dhillon and jaismeen jassi

ਉਨ੍ਹਾਂ ਨੇ ਆਪਣੇ ਪੁੱਤਰ ਨਿਵਾਜ਼ ਦੀਪ ਸਿੰਘ ਢਿੱਲੋਂ ਦੇ ਜਨਮਦਿਨ ਦੀ ਖੁਸ਼ੀ ਚ ਘਰ ਚ ਕਰਵਾਏ ਪਾਠ ਦੀਆਂ ਕੁਝ ਝਲਕਾਂ ਦਰਸ਼ਕਾਂ ਦੇ ਨਾਲ ਸਾਂਝੀਆਂ ਕੀਤੀਆਂ ਨੇ। ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹੋਏ ਘਰ 'ਚ ਪਾਠ ਅਤੇ ਕੀਰਤਨ ਕਰਵਾਇਆ ਸੀ। ਇਸ ਤੋਂ ਇਲਾਵਾ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਕੁਝ ਤਸਵੀਰਾਂ ਵੀ ਜੈਸਮੀਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸਾਂਝੀਆਂ ਕੀਤੀਆਂ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਨਿਵਾਜ਼ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ।

ਹੋਰ ਪੜ੍ਹੋ : ਗਿੱਪੀ ਗਰੇਵਾਲ ਨੇ ਆਪਣੀ ਪਤਨੀ ਲਈ ਗਾਇਆ ਗੀਤ ‘ਤੈਨੂੰ ਫੁੱਲਾਂ ਵਰਗੀ ਕਹੀਏ’, ਰਵਨੀਤ ਗਰੇਵਾਲ ਜੰਮ ਕੇ ਨੱਚਦੀ ਆਈ ਨਜ਼ਰ, ਵੀਡੀਓ ਹੋਇਆ ਵਾਇਰਲ

deep dhillon and jasimeen jassi celebrates their son first birthday

ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੂਜੀ ਵਾਰ ਮਾਪੇ ਬਣ ਕੇ ਬਹੁਤ ਖੁਸ਼ ਨੇ। ਇਸ ਤੋਂ ਪਹਿਲਾਂ ਦੋਵੇਂ ਇੱਕ ਧੀ ਗੁਣਤਾਸ ਹੈ। ਦੋਵਾਂ ਨੇ ਕੁਝ ਸਾਲ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ । ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਹੈ।  ਪ੍ਰੀ-ਵੈਡਿੰਗ, ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਦੋਵਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ।

 

View this post on Instagram

 

A post shared by jaismeen jassi (@jaismeenj)

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network