ਦੀਪ ਢਿੱਲੋਂ ਤੇ ਜੈਸਮੀਨ ਜੱਸੀ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਹੋਣਗੇ ਦਰਸ਼ਕਾਂ ਦੇ ਰੁਬਰੂ, ਪੋਸਟਰ ਛਾਇਆ ਸੋਸ਼ਲ ਮੀਡੀਆ ਉੱਤੇ

written by Lajwinder kaur | August 20, 2020

ਪੰਜਾਬੀ ਗਾਇਕ ਦੀਪ ਢਿੱਲੋਂ ਤੇ ਗਾਇਕਾ ਜੈਸਮੀਨ ਜੱਸੀ ਦੀ ਜੋੜੀ ਬਹੁਤ ਜਲਦ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਨੇ । ਉਹ ਹੈਂਗਓਵਰ ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆ ਰਹੇ ਨੇ ।

 ਇਸ ਗੀਤ ਦੇ ਬੋਲ ਤੇਜੀ ਸਰਾਓ ਤੇ ਮਿਊਜ਼ਿਕ ਪ੍ਰਿੰਸ ਸਾਗੂ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ‘PRINCE KAONI’ ਨੇ ਤਿਆਰ ਕੀਤਾ ਹੈ । ਇਹ ਗੀਤ ਦੀਪ ਢਿੱਲੋਂ ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਜਾਵੇਗਾ ।

ਉਨ੍ਹਾਂ ਨੇ ਆਪਣੀ ਪਤਨੀ ਤੇ ਗਾਇਕਾ ਜੈਸਮੀਨ ਜੱਸੀ ਦੇ ਨਾਲ ਵੀ ਕਈ ਗੀਤ ਗਾਏ ਨੇ ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਜੈਸਮੀਨ ਜੱਸੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਆਪਣੀ ਬੇਟੀ ਦੀਆਂ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ ।

You may also like