ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਦਾ ਨਵਾਂ ਗੀਤ ‘ਜੋੜੀ’ ਹੋਇਆ ਰਿਲੀਜ਼, ਦੇਖੋ ਵੀਡੀਓ

Written by  Lajwinder kaur   |  August 27th 2019 01:17 PM  |  Updated: August 27th 2019 01:20 PM

ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰਿਆ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਦਾ ਨਵਾਂ ਗੀਤ ‘ਜੋੜੀ’ ਹੋਇਆ ਰਿਲੀਜ਼, ਦੇਖੋ ਵੀਡੀਓ

ਪੰਜਾਬੀ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਜੋ ਕਿ ਆਪਣਾ ਨਵਾਂ ਗੀਤ ‘ਜੋੜੀ’ ਲੈ ਕੇ ਸਰੋਤਿਆਂ ਦੇ ਰੂ-ਬ-ਰੂ ਹੋ ਚੁੱਕੇ ਹਨ। ਜੋੜੀ ਗਾਣੇ ਦਾ ਵਰਲਡ ਪ੍ਰੀਮੀਅਰ ਪੀਟੀਸੀ ਉੱਤੇ ਕੀਤਾ ਗਿਆ ਹੈ। ਇਸ ਗੀਤ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕਦੇ ਉੱਤੇ ਐਕਸਕਲਿਉਸਿਵ ਚਲਾਇਆ ਜਾ ਰਿਹਾ ਹੈ।

ਹੋਰ ਵੇਖੋ:ਨਛੱਤਰ ਗਿੱਲ ਲੈ ਕੇ ਆ ਰਹੇ ਨੇ ਆਪਣਾ ਨਵਾਂ ਸਿੰਗਲ ਟਰੈਕ ‘ਇੱਕ ਗੱਲ ਪੁੱਛਣੀ ਏ’

ਇਸ਼ਕੇ ਦੇ ਰੰਗਾਂ ਦੇ ਨਾਲ ਭਰੇ ਇਸ ਗਾਣੇ ਨੂੰ ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗਾਣੇ ਦੇ ਬੋਲ ਜੋਰਾ ਲਸਾੜਾ ਤੇ ਗੁਰੀ ਹੁਕਮਤ ਵਾਲੇ ਨੇ ਮਿਲਕੇ ਲਿਖੇ ਨੇ। ਇਸ ਗਾਣੇ ਨੂੰ ਨਾਮੀ ਮਿਊਜ਼ਿਕ ਡਾਇਰੈਕਟਰ ਸਚਿਨ ਆਹੂਜਾ ਨੇ ਆਪਣੇ ਮਿਊਜ਼ਿਕ ਦੇ ਨਾਲ ਗੀਤ ਨੂੰ ਚਾਰ ਚੰਨ ਲਗਾ ਦਿੱਤੇ ਨੇ। ‘ਜੋੜੀ’ ਗਾਣੇ ਦਾ ਵੀਡੀਓ ਜੋਤ ਸੋਹਲ ਨੇ ਤਿਆਰ ਕੀਤਾ ਹੈ। ਇਸ ਗਾਣੇ ਨੂੰ ਯੂਟਿਊਬ ਉੱਤੇ ਮੈਡ 4 ਮਿਊਜ਼ਿਕ ਦੇ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਇਸ ਤੋਂ ਪਹਿਲਾਂ ਵੀ ਦੀਪ ਢਿਲੋਂ ਤੇ ਜੈਸਮੀਨ ਜੱਸੀ ਸੁਰਮਾ, ਪ੍ਰੀਵੈਂਡਿੰਗ, ਸਰਚ ਤੇ ਫੋਰਡ 3600 ਵਰਗੇ ਕਈ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਚੱਕੇ ਹਨ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network