ਦੀਪ ਢਿੱਲੋਂ ਤੇ ਜੈਸਮੀਨ ਜੱਸੀ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਸਰਪ੍ਰਾਈਜ਼, ਦੂਜੀ ਵਾਰ ਬਣੇ ਮਾਪੇ, ਪਹਿਲੀ ਵਾਰ ਸਾਂਝੀ ਕੀਤੀ ਪੁੱਤਰ ਦੀ ਝਲਕ   

written by Lajwinder kaur | January 04, 2022 11:58am

ਲਓ ਜੀ ਨਵੇਂ ਸਾਲ ਦੀ ਸ਼ੁਰੂਆਤ 'ਚ ਹੀ ਪੰਜਾਬ ਮਿਊਜ਼ਿਕ ਜਗਤ ਤੋਂ ਗੁੱਡ ਨਿਊਜ਼ ਸਾਹਮਣੇ ਆਈ ਹੈ। ਜੀ ਹਾਂ ‘ਤੇਰੀ ਬੇਬੇ ਲਿਬੜੀ ਤਿਬੜੀ’, ‘ਰੇਡਰ’ ਅਤੇ ਹੋਰ ਬਹੁਤ ਸਾਰੇ ਹਿੱਟ ਗਾਣੇ ਦੇਣ ਵਾਲੇ ਦੀਪ ਢਿੱਲੋਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦਿੱਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਦੱਸ ਦਈਏ ਗਾਇਕ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਦੂਜੀ ਵਾਰ ਮਾਪੇ ਬਣੇ ਨੇ। ਉਨ੍ਹਾਂ ਨੇ ਆਪਣੇ ਪੁੱਤਰ ਦੇ ਜਨਮ ਦਾ ਖੁਲਾਸਾ ਪੂਰੇ ਇੱਕ ਸਾਲਾ ਬਾਅਦ ਕੀਤਾ ਹੈ।

ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਇਸ ਬਜ਼ੁਰਗ ਬੇਬੇ ਦਾ ਵੀਡੀਓ, ਆਪਣੇ ਡਾਂਸ ਦੇ ਨਾਲ ਮਚਾਈ ਤੜਥੱਲੀ

inside image of deep dhillon celebrates 10th wedding anniversary

ਦੀਪ ਢਿੱਲੋਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਹੈ- ਸਰਪ੍ਰਾਈਜ਼ ਤੁਹਾਡੇ ਸਾਰਿਆਂ ਲਈ.... introducing ਸਾਡਾ ਪੁੱਤਰ ਨਿਵਾਜ਼ ਦੀਪ ਸਿੰਘ ਢਿੱਲੋਂ (Nivaz Deep Singh Dhillon) ਅੱਜ ਇੱਕ ਸਾਲ ਦਾ ਹੋ ਗਿਆ ( first birthday my son ) ..ਹਮੇਸ਼ਾ ਸ਼ੁਕਰਾਨਾ ਵਾਹਿਗੁਰੂ ਜੀ- ਧੰਨਵਾਦ ਇਸ ਅਸੀਸ ਲਈ’ । ਵੀਡੀਓ ‘ਚ ਦੇਖ ਸਕਦੇ ਹੋ ਜੈਸਮੀਨ ਅਤੇ ਧੀ ਗੁਣਤਾਸ ਨਿਵਾਜ਼ ਨੂੰ ਜਨਮਦਿਨ ਦੀਆਂ ਵਧਾਈਆਂ ਦੇ ਰਹੇ ਨੇ। ਇਸ ਵੀਡੀਓ ਨੂੰ ਦੀਪ ਢਿੱਲੋਂ ਵੱਲੋਂ ਸ਼ੂਟ ਕੀਤਾ ਗਿਆ ਹੈ, ਜਿਸ ਕਰਕੇ ਉਨ੍ਹਾਂ ਦੀ ਆਵਾਜ਼ ਇਸ ਵੀਡੀਓ  ਚ ਸੁਣਨ ਨੂੰ ਮਿਲ ਰਹੀ ਹੈ। ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਬਾਕਸ ਚ ਗਾਇਕ ਜੋੜੀ ਨੂੰ ਵਧਾਈ ਅਤੇ ਨਿਵਾਜ਼ ਨੂੰ ਬਰਥਡੇਅ ਵਿਸ਼ ਕਰ ਰਹੇ ਨੇ।

ਹੋਰ ਪੜ੍ਹੋ : ਪ੍ਰਿਯੰਕਾ ਚੋਪੜਾ ਨੇ ਪਤੀ ਨਿੱਕ ਜੋਨਸ ਨਾਲ ਸਮੁੰਦਰ ‘ਚ ਮਨਾਇਆ ਨਵਾਂ ਸਾਲ, ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਸਭ ਨੂੰ ਨਵੇਂ ਸਾਲ ਦੀ ਵਧਾਈ

inside pic of deep dhillon family

ਜੇ ਗੱਲ ਕਰੀਏ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਸੁਪਰ ਹਿੱਟ ਦੁਗਾਣਾ ਜੋੜੀ ਦੀਪ ਢਿੱਲੋਂ ਅਤੇ ਜੈਸਮੀਨ ਜੱਸੀ ਤਾਂ ਦੋਵਾਂ ਨੂੰ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦਿੱਤੇ ਨੇ। ਪ੍ਰੀ-ਵੈਡਿੰਗ, ਮੁੱਛ ਦਾ ਸਵਾਲ, ‘ਜੋੜੀ’, ਵਰਗੇ ਕਈ ਕਮਾਲ ਦੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ। ਦੱਸ ਦਈਏ ਕਿ ਇਸ ਜੋੜੀ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ । ਦੋਵਾਂ ਦੀ ਪਿਆਰੀ ਜਿਹੀ ਬੇਟੀ ਹੈ ਜਿਸ ਦਾ ਨਾਂਅ ਗੁਣਤਾਸ ਰੱਖਿਆ ਹੈ। ਹੁਣ ਦੋਵੇਂ ਦੋ ਬੱਚਿਆਂ ਦੇ ਮਾਪੇ ਬਣ ਗਏ ਨੇ।

You may also like