ਇਹ ਹੈ ਦੀਪ ਢਿੱਲੋਂ ਦੀ ਧੀ, ਜਾਣੋ ਧੀ ਨੂੰ ਕਿਉਂ ਕਹਿੰਦੇ ਹਨ ਨਿੱਕੀ ਮਾਂ !
ਦੀਪ ਢਿੱਲੋਂ ਲੋਕ ਗੀਤਾਂ ਲਈ ਜਾਣੇ ਜਾਂਦੇ ਹਨ । ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਦੀ ਜੋੜੀ ਨੇ ਪਾਲੀਵੁੱਡ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਇੱਕ ਵੀਡੀਓ ਜੋ ਕਿ ਉਨ੍ਹਾਂ ਦੀ ਧੀ ਦਾ ਹੈ ਫੇਸਬੁੱਕ ‘ਤੇ ਸਾਂਝਾ ਕੀਤਾ ਹੈ ।
https://www.facebook.com/deepdhillon/videos/277071526847683
ਜਿਸ ‘ਚ ਉਨ੍ਹਾਂ ਦੀ ਧੀ ਗੁਨੀਆ ਆਪਣੀ ਦਾਦੀ ਦੀ ਐਕਟਿੰਗ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਲਗਾਤਾਰ ਇਸ ‘ਤੇ ਕਮੈਂਟ ਕਰ ਰਹੇ ਹਨ ।
https://www.instagram.com/p/CCxbPflhjyP/
ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ‘ਸਾਡੀ ਨਿੱਕੀ ਮਾਂ’ । ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ ।ਦੀਪ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ ।
https://www.instagram.com/p/CBcGtsPndiJ/
ਉਨ੍ਹਾਂ ਨੇ ਆਪਣੀ ਪਤਨੀ ਅਤੇ ਗਾਇਕਾ ਜੈਸਮੀਨ ਜੱਸੀ ਦੇ ਨਾਲ ਵੀ ਕਈ ਗੀਤ ਗਾਏ ਨੇ ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ । ਹਾਲ ਹੀ ‘ਚ ਉਨ੍ਹਾਂ ਦਾ ਇੱਕ ਗੀਤ ਆਇਆ ਸੀ ਜੋ ਕਿ ਸਰੋਤਿਆਂ ‘ਚ ਕਾਫੀ ਮਕਬੂਲ ਹੋਇਆ ਸੀ ।