ਦੀਪ ਢਿੱਲੋਂ ਨੇ ਆਪਣੇ ਪਿਤਾ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਇਹ ਸੁਨੇਹਾ

Written by  Shaminder   |  July 21st 2020 01:23 PM  |  Updated: July 21st 2020 01:23 PM

ਦੀਪ ਢਿੱਲੋਂ ਨੇ ਆਪਣੇ ਪਿਤਾ ਜੀ ਦੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਇਹ ਸੁਨੇਹਾ

ਦੀਪ ਢਿੱਲੋਂ ਦੀ ਜ਼ਿੰਦਗੀ ‘ਚ ਆਪਣੇ ਮਾਪਿਆਂ ਦੀ ਖ਼ਾਸ ਜਗ੍ਹਾ ਹੈ । ਉਹ ਅਕਸਰ ਆਪਣੇ ਮਾਪਿਆਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪਿਤਾ ਜੀ ਦੀ ਇੱਕ ਤਸਵੀਰ ਸ਼ੇਅਰ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਿਆਂ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਮੇਰੇ ਦੋ ਅਨਮੋਲ ਰਤਨ’।ਇਸ ਤਸਵੀਰ ‘ਚ ਉਨ੍ਹਾਂ ਦੇ ਪਿਤਾ ਜੀ ਅਤੇ ਧੀ ਨਜ਼ਰ ਆ ਰਹੀ ਹੈ ।

https://www.instagram.com/p/CC40ubKhoJj/

ਦੀਪ ਢਿੱਲੋਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਪ੍ਰੋਜੈਕਟਸ ਅਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਬੀਤੇ ਦਿਨ ਉਨ੍ਹਾਂ ਨੇ ਆਪਣੀ ਧੀ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ ਜਿਸ ‘ਚ ਉਨ੍ਹਾਂ ਦੀ ਧੀ ਆਪਣੀ ਦਾਦੀ ਦੀ ਐਕਟਿੰਗ ਕਰਦੇ ਹੋਏ ਨਜ਼ਰ ਆਈ ਸੀ ।

https://www.instagram.com/p/CBUppkigC38/

ਇਸ ਵੀਡੀਓ ਨੂੰ ਦੀਪ ਢਿੱਲੋਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਗਿਆ ਸੀ । ਦੱਸ ਦਈਏ ਕਿ ਜੈਸਮੀਨ ਜੱਸੀ ਅਤੇ ਦੀਪ ਢਿੱਲੋਂ ਨੇ ਵੱਡੀ ਗਿਣਤੀ ‘ਚ ਇੱਕਠਿਆਂ ਗੀਤ ਗਾਏ ਹਨ । ਇਹ ਜੋੜੀ ਲੋਕ ਗੀਤਾਂ ਲਈ ਕਾਫੀ ਮਸ਼ਹੂਰ ਹੈ ਦੋਵੇਂ ਇੱਕਠੇ ਗੀਤ ਗਾਉਂਦੇ ਸਨ ਅਤੇ ਫਿਰ ਇੱਕ ਦੂਜੇ ਦੇ ਹਮਸਫ਼ਰ ਬਣ ਗਏ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network