ਦੀਪ ਸਿੱਧੂ ਨੇ ਕੀਤਾ ਵੱਡਾ ਖੁਲਾਸਾ, ਕਿਹਾ ‘ਕੋਈ ਮੈਨੂੰ ਜਾਨ ਤੋਂ ਮਾਰਨ ਦੀ ਕਰ ਰਿਹਾ ਹੈ ਕੋਸ਼ਿਸ਼’

written by Rupinder Kaler | June 15, 2021

ਅਦਾਕਾਰ ਦੀਪ ਸਿੱਧੂ ਨੇ ਸੋਸ਼ਲ ਮੀਡੀਆ ਤੇ ਵੱਡਾ ਖੁਲਾਸਾ ਕੀਤਾ ਹੈ । ਉਹਨਾਂ ਨੇ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ । ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦੀਪ ਸਿੱਧੂ ਨੂੰ ਕਿਹਾ ਕਿ ਕਿਸੇ ਨੇ ਮੈਨੂੰ ਕੋਈ ਜ਼ਹਿਰੀਲਾ ਪਦਾਰਥ ਦੇ ਦਿੱਤਾ ਹੈ, ਜਿਸ ਕਰਕੇ ਮੇਰੀ ਹਾਲਤ ਠੀਕ ਨਹੀਂ ਹੈ।

ਹੋਰ ਪੜ੍ਹੋ :

ਇਸ ਪੁਰਾਣੀ ਤਸਵੀਰ ‘ਚ ਨਜ਼ਰ ਆ ਰਹੇ ਸਰਦਾਰ ਬੱਚੇ ਨੂੰ ਕੀ ਤੁਸੀਂ ਪਹਿਚਾਣਿਆ? ਪੰਜਾਬੀ ਮਿਊਜ਼ਿਕ ਜਗਤ ਨੂੰ ਦੇ ਚੁੱਕਿਆ ਹੈ ਕਈ ਹਿੱਟ ਗੀਤ, ਕਮੈਂਟ ਕਰਕੇ ਦੱਸੋ ਇਸ ਪੰਜਾਬੀ ਗਾਇਕ ਦਾ ਨਾਂਅ

ਮੈਨੂੰ ਨਹੀਂ ਪਤਾ ਕਿ ਇਹ ਕੌਣ ਕਰ ਰਿਹਾ ਹੈ। ਦੂਜੇ ਪਾਸੇ ਮੈਂ ਸਾਰੀਆਂ ਸਿਆਸੀ ਪਾਰਟੀਆਂ ਦੇ ਖਿਲਾਫ ਇਕੱਲਾ ਖੜ੍ਹਾ ਹਾਂ। ਹੁਣ ਮੇਰੇ ਪਰਿਵਾਰ ਨੂੰ ਵੀ ਮੇਰੀ ਸੁਰੱਖਿਆ ਨੂੰ ਲੈ ਕੇ ਫਿਕਰ ਪਈ ਹੋਈ ਹੈ ।

 

ਉਸ ਨੇ ਅੱਗੇ ਲਿਖਿਆ ਕਿ ਮੈਂ ਇਹ ਗੱਲ ਇਸ ਲਈ ਸਾਂਝੀ ਕਰ ਰਿਹਾ ਹਾਂ ਕਿ ਮੈਂ ਸਾਰਿਆਂ ਨੂੰ ਮੌਜੂਦਾ ਅਸਲੀਅਤ ਨਾਲ ਵਾਕਿਫ ਕਰਵਾਉਣਾ ਚਾਹੁੰਦਾ ਹਾਂ, ਜੋਕਿ ਮੈਨੂੰ ਖੁਦ ਨੂੰ ਸਮਝ ਨਹੀਂ ਆ ਰਹੀ। ਦੱਸਣਯੋਗ ਹੈ ਕਿ ਪੰਜਾਬੀ ਅਦਾਕਾਰ ਦੀਪ ਸਿੱਧੂ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਮੁੜ ਕਿਸਾਨ ਅੰਦੋਲਨ ਨੂੰ ਲੈ ਕੇ ਲੋਕਾਂ ਨੂੰ ਲਾਮਬੰਦ ਕਰ ਰਿਹਾ ਹੈ।

0 Comments
0

You may also like