ਪੰਜਾਬੀ ਗਾਇਕ ਦੀਪੇਸ਼ ਰਾਹੀ (Deepesh Rahi) ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ਆਪਣੀ ਮਿੱਠੀ ਆਵਾਜ਼ ‘ਚ ‘ਦਮਾਦਮ ਮਸਤ ਕਲੰਦਰ’ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।
ਦਰਸ਼ਕ ਪੀਟੀਸੀ ਪੰਜਾਬੀ ਤੇ ਪੀਟੀਸੀ ਚੱਕ ਦੇ ਚੈਨਲ ਉੱਤੇ ਇਸ ਗੀਤ ਦਾ ਅਨੰਦ ਲੈ ਸਕਦੇ ਨੇ। ਇਸ ਤੋਂ ਇਲਾਵਾ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਸੁਣ ਸਕਦੇ ਹੋ ।
ਇਸ ਗੀਤ ਦੇ ਬੋਲ Traditional ਨੇ ਤੇ ਮਿਊਜ਼ਿਕ Surinder Bachan ਨੇ ਦਿੱਤਾ ਹੈ । ਵੀਡੀਓ ਨੂੰ Team PTC RECORDS ਵੱਲੋਂ ਤਿਆਰ ਕੀਤਾ ਗਿਆ ਹੈ । ਪੀਟੀਸੀ ਰਿਕਾਡਜ਼ ਦੇ ਨਵੇਂ ਗਾਇਕ ਦੇ ਹੁਨਰ ਨੂੰ ਜੱਗ ਜ਼ਾਹਿਰ ਕਰਨ ਲਈ ਹੱਲਾਸ਼ੇਰੀ ਦਿੰਦਾ ਹੈ । ਇਸ ਤੋਂ ਪਹਿਲਾਂ ਵੀ ਕਈ ਨਵੇਂ ਗਾਇਕਾਂ ਤੋਂ ਇਲਾਵਾ ਨਾਮੀ ਗਾਇਕ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ ।