ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਹਸਪਤਾਲ ਦੇ ਬਾਹਰ ਦਿੱਤੇ ਦਿਖਾਈ, ਸੋਸ਼ਲ ਮੀਡੀਆ ’ਤੇ ਪੁੱਛੇ ਜਾ ਰਹੇ ਹਨ ਇਸ ਤਰ੍ਹਾਂ ਦੇ ਸਵਾਲ

written by Rupinder Kaler | August 02, 2021

ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੂੰ ਮੁੰਬਈ ਦੇ ਹਿੰਦੂਜਾ ਹਸਪਤਾਲ ਦੇ ਬਾਹਰ ਦੇਖਿਆ ਗਿਆ। ਇਸ ਸਭ ਤੋਂ ਬਾਅਦ ਦੀਪਿਕਾ ਦੇ ਪ੍ਰੇਗਨੈਂਟ ਹੋਣ ਦੀਆਂ ਅਫਵਾਹਾਂ ਇੰਟਰਨੈਟ 'ਤੇ ਖੂਬ ਵਾਇਰਲ ਹੋ ਰਹੀਆਂ ਹਨ । ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਦੇ ਹਸਪਤਾਲ ਜਾਣ ਦਾ ਕੀ ਕਾਰਨ ਸੀ, ਇਸ ਦਾ ਹਾਲੇ ਖੁਲਾਸਾ ਨਹੀਂ ਹੋਇਆ ।

ਹੋਰ ਪੜ੍ਹੋ :

ਇਸ ਲਾੜੀ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਛਾਇਆ, ਯੂਜ਼ਰਸ ਕਰ ਰਹੇ ਇਸ ਤਰ੍ਹਾਂ ਦੇ ਕਮੈਂਟਸ

ਪਰ ਦੋਹਾਂ ਦੇ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੇ ਸਵਾਲ ਕਰ ਰਹੇ ਹਨ ।ਇਕ ਪ੍ਰਸ਼ੰਸਕ ਨੇ ਲਿਖਿਆ, "ਮੈਨੂੰ ਲਗਦਾ ਹੈ ਕਿ ਦੀਪਿਕਾ ਗਰਭਵਤੀ ਹੈ।" ਇੱਕ ਪ੍ਰਸ਼ੰਸਕ ਨੇ ਲਿਖਿਆ, "ਖੁਸ਼ਖਬਰੀ ਜਲਦੀ ਆ ਰਹੀ ਹੈ।" ਉਥੇ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, "ਇੱਕ ਛੋਟਾ ਮਹਿਮਾਨ ਆ ਰਿਹਾ ਹੈ।"

ਇਕ ਹੋਰ ਯੂਜ਼ਰ ਨੇ ਲਿਖਿਆ, "ਦੀਪਿਕਾ ਪਾਦੂਕੋਣ ਗਰਭਵਤੀ ਹੈ ਅਤੇ ਉਹ ਨਿਯਮਤ ਰੂਟੀਨ ਚੈਕਅਪ ਲਈ ਹਸਪਤਾਲ ਆਈ ਸੀ।" ਇਸ ਤਰ੍ਹਾਂ ਦੇ ਹੋਰ ਬਹੁਤ ਸਾਰੇ ਕਮੈਂਟ ਦੇਖਣ ਨੂੰ ਮਿਲ ਰਹੇ ਹਨ । ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਪਹਿਲਾ ਮੌਕਾ ਨਹੀਂ ਜਦੋਂ ਦੀਪਿਕਾ ਪਾਦੁਕੋਣ ਦੇ ਪ੍ਰੇਗਨੈਂਟ ਹੋਣ ਦੀਆਂ ਖ਼ਬਰਾਂ ਸੁਰਖੀਆਂ ਵਿੱਚ ਆਈਆਂ ਹੋਣ।

0 Comments
0

You may also like