ਤਸਵੀਰ ‘ਚ ਨਜ਼ਰ ਆ ਰਹੀ ਇਹ ਛੋਟੀ ਬੱਚੀ ਅੱਜ ਹੈ ਬਾਲੀਵੁੱਡ ਦੀ ਟੌਪ ਹੀਰੋਇਨ, ਨੌਜਵਾਨਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਇਸ ਅਦਾਕਾਰਾ ਨੂੰ ਕੀ ਤੁਸੀਂ ਪਹਿਚਾਣਿਆ ?

Written by  Lajwinder kaur   |  June 10th 2020 05:36 PM  |  Updated: June 10th 2020 05:36 PM

ਤਸਵੀਰ ‘ਚ ਨਜ਼ਰ ਆ ਰਹੀ ਇਹ ਛੋਟੀ ਬੱਚੀ ਅੱਜ ਹੈ ਬਾਲੀਵੁੱਡ ਦੀ ਟੌਪ ਹੀਰੋਇਨ, ਨੌਜਵਾਨਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਇਸ ਅਦਾਕਾਰਾ ਨੂੰ ਕੀ ਤੁਸੀਂ ਪਹਿਚਾਣਿਆ ?

ਸੋਸ਼ਲ ਮੀਡੀਆ ਉੱਤੇ ਮਨੋਰੰਜਨ ਜਗਤ ਦੇ ਕਲਾਕਾਰਾਂ ਦੇ ਪੁਰਾਣੇ ਫੋਟੋਆਂ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾਂਦਾ ਹੈ । ਜਿਸ ਚਲਦੇ ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਦਾ ਇੱਕ ਫੋਟੋ ਸੋਸ਼ਲ ਮੀਡੀਆ ਉੱਤੇ ਛਾਇਆ ਹੋਇਆ ਹੈ ।  ਜੀ ਹਾਂ ਇਹ ਫੋਟੋ ਨੌਜਵਾਨਾਂ ਦੇ ਦਿਲਾਂ ਉੱਤੇ ਰਾਜ ਕਰਨ ਵਾਲੀ ਬਹੁਤ ਹੀ ਖ਼ੂਬਸੂਰਤ ਅਦਾਕਾਰਾ ਦੀਪਿਕਾ ਪਾਦੁਕੋਣ ਦਾ ਹੈ । ਜੀ ਹਾਂ ਉਨ੍ਹਾਂ ਦੇ ਬਚਪਨ ਦਾ ਇੱਕ ਫੋਟੋ ਖੂਬ ਵਾਇਰਲ ਹੋ ਰਿਹਾ ਹੈ ।  Vote for your favourite : https://www.ptcpunjabi.co.in/voting/

ਇਸ ਤਸਵੀਰ ‘ਚ ਉਹ ਆਪਣੇ ਪਾਪਾ ਦੀ ਗੋਦੀ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ । ਦੀਪਿਕਾ ਪਾਦੁਕੋਣ ਨੇ ਇਹ ਫੋਟੋ ਆਪਣੇ ਪਾਪਾ ਨੂੰ ਬਰਥਡੇਅ ਵਿਸ਼ ਕਰਦੇ ਹੋਏ ਇੰਸਟਾਗ੍ਰਾਮ ਉੱਤੇ ਪੋਸਟ ਕੀਤਾ ਹੈ । ਇੱਕ ਮਿਲੀਅਨ ਤੋਂ ਵੱਧ ਲਾਈਕਸ ਇਸ ਤਸਵੀਰ ਉੱਤੇ ਆ ਚੁੱਕੇ ਨੇ ।

ਜੇ ਗੱਲ ਕਰੀਏ ਦੀਪਿਕਾ ਪਾਦੁਕੋਣ ਦੀ ਤਾਂ ਉਹ ਅਖੀਰਲੀ ਵਾਰ ‘ਛਪਾਕ’ ਫ਼ਿਲਮ ‘ਚ ਨਜ਼ਰ ਆਏ ਸੀ । ਇਸ ਤੋਂ ਇਲਾਵਾ ਉਹ ਕਬੀਰ ਖ਼ਾਨ ਵੱਲੋਂ ਡਾਇਰਕੈਟ ਕੀਤੀ ਫ਼ਿਲਮ ’83 ‘ਚ ਆਪਣੇ ਰੀਅਲ ਲਾਈਫ ਪਾਟਨਰ ਰਣਵੀਰ ਸਿੰਘ ਦੇ ਨਾਲ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣਗੇ । ਕੋਰੋਨਾ ਵਾਇਰਸ ਕਰਕੇ ਇਸ ਫ਼ਿਲਮ ਦੀ ਰਿਲੀਜ਼ ਡੇਟ ਨੂੰ ਟਾਲ ਦਿੱਤਾ ਗਿਆ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network