ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਫਰਨਾਂਡੀਜ਼ ਨਾਲ ਅੱਜ ਮੁੜ ਪੁਛੱਗਿੱਛ ਕਰੇਗੀ ਦਿੱਲੀ ਪੁਲਿਸ

written by Pushp Raj | September 19, 2022

Money laundering case: ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਫਸੀ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀਆਂ ਮੁਸ਼ਕਿਲਾਂ ਦਿਨ ਬ ਦਿਨ ਵਧਦੀਆਂ ਜਾ ਰਹੀਆਂ ਹਨ। ਅੱਜ ਮੁੜ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਜੈਕਲੀਨ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

Image Source: Google

ਜੈਕਲੀਨ ਫਰਨਾਂਡੀਜ਼ ਨੂੰ ਦਿੱਲੀ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਵੱਲੋਂ ਸੋਮਵਾਰ ਸੇਵੇਰ 11 ਵਜੇ ਉਨ੍ਹਾਂ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਅਦਾਕਾਰਾ ਨੂੰ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਦੂਜੀ ਵਾਰ ਹੈ ਜਦੋਂ ਦਿੱਲੀ ਪੁਲਿਸ ਨੇ ਜੈਕਲੀਨ ਫਰਨਾਂਡੀਜ਼ ਨੂੰ ਮਾਮਲੇ ਵਿੱਚ ਉਸ ਦੀ ਕਥਿਤ ਭੂਮਿਕਾ ਬਾਰੇ ਪੁੱਛਗਿੱਛ ਕਰਨ ਲਈ ਬੁਲਾਇਆ ਹੈ।

ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੈਕਲੀਨ ਨੂੰ ਸੋਮਵਾਰ (EOW) ਦੇ ਦਫ਼ਤਰ ਵਿੱਚ ਪਹੁੰਚਣ ਲਈ ਕਿਹਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ‘ਸਾਨੂੰ ਕੁਝ ਦਸਤਾਵੇਜ਼ਾਂ ਦੀ ਜਾਂਚ ਕਰਨ ਦੀ ਲੋੜ ਹੈ ਅਤੇ ਇਸ ਮਾਮਲੇ ਦੇ ਸਬੰਧ ਵਿੱਚ ਹੋਰ ਪੁੱਛਗਿੱਛ ਕਰਨ ਦੀ ਵੀ ਲੋੜ ਹੈ।’ ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਹ ਅਦਾਕਾਰਾ ਕੋਲੋਂ ਪਹਿਲਾਂ ਕੀਤੀ ਗਈ ਪੁੱਛਗਿੱਛ ਤੋਂ ਸੰਤੁਸ਼ਟ ਨਹੀਂ ਸਨ ਇਸ ਲਈ ਜੈਕਲੀਨ ਨੂੰ ਮੁੜ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।

Image Source: Instagram

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ 14 ਸਤੰਬਰ ਨੂੰ ਜੈਕਲੀਨ ਫਰਨਾਂਡੀਜ਼ ਕੋਲੋਂ ਅੱਠ ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨਾਲ ਪਿੰਕੀ ਇਰਾਨੀ ਵੀ ਮੌਜੂਦ ਸੀ। ਪੁਲਿਸ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਪਿੰਕੀ ਇਰਾਨੀ ਨੇ ਹੀ ਜੈਕਲੀਨ ਫਰਨਾਂਡੀਜ਼ ਨੂੰ ਸੁਕੇਸ਼ ਚੰਦਰਸ਼ੇਖਰ ਨਾਲ ਮਿਲਵਾਇਆ ਸੀ। ਸੁਕੇਸ਼ ਚੰਦਰਸ਼ੇਖਰ 'ਤੇ ਪ੍ਰਭਾਵਸ਼ਾਲੀ ਹਸਤੀਆਂ ਸਣੇ ਕਈ ਲੋਕਾਂ ਨਾਲ ਧੋਖਾਧੜੀ ਕਰਨ ਦਾ ਦੋਸ਼ ਹੈ। ਇਸ ਵਿੱਚ ਫੌਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਦੀ ਪਤਨੀ ਅਦਿਤੀ ਸਿੰਘ ਦਾ ਨਾਮ ਵੀ ਸ਼ਾਮਿਲ ਹੈ।

ਮਨੀ ਲਾਂਡਰਿੰਗ ਮਾਮਲੇ ਵਿੱਚ ਨਾਮ ਆਉਣ ਦੇ ਬਾਅਦ ਤੋਂ ਹੀ ਜੈਕਲੀਨ ਫਰਨਾਂਡੀਜ਼ ਪੁੱਛਗਿੱਛ ਲਈ ਕਈ ਵਾਰ ਈਡੀ (ED) ਦੇ ਸਾਹਮਣੇ ਪੇਸ਼ ਹੋ ਚੁੱਕੀ ਹੈ। ਜਿਸ ਵਿੱਚ ਜੈਕਲੀਨ ਨੇ ਇਹ ਕਬੂਲ ਕੀਤਾ ਕਿ ਉਸ ਨੇ ਸੁਕੇਸ਼ ਚੰਦਰਸ਼ੇਖਰ ਤੋਂ ਕਈ ਮਹਿੰਗੇ ਤੋਹਫੇ ਲਏ ਹਨ। 200 ਕਰੋੜ ਰੁਪਏ ਦੀ ਫਿਰੌਤੀ ਦਾ ਦੋਸ਼ੀ ਸੁਕੇਸ਼ ਚੰਦਰਸ਼ੇਖਰ ਇਸ ਸਮੇਂ ਦਿੱਲੀ ਦੀ ਜੇਲ 'ਚ ਬੰਦ ਹੈ ਅਤੇ ਉਸ 'ਤੇ 10 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ।

Image Source: Twitter

ਹੋਰ ਪੜ੍ਹੋ: ਪ੍ਰਿਯੰਕਾ ਚੋਪੜਾ ਨੇ ਸ਼ੇਅਰ ਕੀਤੀ ਧੀ ਮਾਲਤੀ ਦੀ ਨਵੀਂ ਤਸਵੀਰ, ਫੈਨਜ਼ ਕਰ ਰਹੇ ਪਸੰਦ

ਇਸ ਮਾਮਲੇ 'ਚ ਹੁਣ ਤੱਕ ਜੈਕਲੀਨ ਅਤੇ ਨੌਰਾ ਫ਼ਤੇਹੀ ਤੋਂ ਪੁੱਛਗਿੱਛ ਹੋ ਚੁੱਕੀ ਹੈ। ਮੀਡੀਆ ਰਿਪੋਰਟਸ ਦੇ ਮੁਤਾਬਕ ਮਹਿਜ਼ ਨੌਰਾ ਅਤੇ ਜੈਕਲੀਨ ਹੀ ਨਹੀਂ ਸਗੋਂ ਹੋਰ ਚਾਰ ਅਭਿਨੇਤਰੀਆਂ ਵੀ ਸੁਕੇਸ਼ ਨੂੰ ਮਿਲਣ ਲਈ ਜੇਲ੍ਹ ਪਹੁੰਚੀਆਂ ਸਨ। ਨਿੱਕੀ ਤੰਬੋਲੀ, ਚਾਹਤ ਖੰਨਾ, ਸੋਫੀਆ ਸਿੰਘ ਅਤੇ ਆਰੂਸ਼ਾ ਪਾਟਿਲ ਦਾ ਨਾਮ ਵੀ ਇਸ ਮਾਮਲੇ ਵਿੱਚ ਸਾਹਮਣੇ ਆਇਆ ਹੈ।

You may also like