ਦਿੱਲੀ ਸਿੱਖ ਗੁਰਦੁਆਰਾ ਮਨੈਜਮੈਂਟ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਲਈ ਕੋਵਿਡ ਕੇਅਰ ਸੈਂਟਰ ਕੀਤਾ ਗਿਆ ਤਿਆਰ

written by Shaminder | May 01, 2021

ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਭਰ ‘ਚ ਵੱਧਦਾ ਜਾ ਰਿਹਾ ਹੈ । ਇਸ ਵਾਇਰਸ ਦੇ ਕਾਰਨ ਹੁਣ ਤੱਕ ਵੱਡੀ ਗਿਣਤੀ ‘ਚ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ । ਇਸ ਦੇ ਨਾਲ ਹੀ ਇਸ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ‘ਚ ਵੀ ਬੇਤਹਾਸ਼ਾ ਵਾਧਾ ਹੋਇਆ ਹੈ । ਕੋਰੋਨਾ ਮਰੀਜ਼ਾਂ ਦੀ ਮਦਦ ਲਈ ਸਿੱਖ ਭਾਈਚਾਰਾ ਲਗਾਤਾਰ ਅੱਗੇ ਆ ਰਿਹਾ ਹੈ । ਜਿੱਥੇ ਸਿੱਖਾਂ ਵੱਲੋਂ ਆਕਸੀਜਨ ਦਾ ਪ੍ਰਬੰਧ ਲੋਕਾਂ ਲਈ ਕੀਤਾ ਜਾ ਰਿਹਾ ਹੈ ।

dsgc Image From Manjinder singh sirsa's FB

ਹੋਰ ਪੜ੍ਹੋ : ਕੋਰੋਨਾ ਵਾਇਰਸ ਕਰਕੇ ਸਿਤਾਰ ਵਾਦਕ ਦੇਬੂ ਚੌਧਰੀ ਦਾ ਦੇਹਾਂਤ 

dsgmc Image From Manjinder singh sirsa's FB

ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਇੱਕ ਲੰਗਰ ਹਾਲ ‘ਚ ਆਕਸੀਜਨ ਦੇ ਨਾਲ 250 ਬੈੱਡ ਦੀ ਸਹੂਲਤ ਦਿੱਤੀ ਜਾ ਰਹੀ ਹੈ ।ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ।

dsgmc Image From Manjinder singh sirsa's FB

ਇਸ ਦੀਆਂ ਤਸਵੀਰਾਂ ਡਾਕਟਰ ਸਤਵੰਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।ਇਨ੍ਹਾਂ ਤਸਵੀਰਾਂ ਨੂੰ ਮਨਜਿੰਦਰ ਸਿੰਘ ਸਿਰਸਾ ਨੇ ਵੀ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤਾ ਹੈ ।

Manjinder singh sirsa Image From Manjinder singh sirsa's FB

ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਫੇਸਬੁੱਕ ਪੇਜ ‘ਤੇ ਲਿਖਿਆ ਕਿ ਗੁਰਦੁਆਰਾ ਰਕਾਬਗੰਜ ‘ਚ 250 ਬਿਸਤਰਿਆਂ ਵਾਲਾ ਕੋਵਿਡ ਕੇਅਰ ਸੈਂਟਰ ਸਥਾਪਿਤ ਕਰਨ ਲਈ ਪ੍ਰਬੰਧ ਕੀਤੇ ਜਾ ਰਹੇ ਹਨ।ਇਸ ‘ਚ 100 ਆਕਸੀਜਨ ਕੋਂਨਸਰੇਟਰ ਅਤੇ ਡਾਕਟਰੀ ਸਹੂਲਤਾਂ ਹੋਣਗੀਆਂ ਜੋ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ‘ਚ ਯੋਗਦਾਨ ਪਾਉਣਗੀਆਂ’।

 

You may also like