'ਸ਼ਰੀਕ-2’ ਫ਼ਿਲਮ ‘ਚ ਇੱਕ-ਦੂਜੇ ਨੂੰ ਟੱਕਰ ਦਿੰਦੇ ਨਜ਼ਰ ਆਉਣਗੇ ਦੇਵ ਖਰੌੜ ਤੇ ਜਿੰਮੀ ਸ਼ੇਰਗਿੱਲ

written by Lajwinder kaur | April 25, 2022

ਸਾਲ 2015 ‘ਚ ਆਈ ਫ਼ਿਲਮ ‘ਸ਼ਰੀਕ’ ਦਾ ਵੀ ਸੀਕਵੇਲ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਿਹਾ ਹੈ। ਬਲੈਕੀਆ, ਡੀ.ਐੱਸ.ਪੀ. ਦੇਵ, ਜ਼ਖ਼ਮੀ ਵਰਗੀਆਂ ਹਿੱਟ ਫ਼ਿਲਮਾਂ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਦੇਵ ਖਰੌੜ   (Dev Kharoud )ਜੋ ਕਿ ਇਸ ਵਾਰ ਸ਼ਰੀਕ-2 ‘ਚ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਕਾਫੀ ਉਤਸਕ ਹਨ, ਜਿਸ ਕਰਕੇ ਇਸ ਫ਼ਿਲਮ ਦੀ ਰਿਲੀਜ਼ ਡੇਟ ਨੂੰ ਪਹਿਲਾਂ ਕਰ ਦਿੱਤਾ ਹੈ। ਇਹ ਫ਼ਿਲਮ ਹੁਣ 29 ਜੁਲਾਈ ਦੀ ਥਾਂ ਹੁਣ 24 ਜੂਨ ਨੂੰ ਰਿਲੀਜ਼ ਹੋਵੇਗੀ।

shareek 2

ਹੋਰ ਪੜ੍ਹੋ : ਭਾਰਤੀ ਸਿੰਘ ਨੇ ਪਹਿਲੀ ਵਾਰ ਸ਼ੇਅਰ ਕੀਤੀ ਆਪਣੇ ਬੇਟੇ ਦੀ ਤਸਵੀਰ, ਪਿਆਰ ਜਤਾਉਂਦੇ ਹੋਏ ਕਿਹਾ- 'ਲਾਈਫ ਲਾਈਨ'

ਇਸ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ ਜਿੰਮੀ ਸ਼ੇਰਗਿੱਲ, ਦੇਵ ਖਰੌੜ ਤੇ ਯੁਗਰਾਜ ਸਿੰਘ। ਇਹ ਫ਼ਿਲਮ ਇਨ੍ਹਾਂ ਤਿੰਨਾਂ ਕਲਾਕਾਰਾਂ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਖੁਦ ਦੇਵ ਖਰੌੜ ਨੇ ਇਸ ਫ਼ਿਲਮ ਦਾ ਨਵਾਂ ਪੋਸਟਰ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ। ਜਿਸ ਦੇ ਰਾਹੀਂ ਉਨ੍ਹਾਂ ਨੇ ਫੈਨਜ਼ ਨੂੰ ਦੱਸਿਆ ਹੈ ਕਿ ਇਹ ਫ਼ਿਲਮ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ।feature image of shareek 2 motion poster-min

ਦੱਸ ਦਈਏ ‘ਸ਼ਰੀਕ’ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ। ਕਿਉਂਕਿ ਇਸ ਫ਼ਿਲਮ ਵਿੱਚ ਪੰਜਾਬ ਦੇ ਪਿੰਡਾਂ ਦੇ ਹਰ ਘਰ ਦੀ ਕਹਾਣੀ ਨੂੰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਸੀ । ਫ਼ਿਲਮ ਵਿੱਚ ਦਿਖਾਇਆ ਗਿਆ ਸੀ ਕਿ ਕਿਸ ਤਰ੍ਹਾਂ ਦੋ ਪਰਿਵਾਰ ਜ਼ਮੀਨ ਦੇ ਇੱਕ ਟੁੱਕੜੇ ਲਈ ਇੱਕ ਦੂਜੇ ਦੀ ਜਾਨ ਦੇ ਦੁਸ਼ਮਣ ਬਣ ਜਾਂਦੇ ਹਨ।

dev kharoud shareek-2

ਫ਼ਿਲਮ ਦਾ ਸਿਕਵਲ ਭਾਗ ਫ਼ਿਲਮ ਦੀ ਕਹਾਣੀ ਨੂੰ ਅੱਗੇ ਤੋਰਗੇ। ਨਵਨੀਅਤ ਸਿੰਘ ਵੱਲੋ ‘ਸ਼ਰੀਕ-2’ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ । ਇੰਦਰਪਾਲ ਸਿੰਘ ਵੱਲੋਂ ਫ਼ਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ ਤੋਂ ਇਲਾਵਾ ਯੋਗਰਾਜ ਸਿੰਘ, ਮੁਕੁਲ ਦੇਵ, ਸ਼ਰਨ ਕੌਰ, ਮਹਾਵੀਰ ਭੁੱਲਰ, ਅਮਰ ਨੂਰੀ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ। 24 ਜੂਨ ਨੂੰ ਦੇਵ ਖਰੌੜ ਤੇ ਜਿੰਮੀ ਸ਼ੇਰਗਿੱਲ ਆਪਣੇ ਪ੍ਰਸ਼ੰਸਕਾਂ ਨੂੰ ਐਕਸ਼ਨ ਤੇ ਮਨੋਰੰਜਨ ਦਾ ਸ਼ਾਨਦਾਰ ਡੋਜ਼ ਦਿੰਦੇ ਹੋਏ ਨਜ਼ਰ ਆਉਣਗੇ।

ਹੋਰ ਪੜ੍ਹੋ : Saunkan Saunkne: ਸਰਗੁਣ ਨੂੰ ਪਤੀ ਦੇ ਦੂਜੇ ਵਿਆਹ ਦਾ ਚੜ੍ਹਿਆ ਚਾਅ, ਨੱਚ-ਨੱਚ ਪੱਟਿਆ ਵਿਹੜਾ, ਦੇਖੋ ਵੀਡੀਓ

 

 

View this post on Instagram

 

A post shared by Dev Kharoud (@dev_kharoud)

You may also like