Trending:
ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੰਦੇ ਹੋਏ ਫ਼ਿਲਮ ‘ਸ਼ਰੀਕ-2’ ਦਾ ਟ੍ਰੇਲਰ ਹੋਇਆ ਮੁਲਤਵੀ, ਐਕਟਰ ਦੇਵ ਖਰੌੜ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ
ਸਿੱਧੂ ਮੂਸੇਵਾਲਾ ਦੀ ਮੌਤ ਨੇ ਹਰ ਇੱਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਕਰਕੇ ਪੰਜਾਬੀ ਮਨੋਰੰਜਨ ਜਗਤ ‘ਚ ਵੀ ਸੋਗ ਦੀ ਲਹਿਰ ਹੈ। ਜਿਸ ਕਰਕੇ ਕਈ ਕਲਾਕਾਰਾਂ ਨੇ ਆਪਣੇ ਮਿਊਜ਼ਿਕ ਪ੍ਰੋਗਰਾਮ ਰੱਦ ਕਰ ਦਿੱਤੇ ਹਨ। ਅਜਿਹੇ ‘ਚ ਦੇਵ ਖਰੌੜ ਹੋਰਾਂ ਨੇ ਵੀ ਆਪਣੀ ਆਉਣ ਵਾਲੀ ਫ਼ਿਲਮ ਸ਼ਰੀਕ-2 ਦਾ ਟ੍ਰੇਲਰ ਵੀ ਮੁਲਤਵੀ ਕਰ ਦਿੱਤਾ ਹੈ। ਜਿਸ ਦੀ ਜਾਣਕਾਰੀ ਖੁਦ ਐਕਟਰ ਨੇ ਆਪਣੀ ਇੰਸਟਾਗ੍ਰਾਮ ਪੋਸਟ ਦੇ ਰਾਹੀਂ ਦਿੱਤੀ ਹੈ।

ਦੇਵ ਖਰੌੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਭਾਵੁਕ ਪੋਸਟ ਪਾਉਂਦੇ ਹੋਏ ਆਪਣੇ ਦਰਸ਼ਕਾਂ ਦੇ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸ਼ਰੀਕ-2 ਦਾ ਇੱਕ ਪੋਸਟਰ ਸ਼ੇਅਰ ਕੀਤਾ ਹੈ ਜਿਸ ਉੱਤੇ ਲਿਖਿਆ ਹੈ- ‘ਪਿਛਲੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਕਾਰਨ ਨਾ ਸਿਰਫ ਕਲਾ ਜਗਤ ਬਲਕਿ ਪੂਰਾ ਪੰਜਾਬ ਅਤੇ ਪੰਜਾਬੀਅਤ ਗਹਿਰੇ ਸਦਮੇ ‘ਚ ਹੈ। ਅਸੀਂ ਤਹਿ ਦਿਲੋਂ ਪੰਜਾਬ ਦੇ ਪੁੱਤ ਸ਼ੁੱਭਦੀਪ ਸਿੰਘ (ਸਿੱਧੂ ਮੂਸੇਵਾਲਾ) ਨੂੰ ਭਾਵਭਿੰਨੀ ਸ਼ਰਧਾਂਜਲੀ ਦਿੰਦੇ ਹਾਂ..ਤੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਾਰਦਿਕ ਸੰਵੇਦਨਾ ਦਾ ਪ੍ਰਗਟਾਵਾ ਕਰਦੇ ਹਾਂ। ਮੌਜੂਦਾ ਹਾਲਤਾਂ ਦੀ ਸੰਜ਼ੀਦਗੀ ਸਦਕਾ ਅਸੀਂ 2 ਜੂਨ ਨੂੰ ਜਾਰੀ ਹੋਣ ਵਾਲੇ ਸਾਡੀ ਫ਼ਿਲਮ ਸ਼ਰੀਕ-2 ਦਾ ਟ੍ਰੇਲਰ ਨੂੰ ਫਿਲਹਾਲ ਮੁਲਤਵੀ ਕਰਦੇ ਹਾਂ। ਬਾਕੀ ਜਾਣਕਾਰੀ ਜਲਦ ਸਾਂਝੀ ਕਰਾਂਗੇ।

ਇਸ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ ਦੇਵ ਖਰੌੜ, ਜਿੰਮੀ ਸ਼ੇਰਗਿੱਲ, ਤੇ ਯੁਗਰਾਜ ਸਿੰਘ। ਇਹ ਫ਼ਿਲਮ ਇਨ੍ਹਾਂ ਤਿੰਨਾਂ ਕਲਾਕਾਰਾਂ ਦੇ ਆਲੇ ਦੁਆਲੇ ਘੁੰਮਦੀ ਹੋਈ ਨਜ਼ਰ ਆਵੇਗੀ। ਇਹ ਫ਼ਿਲਮ 24 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਨਵਨੀਅਤ ਸਿੰਘ ਵੱਲੋ ‘ਸ਼ਰੀਕ-2’ ਫ਼ਿਲਮ ਨੂੰ ਡਾਇਰੈਕਟ ਕੀਤਾ ਹੈ । ਇੰਦਰਪਾਲ ਸਿੰਘ ਵੱਲੋਂ ਫ਼ਿਲਮ ਦੀ ਕਹਾਣੀ ਨੂੰ ਲਿਖਿਆ ਗਿਆ ਹੈ। ਜਿੰਮੀ ਸ਼ੇਰਗਿੱਲ ਤੇ ਦੇਵ ਖਰੌੜ ਤੋਂ ਇਲਾਵਾ ਯੋਗਰਾਜ ਸਿੰਘ, ਮੁਕੁਲ ਦੇਵ, ਸ਼ਰਨ ਕੌਰ, ਮਹਾਵੀਰ ਭੁੱਲਰ, ਅਮਰ ਨੂਰੀ ਤੋਂ ਇਲਾਵਾ ਕਈ ਹੋਰ ਕਲਾਕਾਰ ਇਸ ਫ਼ਿਲਮ ‘ਚ ਨਜ਼ਰ ਆਉਣਗੇ।

View this post on Instagram