ਢਾਡੀ ਪ੍ਰਿਤਪਾਲ ਸਿੰਘ ਬੈਂਸ ਜੀ ਦਾ ਦਿਹਾਂਤ, ਗਾਇਕ ਸਤਵਿੰਦਰ ਬੁੱਗਾ ਨੇ ਜਤਾਇਆ ਦੁੱਖ

written by Shaminder | January 04, 2021

ਢਾਡੀ ਪ੍ਰਿਤਪਾਲ ਸਿੰਘ ਜੀ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਨੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ । ਗਾਇਕ ਸਤਵਿੰਦਰ ਬੁੱਗਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਗਾਇਕ ਸਤਵਿੰਦਰ ਬੁੱਗਾ ਵੱਲੋਂ ਸ਼ੇਅਰ ਕੀਤੀ ਗਈ ਇਸ ਪੋਸਟ ‘ਤੇ ਹਰ ਕੋਈ ਢਾਡੀ ਪ੍ਰਿਤਪਾਲ ਸਿੰਘ ਬੈਂਸ ਦੇ ਦਿਹਾਂਤ ‘ਤੇ ਦੁੱਖ ਜਤਾ ਰਿਹਾ ਹੈ ।

satwinder-bugga

ਗਾਇਕ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ 'ਦੁਖਦਾਈ ਖ਼ਬਰ ਸਿਰਮੌਰ ਢਾਡੀ ਗਿਆਨੀ ਪ੍ਰਿਤਪਾਲ ਸਿੰਘ ਬੈਂਸ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਵਾਹਿਗੁਰੂ ਵਿਛੜੀ ਆਤਮਾਂ ਨੂੰ ਅਪਣੇ ਚਰਨਾਂ 'ਚ ਨਿਵਾਸ ਦੇਵੇ 'ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ'।

ਹੋਰ ਪੜ੍ਹੋ : ਗੁਰਨਾਮ ਭੁੱਲਰ ਦਾ ਨਵਾਂ ਗੀਤ ‘ਤੂੰ ਜਾਣੇ ਕਰਤਾਰ’ ਹੋਇਆ ਰਿਲੀਜ਼

dhadi pritpal
ਦੱਸਿਆ ਜਾ ਰਿਹਾ ਹੈ ਕਿ ਢਾਡੀ ਪ੍ਰਿਤਪਾਲ ਸਿੰਘ ਬੈਂਸ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਮੋਹਾਲੀ ਦੇ ਇੱਕ ਹਸਪਤਾਲ ‘ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ।

satwinder bugga

ਉਹ ਲੰਮੇ ਸਮੇਂ ਤੋਂ ਦੇਸ਼ ਵਿਦੇਸ਼ ‘ਚ ਸਿੱਖੀ ਪੰਥ ਦੀ ਸੇਵਾ ਕਰਦੇ ਆ ਰਹੇ ਸਨ ਅਤੇ ਉਨ੍ਹਾਂ ਦੇ ਦਿਹਾਂਤ ਨਾਲ ਇਲਾਕੇ ‘ਚ ਸੋਗ ਦੀ ਲਹਿਰ ਹੈ ।

 

View this post on Instagram

 

A post shared by SATWINDER BUGGA (@satwinderbugga)

0 Comments
0

You may also like