ਕਿਸਾਨਾਂ ਦਾ ਦਰਦ ਦੇਖ ਕੇ ਰੋ ਪਏ ਧਰਮਿੰਦਰ, ਟਵਿੱਟਰ ’ਤੇ ਕਿਸਾਨਾਂ ਦੇ ਸਮਰਥਨ ’ਚ ਆਵਾਜ਼ ਕੀਤੀ ਬੁਲੰਦ

written by Rupinder Kaler | December 11, 2020

ਅਦਾਕਾਰ ਧਰਮਿੰਦਰ ਨੇ ਇਕ ਵਾਰ ਫਿਰ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਬੁਲੰਦ ਕੀਤੀ ਹੈ । ਉਹਨਾਂ ਨੇ ਆਪਣੇ ਟਵਿੱਟਰ ਤੋਂ ਕਿਸਾਨਾਂ ਦੇ ਹੱਕ ਵਿੱਚ ਟਵੀਟ ਕੀਤਾ ਹੈ। ਧਰਮਿੰਦਰ ਨੇ ਟਵੀਟ ਕਰਦੇ ਹੋਏ ਲਿਖਿਆ ਹੈ ‘ਮੈਂ ਆਪਣੇ ਕਿਸਾਨ ਭਰਾਵਾਂ ਦਾ ਦੁੱਖ ਵੇਖ ਕੇ ਬਹੁਤ ਦੁਖੀ ਹਾਂ। ਸਰਕਾਰ ਨੂੰ ਕਿਸਾਨਾਂ ਦਾ ਮਸਲਾ ਜਲਦੀ ਹੱਲ ਕਰਨਾ ਚਾਹੀਦਾ ਹੈ’। dharmendra ਹੋਰ ਪੜ੍ਹੋ :

 ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਤੋਂ ਪਹਿਲਾਂ ਵੀ ਧਰਮਿੰਦਰ ਟਵਿੱਟਰ ਤੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਆਵਾਜ਼ ਬੁਲੰਦ ਕਰ ਚੁੱਕੇ ਹਨ । ਭਾਵੇਂ ਉਹਨਾਂ ਨੇ ਬਾਅਦ ਵਿਚ ਇਹ ਟਵੀਟ ਮਿਟਾ ਦਿੱਤਾ ਗਿਆ ਸੀ, ਜਿਸ 'ਤੇ ਧਰਮਿੰਦਰ ਨੂੰ ਟਰੋਲ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਸੰਨੀ ਦਿਓਲ ਨੇ ਵੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਆਪਣਾ ਪ੍ਰਤੀਕਰਮ ਦਿੱਤਾ ਸੀ । dharmendra ਸੰਨੀ ਨੇ ਕਿਸਾਨਾਂ ਤੇ ਸਰਕਾਰ ਦੀ ਗੱਲ ਕਰਦੇ ਹੋਏ ਇਸ ਨੂੰ ਮਸਲੇ ਨੂੰ ਛੇਤੀ ਹੱਲ ਕਰਨ ਦੀ ਅਪੀਲ ਕੀਤੀ ਸੀ । ਕੁਝ ਲੋਕ ਸੰਨੀ ਦਿਓਲ ਨੂੰ ਟਰੋਲ ਵੀ ਕਰ ਰਹੇ ਹਨ ਕਿਉਂਕਿ ਉਹਨਾਂ ਦਾ ਮੰਨਣਾ ਹੈ ਕਿ ਪੰਜਾਬ ਦੇ ਲੋਕਾਂ ਨੇ ਸੰਨੀ ਨੂੰ ਗੁਰਦਾਸਪੁਰ ਤੋਂ ਜਿਤਵਾ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ ਤੇ ਉਹ ਹੁਣ ਪੰਜਾਬ ਦੇ ਮਸਲੇ ਹੱਲ ਕਰਵਾਉਣ ਵਿੱਚ ਅਸਫ਼ਲ ਰਿਹਾ ਹੈ ।

0 Comments
0

You may also like