ਧਰਮਿੰਦਰ ਨਿਕਲੇ ਗੱਡੀ ਲੈ ਕੇ! ਪਹਾੜਾਂ ‘ਚ ਤੇਜ਼ ਰਫ਼ਤਾਰ ਗੱਡੀ ਚਲਾਉਂਦਿਆਂ ਦੀ ਵੀਡੀਓ ਵਾਇਰਲ
ਧਰਮਿੰਦਰ ਨਿਕਲੇ ਗੱਡੀ ਲੈ ਕੇ! ਪਹਾੜਾਂ ‘ਚ ਤੇਜ਼ ਰਫ਼ਤਾਰ ਗੱਡੀ ਚਲਾਉਂਦਿਆਂ ਦੀ ਵੀਡੀਓ ਵਾਇਰਲ
ਧਰਮਿੰਦਰ (Dharmendra Deol) ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਪਹਾੜਾਂ ‘ਚ ਫੀਏਟ ਕਾਰ ਦੌੜਾਉਂਦੇ ਹੋਏ ਨਜ਼ਰ ਆ ਰਹੇ ਹਨ ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਧਰਮਿੰਦਰ ਦੀ ਕਾਰ ਪਹਾੜਾਂ ‘ਚ ਪੂਰੀ ਸਪੀਡ ਦੇ ਨਾਲ ਦੌੜ ਰਹੀ ਹੈ । ਵੀਡੀਓ ਦੇ ਅਖੀਰ ‘ਚ ਧਰਮਿੰਦਰ ਕਾਰ ਦੇ ਕੋਲ ਖੜੇ ਹੋ ਜਾਂਦੇ ਹਨ ਅਤੇ ਆਪਣੀ ਪੁਰਾਣੀ ਕਾਰ ਦੇ ਬਾਰੇ ਦੱਸ ਰਹੇ ਹਨ । ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ ।
image From instagram
ਹੋਰ ਪੜ੍ਹੋ : ਧਰਮਿੰਦਰ ਨੇ ਬੇਟੇ ਸੰਨੀ ਦਿਓਲ ਦੇ ਨਾਲ ਸ਼ੇਅਰ ਕੀਤੀ ਖੂਬਸੂਰਤ ਤਸਵੀਰ, ਪ੍ਰਸ਼ੰਸਕਾਂ ਨੂੰ ਆ ਰਹੀ ਪਸੰਦ
ਦੱਸ ਦਈਏ ਕਿ ਧਰਮਿੰਦਰ ਨੇ ਆਪਣੀ ਪਹਿਲੀ ਕਾਰ ਨੂੰ 1960 ’ਚ ਖਰੀਦਿਆ ਸੀ ਅਤੇ ਇਸ ਕਾਰ ਨੂੰ ਉਨ੍ਹਾਂ ਨੇ ਅੱਜ ਵੀ ਸੰਭਾਲ ਕੇ ਰੱਖਿਆ ਹੋਇਆ ਹੈ । ਅਦਾਕਾਰ ਧਰਮਿੰਦਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਇੱਕ ਫ਼ਿਲਮ ਦੀ ਸ਼ੂਟਿੰਗ ਪੂਰੀ ਕੀਤੀ ਹੈ ।ਜਿਸ ਦੀਆਂ ਤਸਵੀਰਾਂ ਵੀ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।
image From instagram
ਧਰਮਿੰਦਰ ਆਪਣਾ ਜ਼ਿਆਦਾਤਰ ਸਮਾਂ ਆਪਣੇ ਫਾਰਮ ਹਾਊਸ ‘ਤੇ ਹੀ ਬਿਤਾਉਂਦੇ ਹਨ । ਉਹ ਆਪਣੇ ਫਾਰਮ ਹਾਊਸ ਦੇ ਵੀਡੀਓਜ਼ ਅਤੇ ਤਸਵੀਰਾਂ ਅਕਸਰ ਸਾਂਝੇ ਕਰਦੇ ਰਹਿੰਦੇ ਹਨ ।ਆਪਣੇ ਫੈਨਸ ਦੇ ਨਾਲ ਸੋਸ਼ਲ ਮੀਡੀਆ ‘ਤੇ ਅਕਸਰ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਨੇ । ਧਰਮਿੰਦਰ ਨੇ ਬੀਤੇ ਦਿਨੀਂ ਆਪਣੀ ਗੁਜ਼ਰੇ ਜ਼ਮਾਨੇ ਦੀ ਅਦਾਕਾਰਾ ਤਨੁਜਾ ਦੇ ਨਾਲ ਵੀ ਇੱਕ ਵੀਡੀਓ ਸਾਂਝਾ ਕੀਤਾ ਸੀ । ਜਿਸ ‘ਚ ਉਨ੍ਹਾਂ ਨੇ ਦੱਸਿਆ ਸੀ ਕਿ ਕਿਵੇਂ ਉਹ ਪਹਿਲਾਂ ਹਰ ਦਿਨ ਇੱਕ ਦੂਜੇ ਦੇ ਘਰ ‘ਚ ਜਾਂਦੇ ਹੁੰਦੇ ਸਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
