ਨੁਪੂਰ ਸਿੱਧੂ ਨਰਾਇਣ ਦੀ ਆਵਾਜ਼ 'ਚ ਨਵਾਂ ਗੀਤ 'ਦਿਲ ਦਾ ਜਾਨੀ' ਪੀਟੀਸੀ ਰਿਕਾਰਡਜ਼ ਵੱਲੋਂ ਕੀਤਾ ਗਿਆ ਰਿਲੀਜ਼

written by Shaminder | February 28, 2020 11:26am

ਪੀਟੀਸੀ ਰਿਕਾਰਡਜ਼ ਅਤੇ ਪੀਟੀਸੀ ਸਟੂਡੀਓ ਵੱਲੋਂ ਨੁਪੂਰ ਸਿੱਧੂ ਨਰਾਇਣ ਦੀ ਸੁਰੀਲੀ ਆਵਾਜ਼ 'ਚ ਗੀਤ 'ਦਿਲ ਦਾ ਜਾਨੀ' ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ 'ਤੇ ਹੋ ਚੁੱਕਿਆ ਹੈ । ਇਹ ਗੀਤ ਇੱਕ ਰੋਮਾਂਟਿਕ ਸੈਡ ਸੌਂਗ ਹੈ, ਜਿਸ 'ਚ ਇੱਕ ਅਜਿਹੇ ਦਿਲਬਰ ਦੀ ਗੱਲ ਕੀਤੀ ਗਈ ਹੈ ਜੋ  ਆਪਣੀ ਪ੍ਰੇਮਿਕਾ ਤੋਂ ਬਗੈਰ ਇੱਕ ਪਲ ਵੀ ਨਹੀਂ ਸੀ ਗੁਜ਼ਾਰਦਾ,  ਦਿਲ ਲਾ ਕੇ ਮੁੱਕਰ ਗਿਆ ਹੈ ।ਇਸ ਗੀਤ 'ਚ ਉਸੇ ਸੱਜਣ ਦੀ ਹੀ ਗੱਲ ਕੀਤੀ ਗਈ ਹੈ ।

ਗੀਤ ਨੂੰ ਨੁਪੂਰ ਸਿੱਧੂ ਨਰਾਇਣ ਨੇ ਬਹੁਤ ਹੀ ਖੂਬਸੂਰਤ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।ਗੀਤ ਨੂੰ ਮਿਊਜ਼ਿਕ ਸੁਰਿੰਦਰ ਬੱਚਨ ਹੋਰਾਂ ਨੇ ਦਿੱਤਾ ਹੈ ਅਤੇ ਇਸ ਦਾ ਵੀਡੀਓ ਤਿਆਰ ਕੀਤਾ ਹੈ ਸੰਦੀਪ ਬੇਦੀ ਹੋਰਾਂ ਵੱਲੋਂ । ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਨੁਪੂਰ ਸਿੱਧੂ ਨਰਾਇਣ ਕਈ ਗੀਤ ਗਾ ਚੁੱਕੇ ਹਨ ।

Noopor Sidhu Narayan Noopor Sidhu Narayan

ਜਿਸ 'ਚ 'ਮਾਹੀ ਵੇ', 'ਦਿਲਬਰ', 'ਸੁਣ ਵੰਝਲੀ', 'ਨਹਿਰ ਵਾਲੇ ਪੁਲ' ਸਣੇ ਕਈ ਗੀਤ ਸ਼ਾਮਿਲ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਪੂਰ ਹੁੰਗਾਰਾ ਮਿਲਦਾ ਰਿਹਾ ਹੈ ਅਤੇ ਸਰੋਤਿਆਂ ਨੂੰ ਉਨ੍ਹਾਂ ਦਾ ਇਹ ਗੀਤ ਵੀ ਬੇਹੱਦ ਪਸੰਦ ਆ ਰਿਹਾ ਹੈ ।ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ 'ਤੇ ਵੇਖ ਸਕਦੇ ਹੋ ਇਸ ਦੇ ਨਾਲ ਹੀ ਇਸ ਗੀਤ ਨੂੰ ਪੀਟੀਸੀ ਰਿਕਾਰਡਜ਼ ਦੇ ਯੂ-ਟਿਊਬ ਚੈਨਲ 'ਤੇ ਵੀ ਵੇਖਿਆ ਜਾ ਸਕਦਾ ਹੈ  । ਦੱਸ ਦਈਏ ਕਿ ਪੀਟੀਸੀ ਪੰਜਾਬੀ ਪੰਜਾਬ,ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਿਤ ਕਰਨ ਲਈ ਲੰਮੇ ਸਮੇਂ ਤੋਂ ਕੰਮ ਕਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਚੈਨਲ ਦੁਨੀਆ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਨੰਬਰ -1 ਐਂਟਰਟੇਨਮੈਂਟ ਚੈਨਲ ਬਣਿਆ ਹੋਇਆ ਹੈ ।

You may also like