
ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਦਿਲਜੀਤ ਦੋਸਾਂਝ (Diljit Dosanjh) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਨਵਾਂ ਪੋਸਟ ਕਰਦੇ ਰਹਿੰਦੇ ਨੇ। ਇਸ ਵਾਰ ਉਨ੍ਹਾਂ ਨੇ ਆਪਣੇ ਇੰਸਟਗ੍ਰਾਮ ਅਕਾਊਂਟ ‘ਤੇ ਇੱਕ ਬਹੁਤ ਹੀ ਮਜ਼ੇਦਾਰ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਚ ਉਹ ਕੁਝ ਡਾਂਸਰ ਮੁਟਿਆਰਾਂ ਦੇ ਨਾਲ ਨਜ਼ਰ ਆ ਰਹੇ ਨੇ।

ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਪੋਸਟ ਕੀਤਾ ਹੈ। ਇਸ ਵੀਡੀਓ 'ਚ ਉਹ ਇਨ੍ਹਾਂ ਮੁਟਿਆਰਾਂ ਦੇ ਨਾਲ ਲਵਰ ਗੀਤ ਉੱਤੇ ਨੱਚਦੇ ਹੋਏ ਨਜ਼ਰ ਆ ਰਹੇ ਨੇ। ਪਰ ਜਦੋਂ ਇਹ ਅੰਗਰੇਜ਼ਨ ਮੁਟਿਆਰਾਂ ਆਪਣੇ ਡਾਂਸ ਮੂਵ ਦਿਖਾਉਂਦੀਆਂ ਨੇ ਤਾਂ ਦਿਲਜੀਤ ਦੋਸਾਂਝ ਹੈਰਾਨ ਤਾਂ ਹੁੰਦੇ ਨੇ ਤੇ ਨਾਲ ਕੁਝ ਡਰ ਵੀ ਜਾਂਦੇ ਨੇ। ਵੀਡੀਓ 'ਚ ਉਨ੍ਹਾਂ ਦਾ ਡਰਿਆ ਹੋਇਆ ਐਕਸਪ੍ਰੈਸ਼ਨ ਸਾਫ ਨਜ਼ਰ ਆ ਰਹੇ ਨੇ।

ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਹੈ- 'ਲਵਰ With Lovelies’ ਨਾਲ ਹੀ ਉਨ੍ਹਾਂ ਨੇ ਹਾਸੇ ਵਾਲਾ ਇਮੋਜ਼ੀ ਵੀ ਪੋਸਟ ਕੀਤਾ ਹੈ। ਇਸ ਵੀਡੀਓ ਉੱਤੇ ਪੰਜ ਲੱਖ ਤੋਂ ਵੱਧ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਕਈ ਨਾਮੀ ਸਿੰਗਰਾਂ ਤੇ ਫੈਨਜ਼ ਨੇ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਹੋਰ ਪੜ੍ਹੋ : ਅਦਾਕਾਰਾ ਭਾਗਿਆ ਸ਼੍ਰੀ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਅਦਾਕਾਰਾ ਨੇ ਵੀਡੀਓ ਸਾਂਝਾ ਕਰਕੇ ਦਿੱਤੀ ਪਤੀ ਨੂੰ ਵਧਾਈ
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਆਪਣੀ ਨਵੀਂ ਮਿਊਜ਼ਿਕ ਐਲਬਮ ‘Drive Thru’ ਲੈ ਕੇ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੀ ਇੱਕ ਹੋਰ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦਾ ਵੀ ਐਲਾਨ ਕਰ ਦਿੱਤਾ ਹੈ। ਪਿਛਲੇ ਸਾਲ ਉਹ ਹੌਸਲਾ ਰੱਖ ਫ਼ਿਲਮ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਏ ਸੀ। ਇਸ ਤੋਂ ਇਲਾਵਾ ਦਰਸ਼ਕ ਬਹੁਤ ਹੀ ਬੇਸਬਰੀ ਦੇ ਨਾਲ ਜੋੜੀ ਫ਼ਿਲਮ ਦੀ ਉਡੀਕ ਕਰ ਰਹੇ ਹਨ।
View this post on Instagram