ਦਿਲਜੀਤ ਦੋਸਾਂਝ ਅਤੇ ਡਾਇਮੰਡ ਪਲੈਟਨਮਜ਼ ਦਾ ਨਵਾਂ ਗੀਤ ‘ਜੁਗਨੀ’ ਰਿਲੀਜ਼

written by Shaminder | October 07, 2022 06:14pm

ਦਿਲਜੀਤ ਦੋਸਾਂਝ (Diljit Dosanjh) ਦੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਆ ਰਹੇ ਹਨ । ਉਨ੍ਹਾਂ ਦਾ ਨਵਾਂ ਗੀਤ ‘ਜੁਗਨੀ’ (Jugni) ਡਾਇਮੰਡ ਪਲੈਟਨਮਜ਼ ਦੇ ਨਾਲ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ਦੇ ਬੋਲ ਲਾਡੀ ਚਾਹਲ ਅਤੇ ਡਾਇਮੰਡ ਪਲੈਟਨਮਜ਼ ਨੇ ਲਿਖੇ ਹਨ ਅਤੇ ਇਸ ਨੂੰ ਦਿਲਜੀਤ ਦੋਸਾਂਝ ਨੇ ਆਪਣੇ ਆਫੀਸ਼ੀਅਲ ਯੂ-ਟਿਊਬ ਚੈਨਲ ‘ਤੇ ਵੀ ਸਾਂਝਾ ਕੀਤਾ ਹੈ ।

Diljit Dosanjh Image Source : Youtube

ਹੋਰ ਪੜ੍ਹੋ: ਭਾਰਤੀ ਸਿੰਘ ਬੇਟੇ ਦੇ ਨਾਲ ਏਅਰਪੋਰਟ ‘ਤੇ ਹੋਈ ਸਪਾਟ, ਫੋਟੋਗ੍ਰਾਫਰਸ ਨੂੰ ਵੇਖ ਭਾਰਤੀ ਦੇ ਕਿਊਟ ਬੇਟੇ ਨੇ ਦਿੱਤੀ ਸਮਾਈਲ

ਦਿਲਜੀਤ ਦੋਸਾਂਝ ਦੇ ਇਸ ਤੋਂ ਪਹਿਲਾਂ ਫ਼ਿਲਮ ‘ਬਾਬੇ ਭੰਗੜਾ ਪਾਉਂਦੇ ਨੇ’ ਦੇ ਗੀਤ ਵੀ ਰਿਲੀਜ਼ ਹੋਏ ਹਨ । ਇਨ੍ਹਾਂ ਗੀਤਾਂ ਨੂੰ ਵੀ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਫ਼ਿਲਮ ਨੂੰ ਵੀ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ।

Diljit Dosanjh, Image Source : Youtube

ਹੋਰ ਪੜ੍ਹੋ: ਗਾਇਕ ਅਲਫਾਜ਼ ਔਜਲਾ ਦੀ ਸਿਹਤ ‘ਚ ਹੋਇਆ ਸੁਧਾਰ, ਹਨੀ ਸਿੰਘ ਨੇ ਸਭ ਵੱਲੋਂ ਕੀਤੀਆਂ ਅਰਦਾਸਾਂ ਲਈ ਕੀਤਾ ਧੰਨਵਾਦ

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ । ਦਿਲਜੀਤ ਦੋਸਾਂਝ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਆਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦਿੱਤੀਆਂ ।

Diljit Dosanjh Image Source : Youtube

ਦਰਸ਼ਕਾਂ ਨੂੰ ਉਨ੍ਹਾਂ ਦੀ ਗਾਇਕੀ ਦੇ ਨਾਲ ਨਾਲ ਅਦਾਕਾਰੀ ਵੀ ਬਹੁਤ ਜ਼ਿਆਦਾ ਪਸੰਦ ਆਈ । ਹੁਣ ਦਿਲਜੀਤ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕਰ ਰਹੇ ਹਨ, ਉੱਥੇ ਹੀ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰ ਰਹੇ ਹਨ ।

 

View this post on Instagram

 

A post shared by DILJIT DOSANJH (@diljitdosanjh)

You may also like