ਦਿਲਜੀਤ ਦੋਸਾਂਝ ਨੇ ਕੀਤਾ ਆਪਣੀ ਨਵੀਂ ਫ਼ਿਲਮ ‘ਸ਼ਿਕਰਾ’ ਦਾ ਐਲਾਨ, ਦਰਸ਼ਕ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

Written by  Lajwinder kaur   |  September 14th 2021 12:25 PM  |  Updated: September 14th 2021 12:28 PM

ਦਿਲਜੀਤ ਦੋਸਾਂਝ ਨੇ ਕੀਤਾ ਆਪਣੀ ਨਵੀਂ ਫ਼ਿਲਮ ‘ਸ਼ਿਕਰਾ’ ਦਾ ਐਲਾਨ, ਦਰਸ਼ਕ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

ਪੰਜਾਬੀ ਮਿਊਜ਼ਿਕ ਤੇ ਫ਼ਿਲਮੀ ਜਗਤ ਦੇ ਨਾਮੀ ਕਲਾਕਾਰ ਦਿਲਜੀਤ ਦੋਸਾਂਝ DILJIT DOSANJH ਇੱਕ ਵਾਰ ਫਿਰ ਤੋਂ ਸੁਰਖੀਆਂ ਚ ਬਣ ਗਏ ਨੇ। ਜੀ ਹਾਂ ਉਨ੍ਹਾਂ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਉਹ ਸ਼ਿਕਰਾ ਟਾਈਟਲ ਹੇਠ ਫ਼ਿਲਮ ਲੈ ਕੇ ਆ ਰਹੇ ਨੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਫ਼ਿਲਮ ਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ।

ਹੋਰ ਪੜ੍ਹੋ : ਪੰਜਾਬੀਆਂ ਲਈ ਮਾਣ ਦੀ ਗੱਲ, ਯੂ.ਕੇ. ਦੇ ‘Wireless Festival’ ‘ਚ ਪ੍ਰਫਾਰਮੈਂਸ ਕਰਨ ਵਾਲਾ ਪਹਿਲਾ ਸਰਦਾਰ ਤੇ ਪਹਿਲਾ ਭਾਰਤੀ ਕਲਾਕਾਰ ਬਣਿਆ ਪੰਜਾਬੀ ਗਾਇਕ ‘ਸਿੱਧੂ ਮੂਸੇਵਾਲਾ’

amberdeep and diljit-min Image Source: Instagram

ਪੋਸਟਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਚੂਰੀ ਕੁੱਟਾਂ ਓਹ ਖਾਂਦਾ ਨਹੀਂ .. #SHIKRA ❤️..ਤੁਸੀਂ ਇੱਕ ਵਾਰ ਫਿਰ ਤੋਂ ਕਮਾਲ ਕਰਨ ਜਾ ਰਹੇ ਹੋ ਇਸ ਨਵੇਂ ਅਵਤਾਰ ਦੇ ਨਾਲ @diljitdosanjh .. ਫ਼ਿਲਮ ਰਿਲੀਜ਼ਿੰਗ ਜੂਨ 2022 ...ਰੱਬ ਸੁੱਖ ਰੱਖੇ .. let’s work hard n rock team shikra ❤️???...’ । ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਸ਼ੁੱਭਕਾਮਨਾਵਾਂ ਦੇ ਰਹੇ ਨੇ।

ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਨੇ ਪਰਿਵਾਰ ਦੇ ਨਾਲ ਕੀਤਾ ਗਣੇਸ਼ ਵਿਸਰਜਨ, ਕਿਊਟ ਧੀ ਸਮਿਸ਼ਾ ਨੇ ਜਿੱਤਿਆ ਹਰ ਇੱਕ ਦਾ ਦਿਲ, ਦੇਖੋ ਵੀਡੀਓ

Diljit Dosanjh Image Source: Instagram

ਦੱਸ ਦਈਏ ਇਸ ਫ਼ਿਲਮ ਨੂੰ ਲਿਖਿਆ ਅੰਬਰਦੀਪ ਸਿੰਘ  Amberdeep Singh ਨੇ ਅਤੇ ਇਸ ਫ਼ਿਲਮ ਨੂੰ ਡਾਇਰੈਕਟ ਵੀ ਕਰਨਗੇ। ਸਟੋਰੀ ਟਾਈਮ ਪ੍ਰੋਡਕਸ਼ਨ ਅਤੇ ਅੰਬਰਦੀਪ ਪ੍ਰੋਡਕਸ਼ਨ ਦੁਆਰਾ ਇਸ ਫ਼ਿਲਮ ਨੂੰ ਪੇਸ਼ ਕੀਤਾ ਜਾਵੇਗਾ । ਇਹ ਫ਼ਿਲਮ ਅਗਲੇ ਸਾਲ ਜੂਨ ਮਹੀਨੇ ‘ਚ ਰਿਲੀਜ਼ ਹੋਵੇਗੀ। ਫਿਲਹਾਲ ਫ਼ਿਲਮ ਦੀ ਬਾਕੀ ਸਟਾਰ ਕਾਸਟ ਬਾਰੇ ਅਜੇ ਹਲੇ ਕੋਈ ਖੁਲਾਸਾ ਕੀਤਾ ਗਿਆ ਹੈ। ਆਉਣ ਵਾਲੇ ਸਮੇਂ ‘ਚ ਪਤਾ ਚੱਲੇਗਾ ਕਿਹੜੇ-ਕਿਹੜੇ ਕਲਾਕਾਰ ਇਸ ਫ਼ਿਲਮ ਚ ਨਜ਼ਰ ਆਉਣਗੇ। ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਮਿਊਜ਼ਿਕ ਐਲਬਮ ‘Moon Child Era’ ਕਰਕੇ ਖੂਬ ਵਾਹ ਵਾਹੀ ਖੱਟ ਰਿਹਾ ਹੈ।

 

You May Like This
DOWNLOAD APP


© 2023 PTC Punjabi. All Rights Reserved.
Powered by PTC Network