
ਪੰਜਾਬੀ ਗਾਇਕ ਦਿਲਜੀਤ ਦੋਸਾਂਝ DILJIT DOSANJH ਜੋ ਕਿ ਹਰ ਵਾਰ ਆਪਣੀ ਟੀਮ ਦੇ ਨਾਲ ਧੰਨ ਗੁਰੂ ਨਾਨਕ ਦੇਵ ਜੀ (guru nanak dev ji) ਦੇ ਪ੍ਰਕਾਸ਼ ਪੁਰਬ ਉੱਤੇ ਧਾਰਮਿਕ ਗੀਤ ਲੈ ਕੇ ਆਉਂਦੇ ਨੇ। ਪਿਛਲੇ ਸਾਲ ਉਹ ਧਾਰਮਿਕ ਗੀਤ ‘ਪੈਗੰਬਰ’ (Paigambar) ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸੀ ਤੇ ਉਸ ਤੋਂ ਪਹਿਲਾਂ ‘ਆਰ ਨਾਨਕ ਪਾਰ ਨਾਨਕ’ ਤੇ ‘ਨਾਨਕ ਆਦਿ ਜੁਗਾਦਿ ਜੀਓ’ ਵਰਗੇ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਨੂੰ ਰੂਹਾਨੀ ਸਕੂਨ ਦੇ ਚੁੱਕੇ ਨੇ । ਇਸ ਵਾਰ ਉਹ ਧਾਰਮਿਕ ਗੀਤ ‘ਧਿਆਨ ਧਰ ਮਹਿਸੂਸ ਕਰ’(𝐃𝐇𝐈𝐀𝐀𝐍 𝐃𝐇𝐀𝐑 𝐌𝐄𝐇𝐒𝐎𝐎𝐒 𝐊𝐀𝐑) ਲੈ ਕੇ ਆ ਰਹੇ ਨੇ।
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਧਾਰਮਿਕ ਗੀਤ ਦਾ ਪੋਸਟਰ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਕੈਪਸ਼ਨ ਚ ਲਿਖਿਆ ਹੈ- ‘ਧਿਆਨ ਧਰ ਮਹਿਸੂਸ ਕਰ.. ਸ਼ੁਕਰ ਸ਼ੁਕਰ’ ਨਾਲ ਹੀ ਉਨ੍ਹਾਂ ਨੇ ਪ੍ਰਾਥਨਾ ਕਰਨ ਵਾਲੇ ਇਮੋਜ਼ੀ ਪੋਸਟ ਕੀਤੇ ਨੇ। ਪ੍ਰਸ਼ੰਸਕ ਵੀ ਕਮੈਂਟ ਕਰਕੇ ਧੰਨ ਗੁਰੂ ਨਾਨਕ ਦੇਵ ਜੀ ਲਿਖ ਰਹੇ ਹਨ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ।
ਹੋਰ ਪੜ੍ਹੋ : ਜਸਵਿੰਦਰ ਭੱਲਾ ਦੇ ਪੁੱਤਰ ਪੁਖਰਾਜ ਭੱਲਾ ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ, ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਇਸ ਧਾਰਮਿਕ ਗੀਤ ਦੇ ਬੋਲ ਨਾਮੀ ਗੀਤਕਾਰ ਹਰਮਨਜੀਤ ਦੀ ਕਲਮ ‘ਚੋਂ ਹੀ ਨਿਕਲੇ ਤੇ ਮਿਊਜ਼ਿਕ ਗੁਰਮੋਹ (Gurmoh) ਨੇ ਦਿੱਤਾ ਹੈ। ਇਹ ਪ੍ਰੋਜੈਕਟ Gurpreet Singh Palheri ਦਾ ਹੈ। ਇਹ ਧਾਰਮਿਕ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਿਹਾ ਹੈ।
ਦੱਸ ਦਈਏ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸਿੱਖ ਭਾਈਚਾਰੇ ਨੂੰ ਵੱਡਾ ਤੋਹਫਾ ਮਿਲਿਆ ਹੈ । ਬੀਤੇ ਦਿਨੀਂ ਖਬਰ ਸਾਹਮਣੇ ਆਈ ਸੀ ਕਿ ਕਰਤਾਰਪੁਰ ਕੋਰੀਡੋਰ (Kartarpur Sahib Corridor) ਮੁੜ ਖੁੱਲਣ ਜਾ ਰਿਹਾ ਹੈ । ਜਿਸ ਤੋਂ ਬਾਅਦ ਸੰਗਤਾਂ ਵਿੱਚ ਕਾਫੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।
ਜੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਅਤੇ ਪੰਜਾਬੀ ਫ਼ਿਲਮੀ ਜਗਤ ਦੇ ਨਾਲ ਜੁੜੇ ਹੋਏ ਨੇ। ਹਾਲ ਹੀ ਚ ਉਹ ਹੌਸਲਾ ਰੱਖ ਫ਼ਿਲਮ ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਏ। ਇਸ ਫ਼ਿਲਮ ਨੇ ਬਾਕਸ ਆਫਿਸ ਉੱਤੇ ਕਮਾਲ ਦਾ ਪ੍ਰਦਰਸ਼ਨ ਕੀਤਾ ਹੈ। ਇਹ ਫ਼ਿਲਮ ਦਰਸ਼ਕਾਂ ਦੀ ਉਮੀਦਾਂ ਉੱਤੇ ਖਰੀ ਉੱਤਰੀ ਹੈ।